ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਜਥੇਦਾਰ ਬਾਪੂ ਤਰਲੋਚਨ ਸਿੰਘ ਨਿਮਿਤ ਪਾਠ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਪਰਵਾਹ ਚਲਿਆ ਅਤੇ ਉਹਨਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਸੰਤ ਬਾਬਾ ਇੰਦਰਜੀਤ ਸਿੰਘ ਜੀ ਵਲੋਂ ਗੁਰਸ਼ਬਦ ਕਥਾ ਸਰਵਨ ਕਰਾਇਆ ਗਿਆ ਅਤੇ ਭਾਈ ਬਲਵਿੰਦਰ ਸਿੰਘ ਲੋਪੋਕੇ, ਭਾਈ ਰਾਏ ਸਿੰਘ ਹਜ਼ੂਰੀ ਰਾਗੀ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਜਥਿਆਂ ਤੋਂ ਇਲਾਵਾ 15 ਦੇ ਕਰੀਬੀ ਰਾਗੀ ਜੱਥਿਆਂ ਨੇ ਇਲਾਹੀ ਕੀਰਤਨ ਦਾ ਗੁਣਗਾਨ ਕਰਕੇ ਆਈਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਇਸ ਮੌਕੇ ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ-ਵੱਖ ਤਖ਼ਤਾਂ ਦੇ ਜਥੇਦਾਰ, ਸਿੰਘ ਸਾਹਿਬਾਨ, ਸੰਪਰਦਾਵਾਂ, ਨਿਹੰਗ ਜਥੇਬੰਦੀਆਂ, ਨਿਰਮਲਿਆਂ ਅਤੇ ਉਦਾਸੀ ਸੰਪਰਦਾਵਾਂ ਦੇ ਨੁਮਾਇੰਦਿਆਂ ਵੱਲੋਂ ਨਿੱਘਿਆਂ ਸ਼ਰਧਾਂਜਲੀਆਂ ਦਿੱਤਿਆਂ ਗਈਆਂ ਉੱਥੇ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਆਪਣੀ ਹਾਜ਼ਰੀ ਲਵਾ ਕੇ ਬਾਪੂ ਜੀ ਪ੍ਰਤੀ ਸ਼ਰਧਾ ਭਾਵਨਾ ਪ੍ਰਗਟ ਕੀਤੀ।