Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Beadbi Cases

Beadbi Cases

ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਚ ਪੁਿਲਸ ਵੱਲੋਂ ਗੋਲੀ ਚਲਾਉਣ ਦੀਆਂ ਘਟਨਾਵਾਂ ਬਾਰੇ ਨਿਆਂਕਾਰ ਰਣਜੀਤ ਸਿੰਘ ਦੇ ਲੇਖੇ’ ਦਾ ਪੰਜਾਬੀ ਉਲੱਥਾ ਪ੍ਰਕਾਸ਼ਿਤ ਕੀਤਾ ਗਿਆ ਹੈ। ਇਹ ਕਿਤਾਬ ਹੁਣ ਛਪ ਕੇ ਆ ਚੁੱਕੀ ਹੈ ਅਤੇ ਪੰਜਾਬ ਤੇ ਇੰਡੀਆ ਸਮੇਤ ਦੁਨੀਆ ਭਰ ਵਿਚ ਰਹਿੰਦੇ ਪਾਠਕ ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਅਤੇ ਸਿੱਖ ਸਿਆਸਤ ਰਾਹੀਂ ਮੰਗਵਾ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੌਜੂਦਾ ਤੇ ਸਾਬਕਾ ਵਿਧਾਇਕਾਂ ਤੇ ਕਮੇਟੀ ਮੈਂਬਰਾਂ ਨੂੰ ਸੰਬੋਧਨ ਹੁੰਦਿਆਂ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਐਲਾਨ’ ਕੀਤਾ ਹੈ ਕਿ ਉਹ ਬੇਅਦਬੀ ਅਤੇ ਨਵੰਬਰ 84 ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਜੰਗ ਲੜੇਗਾ ਇਸ ਲਈ ਦਲ ਦੇ ਕਾਰਕੁੰਨਾਂ ਨੂੰ ਚਾਹੀਦਾ ਹੈ ਕਿ ਉਹ ਦਲ ਦੇ ਹਰ ਸਮਾਗਮ ਮੌਕੇ ਵੱਡੀ ਗਿਣਤੀ ਪੁੱਜਕੇ ‘ਪਾਰਟੀ’ ਨੂੰ ਮਜਬੂਤ ਕਰਨ।

ਚੰਡੀਗੜ੍ਹ: ਜਿੱਥੇ ਇਕ ਪਾਸੇ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦਾ ਜਾਂਚ ਲੇਖਾ ਸਾਹਮਣੇ ਆਉਣ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ਕਰਨ ਲਈ ਸਰਕਾਰ ‘ਤੇ ਦਬਾਅ ਵੱਧ ਰਿਹਾ ਹੈ ਉੱਥੇ ਸਰਕਾਰ ਦੇ ਉੱਚ ਅਹੁਦੇਦਾਰਾਂ ਵਲੋਂ ਹਕੀਕੀ ਕਾਰਵਾਈ ਦੀ ਥਾਂ ਮਹਿਜ਼ ਇਲਜ਼ਾਮਬਾਜ਼ੀਆਂ ਅਤੇ ਬਿਆਨਬਾਜ਼ੀਆਂ ਦਾ ਦੌਰ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ […]

ਨਵੀਂ ਦਿੱਲੀ: ਪੰਜਾਬ ਸਰਕਾਰ ਵਲੋਂ ਉਸ ਬਿੱਲ ਨੂੰ ਵਾਪਿਸ ਲਏ ਜਾਣ ਦੀ ਖ਼ਬਰ ਹੈ ਜਿਸ ਤਹਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਤਜ਼ਵੀਜ਼ ਰੱਖੀ ਗਈ ਸੀ। ਇਹ ਬਿਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅਗਵਾਈ ਵਾਲੀ ਸਰਕਾਰ ਵਲੋਂ 2016 ਵਿਚ ਸੂਬੇ ਅੰਦਰ ਹੋਈਆਂ ਗੁਰੂ ਗ੍ਰੰਥ ਸਾਹਿਬ […]

ਬਠਿੰਡਾ: ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਨਿਯੁਕਤ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਬੀਬੀ ਵਾਲਾ ਚੌਕ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਬਲਹਾੜ ਵਿੰਝ ਵਿੱਚ 2015 ਵਿੱਚ ਗੁਟਕਾ ਸਾਹਿਬ ਦੀ ਬੇਅਬਦੀ ਦੀ ਘਟਨਾ ਦੀ ਜਾਂਚ ਕਰਦਿਆਂ ਗੁਰਦੁਆਰੇ ਦੇ […]

ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਸਮਾਘ ਵਿਖੇ ਗੁਰਦੁਆਰਾ ਸਾਹਿਬ ਵਿਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਨਾਲ ਮੈਟ ਤੇ ਦਰੀਆਂ ਸੜ ਗਏ। ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਪੜਤਾਲ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਏ ਇੱਕ ਮੈਂਬਰੀ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਫਰੀਦਕੋਟ ਦੇ ਸਰਕਟ ਹਾਊਸ ਵਿੱਚ ਬਹਿਬਲ ਕਲਾਂ ਕਾਂਡ ਦੇ ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਅਤੇ ਪੀੜਤਾਂ ਅਤੇ ਚਸ਼ਮਦੀਦਾਂ ਨੂੰ ਭਰੋਸਾ ਦਿੱਤਾ ਕਿ ਕਮਿਸ਼ਨ ਨਿਸ਼ਚਿਤ ਸਮੇਂ ਵਿੱਚ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦੇਵੇਗਾ।
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਥਾਣਾ ਰਮਦਾਸ ਦੇ ਪਿੰਡ ਮੱਦੂਛਾਂਗਾ ਵਿਖੇ ਇੱਕ ਸ਼ਰਾਰਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 13-14 ਅੰਗ ਪਾੜੇ ਜਾਣ ਦੀ ਵਾਪਰੀ ਮੰਦਭਾਗੀ ਘਟਨਾ ਤੋਂ ਰੋਹ ਵਿੱਚ ਆਏ ਪਿੰਡ ਵਾਸੀਆਂ ਨੇ ਦੋਸ਼ੀ ਨੂੰ ਪੁਲਿਸ ਪਾਸੋਂ ਖੋਹ੍ਹਣ ਦੀ ਕੋਸ਼ਿਸ਼ ਕਰਨ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਦੇ ਘੇਰੇ ਅੰਦਰ ਆਉਂਦੇ ਪਿੰਡ ਮੱਦੂਛਾਂਗਾ, ਤਲਵੰਡੀ ਭੰਗਵਾ ਅਤੇ ਕੋਟ ਮੁਗਲ ਦੇ ਪਿੰਡਾਂ ਦਾ ਸਾਂਝਾ ਗੁਰਦੁਆਰਾ ਮਨਸਾ ਪੂਰਨ ਸਾਹਿਬ ਹੈ। ਬੀਤੇ ਕਲ੍ਹ ਰਹਿਰਾਸ ਕਰਨ ਪੁੱਜੇ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਭਾਈ ਭੁੱਪਿੰਦਰ ਸਿੰਘ ਰਹਿਰਾਸ ਸਾਹਿਬ ਦਾ ਪਾਠ ਕਰਨ ਲੱਗਾ ਤਾਂ ਵੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 729 ਤੋਂ 741 ਤੱਕ ਅੰਗ ਪਾੜੇ ਹੋਏ ਸਨ। ਉਨ੍ਹਾਂ ਇਸ ਸਬੰਧ ਵਿਚ ਪਿੰਡ ਤਲਵੰਡੀ ਭੰਗਵਾ, ਮੱਦੂਛਾˆਗਾ ਅਤੇ ਕੋਟ ਮੁਗਲ ਦੇ ਨੰਬਰਦਾਰ, ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਸੂਚਿਤ ਕੀਤਾ ਤਾਂ ਤਿੰਨਾ ਪਿੰਡਾਂ ਦੇ ਮੋਹਤਬਰ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵੀਰਵਾਰ ਨੂੰ ਤਿੰਨ ਤਖ਼ਤਾਂ ਦੇ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਨੇ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ।
ਮਾਨਸਾ ਦੇ ਪਿੰਡ ਜਵਾਰਕੇ ਵਿੱਚ ਉਦੋਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗੁਰਦੁਆਰੇ ਵਿੱਚ ਬਾਦਲ ਦਲ ਦੇ ਹਮਾਇਤੀਆਂ ਤੇ ਗ੍ਰੰਥੀ ਸਿੰਘ ਵਿਚਾਲੇ ਹੱਥੋਪਾਈ ਹੋ ਗਈ। ਗ੍ਰੰਥੀ ਗੁਰਮੀਤ ਸਿੰਘ ਦਾ ਇਲਜ਼ਾਮ ਹੈ ਕਿ ਬਾਦਲ ਦਲ ਦੇ ਸਮਰਥਕਾਂ ਨੇ ਉਸ ਤੋਂ ਮਾਈਕ ਖੋਹ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।