Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Beadbi Incidents in Punjab

Beadbi Incidents in Punjab

ਗੁਰੂ ਗਰੰਥ ਸਾਹਿਬ ਜੀ ਦੇ ਸਿਧਾਂਤ ਨਾਲੋਂ ਟੁੱਟਣਾ ਤੇ ਆਧੁਨਿਕ ਜੀਵਨ ਨੂੰ ਅਪਨਾਉਣਾ ਸਾਡੀ ਕਮਜ਼ੋਰੀ ਦਾ ਕਾਰਨ ਹੈ। ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਸੀਂ ਕਰ ਰਹੇ ਹਾਂ, ਜਦੋਂ ਅਸੀਂ ਪਹਿਲਾਂ ਸ੍ਰੀ ਅਖੰਡ ਪਾਠ ਕਰਵਾਉਂਦੇ ਹਾਂ, ਫਿਰ ਸਿੱਖ ਹੋ ਕੇ ਸ਼ਰਾਬਾਂ ਪੀਂਦੇ ਹਾਂ, ਮਾੜੇ ਗੀਤ ਸੁਣਦੇ ਹਾਂ, ਬੱਕਰੇ ਬੁਲਾਉਂਦੇ ਹਾਂ ਤੇ ਸਿੱਖ ਸਿਧਾਂਤਾਂ ਨੂੰ ਮੰੰਨਣ ਦੀ ਥਾਂ ਮਨਮੁੱਖਤਾ ਵੱਲ ਝੁਕ ਜਾਂਦੇ ਹਾਂ।
ਆਮ ਆਦਮੀ ਪਾਰਟੀ ਦੇ ਆਗੂ ਤੇ ਦਾਖਾ ਹਲਕੇ ਤੋਂ ਐਮ. ਐਲ. ਏ. ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ।
ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਨੇ ਨਾ ਸਿਰਫ ਸਿੱਖਾਂ ਨੂੰ ਬਲਕਿ ਪੂਰੇ ਪੰਜਾਬ ਦੇ ਮਾਹੌਲ ਨੂੰ ਬੁਨਿਆਦੀ ਰੂਪ ਵਿੱਚ ਪ੍ਰਭਾਵਤ ਕੀਤਾ ਹੈ। ਸਿੱਖ ਮਨਾਂ ਵਿੱਚ ਇਹ ਘਟਨਾਵਾਂ ਅਜੇ ਵੀ ਖੰਜਰ ਵਾਙ ਖੁਭੀਆਂ ਹੋਈਆਂ ਹਨ।
ਪਿੰਡ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਵਿੱਚ ਅੱਜ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਅਤੇ ਗਵਾਂਡੀ ਸੂਬਿਆਂ ਵਿਚੋਂ ਸਿੱਖ ਸੰਗਤਾਂ ਏਨੀ ਵੱਡੀ ਗਿਣਤੀ ਵਿੱਚ ਅੱਜ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ ਕਿ ਇਸ ਪਿੰਡ ਨੂੰ ਜਾਣ ਵਾਲੇ ਸਾਰੇ ਰਾਹ ਜਾਮ ਹੋ ਗਏ ਜਿਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਮੋਰਚੇ ਵਾਲੀ ਥਾਂ ਤੇ ਨਹੀਂ ਪਹੁੰਚ ਸਕੀਆਂ ਤੇ ਕਈ ਕਿਲੋਮੀਟਰਾਂ ਤੱਕ ਜਾਮ ਲੱਗੇ ਰਹੇ।

