ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ ਤੇ ਆਪਣੇ ਜੀਵਨ ਪੱਧਰ ਨੂੰ ਸਹੀ ਬਣਾਉਣ ਲਈ ਕਿਹੋ ਜਿਹੀਆ ਸਹੂਲਤਾਂ ਅਤੇ ਅਗਵਾਈ ਮਿਲਦੀ ਹੈ ।
ਸਿੱਖ ਫੈਡਰੇ਼ਸ਼ਨ ਅਮਰੀਕਾ ਵੱਲੋਂ ਪੰਜਾਬ ਦੇ ਮੌਜੂਦਾ ਘਟਨਾਕਰਮ ਚੋ ਉਪਜੇ ਕੌਮ ਵਿਰੋਧੀ ਵਰਤਾਰੇ ਨੂੰ ਸਮਝਣ ਅਤੇ ਸਰਕਾਰੀ ਪ੍ਰਾਪੇਗੰਡੇ ਨੂੰ ਨਕਾਰਾ ਕਰਨ ਲਈ ਕੌਮ ਨੂੰ ਸੁਚੇਤ ਤੇ ਇਕਜੁੱਟ ਰਹਿਣ ਦੀ ਅਪੀਲ
ਪੰਜਾਬ ਭਰ ਅੰਦਰ ਤਾਇਨਾਤ ਭਾਰੀ ਕੇਂਦਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਉਤੇ ਇਤਰਾਜ਼ ਜ਼ਾਹਰ ਕਰਦੇ ਹੋਏ ਦਲ ਖ਼ਾਲਸਾ ਨੇ ਕਿਹਾ ਕਿ ਦਿੱਲੀ ਅਤੇ ਚੰਡੀਗੜ੍ਹ ਦੇ ਸ਼ਾਸਕ ਹਥਿਆਰਾਂ ਨਾਲ ਲੈਸ ਸੁਰੱਖਿਆ ਬਲਾਂ ਨੂੰ ਥਾਂ-ਥਾਂ ਤਾਇਨਾਤ ਕਰਕੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰਨਾ ਚਾਉਂਦੇ ਹਨ।
ਪੰਜਾਬ ਭਰ ਵਿਚ ਬੀਤੇ ਦਿਨ ਤੋਂ ਹੋ ਰਹੀਆਂ ਗ੍ਰਿਫਤਾਰੀਆਂ ਤੇ ਛਾਪੇਮਾਰੀ ਬਾਰੇ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ
ਮੌਜੂਦਾ ਹਾਲਤਾਂ ਵਿੱਚ ਪੰਜਾਬ ਵਿੱਚ ਪੱਤਰਕਾਰਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਰੇਸ਼ਾਨ ਕਰਨ ਦਾ ਦੌਰ ਜਾਰੀ ਹੈ।
ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਸਿੱਖ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸਰਕਾਰਾਂ ਵੱਲੋਂ ਸਿੱਖਾਂ ਦੀ ਅਵਾਜ਼ ਤੇ ਵਿਚਾਰਾਂ ਨੂੰ ਦਬਾਉਣ ਲਈ ਬਿਜਲਸੱਥ ਦੇ ਸਿੱਖ ਖਾਤਿਆਂ ਤੇ ਰੋਕਾਂ ਦਾ ਸਿਲਸਿਲਾ ਬੇਲਗਾਮ ਹੁੰਦਾ ਜਾ ਰਿਹਾ ਹੈ।
ਚੰਡੀਗੜ੍ਹ (24 ਮਾਰਚ): ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਅੱਜ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ “ਪੰਜਾਬ ਵਿਚ ਨੌਜਵਾਨਾਂ ਦੀ ਫੜੋ-ਫੜੀ, ਗ੍ਰਿਫਤਾਰੀਆਂ ਤੇ ਹਿਰਾਸਤਾਂ ...
ਚੰਡੀਗੜ੍ਹ – ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ...
ਪੰਥਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਗੁਰੂ ਖਾਲਸਾ ਪੰਥ ਵੱਲੋਂ ਸੰਗਤੀ ਤੌਰ ’ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਉਣ ਦੀ ਪਰੰਪਰਾ ਲੰਮੇ ਸਮੇਂ ਤੋਂ ਸਥਾਪਤ ਹੈ।
ਸਿੱਖ ਪਰੰਪਰਾ ਵਿੱਚ ਸਾਹਿਬਜ਼ਾਦਿਆਂ ਨੂੰ ‘ਬਾਬਾ’ ਕਹਿ ਕੇ ਸੰਬੋਧਨ ਹੋਇਆ ਜਾਂਦਾ ਹੈ, ਕਿਉਂਕਿ ਗੁਰੂ ਘਰ ਵਿੱਚ ਕਿਸੇ ਉੱਚੀ ਸ਼ਖ਼ਸੀਅਤ ਦੀ ਅਵਸਥਾ ਨੂੰ ਸਰੀਰ ਦੀ ਉਮਰ ਦੇ ਹਿਸਾਬ ਨਾਲ ਨਹੀਂ, ਸੁਰਤ ਦੇ ਉੱਚੇ ਸਫਰ ਦੇ ਪ੍ਰਸੰਗ ਵਿੱਚ ਵੇਖਿਆ ਜਾਂਦਾ ਹੈ। ‘ਬਾਬਾ’ ਦੀ ਸਥਾਪਤ ਅਤੇ ਨਿਆਰੀ ਪਰੰਪਰਾ ਨੂੰ ਸਰਕਾਰ ਵੱਲੋਂ ਆਪਣੇ ਤੌਰ ’ਤੇ ‘ਬਾਲ’ ਦੇ ਸੰਬੋਧਨ ਵਿੱਚ ਬਦਲਣਾ, ਮੋਦੀ-ਸ਼ਾਹ ਸਰਕਾਰ ਦੀ ