Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Beadbi Case

Beadbi Case

ਜੰਮੂ ਦੇ ਸਾਂਬਾ ਜਿਲ੍ਹੇ ਦੀ ਵਿਜੇਪੁਰ ਤਹਿਸੀਲ ਵਿੱਚ ਪੈਂਦੇ ਪਿੰਡ ਕੌਲਪੁਰ ਵਿਖੇ ਅੱਜ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਸਾਹਿਬਾਨ ਦੀ ਅੱਗ ਲਗਾ ਕੇ ਬੇਅਦਬੀ ਕੀਤੀ ਗਈ। ਇਹ ਘਟਨਾ 7-8 ਅਕਤੂਬਰ ਦਰਮਿਆਨੀ ਰਾਤ ਨੂੰ ਕਰੀਬ 1 ਵਜੇ ਵਾਪਰੀ।
ਲੁਧਿਆਣਾ ਦੇ ਪਿੰਡ ਦਾਦ ਦੀ ਕਲੋਨੀ ਪਾਲਮ ਵਿਹਾਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ੧੨ ਫਰਵਰੀ ੨੦੧੯ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਲੋਨੀ ਦੇ ਹੀ ਵਾਸੀ ਗੁਰਿੰਦਰ ਪੁੱਤਰ ਸੋਹਣ ਸਿੰਘ ਦੀ ਅਪੀਲ ਲੁਧਿਆਣਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਮੈਡਮ ਸਰੂ ਮਹਿਤਾ ਕੌਸ਼ਿਕ ਵੱਲੋਂ ਖ਼ਾਰਜ ਕਰ ਦਿੱਤੀ ਗਈ
ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਨਵਾਂ ਕਾਨੂੰਨ ਬਣਾਇਆ ਹੈ। ਇਸ ਕਾਨੂੰਨ ਵਿਚ ਕੀ ਕੁਝ ਹੈ? ਕੀ ਇਸ ਕਾਨੂੰਨ ਦਾ ਚੱਲ ਰਹੇ ਬੇਅਦਬੀ ਮਾਮਲਿਆਂ ਉੱਤੇ ਕੋਈ ਅਸਰ ਪਵੇਗਾ?
ਕੁਝ ਦਿਨ ਪਹਿਲਾਂ ਪਠਾਨਕੋਟ ਜਿਲ੍ਹੇ ਦੇ ਕਸਬਾ ਬਹਿਰਾਮ ਦੇ ਇਤਿਹਾਸਿਕ ਗੁਰਦੁਆਰਾ ਬਾਬਾ ਸੁਥਰਾ ਜੀ ਪਿੰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਇਸ ਸੰਬੰਧ ਵਿੱਚ ਅਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਭੋਗ ਪਾ ਕੇ ਪਸਚਾਤਾਪ ਦੀ ਅਰਦਾਸ ਕੀਤੀ ਗਈ। ਸੰਗਤਾਂ ਵਡੀ ਗਿਣਤੀ ਵਿੱਚ ਹਾਜ਼ਰ ਸਨ।ਸਿੱਖ ਆਗੂਆਂ ਨੇ ਵਾਰਦਾਤਾਂ ਨੂੰ ਸਦੀਵੀ ਠੱਲ੍ਹ ਪਾਉਣ ਲਈ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਅਤੇ ਕਿਹਾ ਕਿ ਬੇਅਦਬੀ ਦੀਆਂ ਵਾਰਦਾਤਾਂ ਗੁਰੂ ਪੰਥ ਨੂੰ ਵੱਡੀ ਚਨੌਤੀ ਹੈ। ਇਸ ਨੂੰ ਠੱਲਣਾ ਅਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਖ਼ਾਲਸੇ ਦਾ ਮੁੱਖ ਫ਼ਰਜ਼ ਤੇ ਜ਼ਿੰਮੇਵਾਰੀ ਹੈ।
ਕੁਝ ਦਿਨ ਪਹਿਲਾਂ ਪਠਾਨਕੋਟ ਜਿਲ੍ਹੇ ਦੇ ਕਸਬਾ ਬਹਿਰਾਮ ਦੇ ਇਤਿਹਾਸਿਕ ਗੁਰਦੁਆਰਾ ਬਾਬਾ ਸੁਥਰਾ ਜੀ ਪਿੰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਇਸ ਸੰਬੰਧ ਵਿੱਚ ਅਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਭੋਗ ਪਾ ਕੇ ਪਸਚਾਤਾਪ ਦੀ ਅਰਦਾਸ ਕੀਤੀ ਗਈ। ਸੰਗਤਾਂ ਵਡੀ ਗਿਣਤੀ ਵਿੱਚ ਹਾਜ਼ਰ ਸਨ।ਸਿੱਖ ਆਗੂਆਂ ਨੇ ਵਾਰਦਾਤਾਂ ਨੂੰ ਸਦੀਵੀ ਠੱਲ੍ਹ ਪਾਉਣ ਲਈ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਅਤੇ ਕਿਹਾ ਕਿ ਬੇਅਦਬੀ ਦੀਆਂ ਵਾਰਦਾਤਾਂ ਗੁਰੂ ਪੰਥ ਨੂੰ ਵੱਡੀ ਚਨੌਤੀ ਹੈ। ਇਸ ਨੂੰ ਠੱਲਣਾ ਅਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਖ਼ਾਲਸੇ ਦਾ ਮੁੱਖ ਫ਼ਰਜ਼ ਤੇ ਜ਼ਿੰਮੇਵਾਰੀ ਹੈ।
ਗੁਰੂਸਰ ਅਤੇ ਮੱਲਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਵਿੱਚ ਅਰਜੀ ਦਾਖਿਲ ਕਰਕੇ ਇਹ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਖਿਲਾਫ ਚੱਲ ਰਹੇ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਜਾਵੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ, ਉਨ੍ਹਾਂ ਨੂੰ ਪਾਵਨ ਸਰੂਪ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।