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਗਲਤ ਮੁਆਫੀ ਦਵਾਉਣ, ਬੇਅਦਬੀ ਘਟਨਾਵਾਂ ਨਾਲ ਡੇਰਾ ਸਿਰਸਾ ਦੇ ਤਾਰ ਜੁੜਨ ਅਤੇ ਬਹਿਬਲ ਕਲਾਂ, ਕੋਟਕਪੂਰਾ ਸਾਕਿਆਂ ਵਿਚ ਬਾਦਲ ਪਰਿਵਾਰ ਦੀ ਸਿੱਧੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਮਗਰੋਂ ਟਕਸਾਲੀ ਅਕਾਲੀ ਆਗੂਆਂ ਦੀਆਂ ਬਾਗੀ ਸੁਰਾਂ ਹਰ ਰੋਜ਼ ਸਾਹਮਣੇ ਆ ਰਹੀਆਂ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ‘ਤੇ ਕਾਬਜ਼ ਬਾਦਲ ਪਰਿਵਾਰ ਆਪਣੀ […]

ਸੰਗਰੂਰ: ਡੇਰਾ ਸਿਰਸਾ ਮੁਖੀ ਨਾਲ ਨਜ਼ਦੀਕੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸਿੱਧੀ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਦੇ ਰੋਹ ਦਾ ਸਾਹਮਣਾ ਕਰ ਰਹੇ ਬਾਦਲਾਂ ਲਈ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਹੁਣ ਬਾਦਲ ਜਿੱਥੇ ਵੀ ਜਾਂਦੇ ਹਨ ਉਨ੍ਹਾਂ ਦਾ ਵਿਰੋਧ ਸਿੱਖਾਂ ਵਲੋਂ ਕੀਤਾ ਜਾਂਦਾ ਹੈ। ਇਥੇ ਸਿੱਖ ਸੰਗਤ ਵਲੋਂ ਸ਼੍ਰੋਮਣੀ ਅਕਾਲੀ […]

ਸਾਊਥਾਲ: ਪੰਜਾਬ ਵਿਚ ਬੀਤੇ ਸਮੇਂ ਦੌਰਾਨ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਗੁਰਦੁਆਰਾ ਸਿੰਘ ਸਭਾ ਸਾਊਥਾਲ ਵਿਖੇ 13 ਅਕਤੂਬਰ, 2018 ਨੂੰ ਇਕ ਵਜੇ ਵਿਚਾਰ ਚਰਚਾ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ। ਇਸ ਇਕੱਠ ਵਿਚ […]

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੜਤਾਲ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਤੋਂ ਵਾਪਿਸ ਲੈਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨਾਂ ਨੂੰ ਡੀ-ਨੋਟੀਫਾਈ ਕਰਨ ਵਾਸਤੇ ਨਵੇਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਹਨ ਤਾਂ ਜੋ ਜਾਂਚ ਦਾ ਇਹ […]

ਸਮਾਣਾ: ਪਿੰਡ ਖੇੜੀ ਫੱਤਣ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸਾਜਿਸ਼ ‘ਤੇ ਪੁਲਿਸ ਵਲੋਂ ਪਰਦਾ ਪਾਉਣ ਦੀ ਕੋਸ਼ਿਸ ਕਰਨ ਦਾ ਦੋਸ਼ ਲਾਉਂਦਿਆਂ ਸਿੱਖ ਸੰਗਤਾਂ ਵਲੋਂ ਅੱਜ ਸਮਾਣਾ ਸ਼ਹਿਰ ਦੇ ਅੰਬੇਦਕਰ ਚੌਂਕ ਵਿਖੇ ਸੜਕ ਰੋਕ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਪੁਲਿਸ ਦੋਸ਼ੀ ਜਨਾਨੀ ਨੂੰ ਜਾਣਬੁੱਝ […]

ਸਮਾਣਾ: ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਵਿਚ ਬੇਅਦਬੀਆਂ ਦਾ ਸ਼ੁਰੂ ਹੋਇਆ ਸਿਲਸਿਲਾ ਅਜੇ ਵੀ ਜਾਰੀ ਹੈ। ਬੀਤੇ ਕਲ੍ਹ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਗੁਰਦੁਆਰਾ ਸਾਹਿਬ ਖੇੜੀ ਫੱਤਣ ਦੇ ਗ੍ਰੰਥੀ ਗੁਰਨਾਮ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।