ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਸਮੇਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ "ਵਾਰਿਸ ਪੰਜਾਬ ਦੇ" ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ।
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ ਘੁੰਮ ਰਹੇ ਨੇ।
ਬੀਤੇ ਕੁਝ ਦਿਨਾਂ ਤੋਂ ਸਤਲੁਜ ਯਮਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦਾ ਮਸਲਾ ਮੁੜ੍ਹ ਚਰਚਾ ਚ ਹੈ। ਜੇਕਰ ਇਹ ਸਾਰੇ ਮਸਲੇ ਨੂੰ ਰਾਈਪੇਰੀਅਨ ਸਿਧਾਂਤਾਂ ਅਨੁਸਾਰ ਦੇਖੀਏ ਤਾਂ ਗੈਰ ਰਾਇਪੇਰੀਅਨ ਸੂਬੇ ਨੂੰ ਰਾਇਪੇਰੀਅਨ ਸੂਬੇ ਦਾ ਪਾਣੀ ਨਹੀਂ ਦਿੱਤਾ ਜਾ ਸਕਦਾ। ਇੰਝ ਅਜਿਹਾ ਕਰਨਾ ਰਾਇਪੇਰੀਅਨ ਸਿਧਾਤਾਂ ਦੀ ਉਲੰਘਣਾ ਹੈ।
ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਦੇ ਵਿਵਾਦ ਦਾ ਕੇਂਦਰ ਬਿੰਦੂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਤਾਜਾ ਹੁਕਮਾਂ ਤੋਂ ਬਾਅਦ ਇਹ ਮਸਲਾ ਇਕ ਵਾਰ ਫਿਰ ਭੱਖ ਚੁੱਕਾ ਹੈ। ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਨਾ ਤਾਂ ਪਹਿਲਾਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਹੋਣ ਦਿੱਤੀ ਸੀ ਅਤੇ ਨਾ ਹੀ ਭਵਿੱਖ ਵਿੱਚ ਹੋਣ ਦਿੱਤੀ ਜਾਵੇਗੀ।
ਬੀਤੇ ਦਿਨੀ ਪਿੰਡ ਬਚਾਓ, ਪੰਜਾਬ ਬਚਾਓ ਸੰਸਥਾ ਵੱਲੋਂ "ਪੰਚਾਇਤਾਂ ਭੰਗ ਕਰਨਾ ਗੈਰ ਜਮਹੂਰੀਅਤ ਕਿਉਂ? ਵਿਸ਼ੇ ਤੇ 'ਕੇਦਰੀਂ ਸਿੰਘ ਸਭਾ, ਚੰਡੀਗੜ ਵਿਖੇ ਵਿਚਾਰ ਚਰਚਾ ਕਰਵਾਈ ਗਈ।
ਦਫਾ/ਧਾਰਾ 144 ਬਾਰੇ ਇਹ ਗੱਲ ਸ਼ਾਇਦ ਤੁਹਾਨੂੰ ਹੈਰਾਨ ਕਰੇ ਪਰ ਹੈ ਹਕੀਕਤ ਕਿ ਪੰਜਾਬ ਦੇ ਹਰ ਜਿਲ੍ਹੇ ਵਿਚ ਤਕਰੀਬਨ ਹਰ ਸਮੇਂ ਦਫਾ 144 ਲਾਗੂ ਰਹਿੰਦੀ ਹੈ।
ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ‘ਮੇਰਾ ਪਿੰਡ’ ਵਿਚਲਾ ਪਿੰਡ ਹੁਣ ਪੰਜਾਬ ਚੋਂ ਰੁਖ਼ਸਤ ਹੋ ਗਿਆ ਜਾਪਦਾ ਹੈ। ਜਦੋਂ ਅੱਜ ਦੇ ਪਿੰਡ ਦੇਖਦੇ ਹਾਂ ਤਾਂ ਸਿਵਿਆਂ ’ਤੇ ਭੀੜਾਂ ਅਤੇ ਸੱਥਾਂ ’ਚ ਪਸਰੀ ਸੁੰਨ ਨਜ਼ਰ ਪੈਂਦੀ ਹੈ। ਪੰਜਾਬ ਅੱਜ ਉਦਾਸ ਹੈ, ਪ੍ਰੇਸ਼ਾਨ ਹੈ ਅਤੇ ਬੇਚੈਨ ਵੀ ਹੈ।
ਚੰਡੀਗੜ੍ਹ – ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਰਹੰਦ ਫੀਡਰ ਨਹਿਰ ਤੇ ਲੱਗੇ ਪਾਣੀ ਵਾਲੇ ਪੰਪ ਬੰਦ ਕਰਨ ਬਾਰੇ ਚਿੱਠੀ ਜਾਰੀ ਕੀਤੀ ਗਈ ਸੀ। ਇਸ ਦੇ ...
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਗੁਰਦੁਆਰਾ ਐਕਟ ਵਿੱਚ ਤਰਮੀਮ ਭਗਵੰਤ ਮਾਨ ਸਰਕਾਰ ਦਾ ਸਿੱਖਾਂ ਦੇ ਧਾਰਮਿਕ ਮਾਲਿਆਂ ਵਿੱਚ ਦਖ਼ਲ ਹੈ। ਉਹਨਾ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਕੀਰਤਨ ਪ੍ਰਸਾਰਨ ਲਈ ਟੈਂਡਰਾਂ ਦੀ ਗੱਲ ਬਾਦਲ ਪਰਿਵਾਰ ਨੂੰ ਲਾਹਾ ਦਿਵਾਉਣ ਵਾਲੀ ਗੁਰਮਤਿ ਵਿਰੋਧੀ ਸੋਚ ਹੈ।
ਪੰਜਾਬ 'ਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਸਿਖਾਂ ਨੂੰ ਤੁਰੰਤ ਪੰਜਾਬ ਲਿਆ ਕੇ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
« Previous Page — Next Page »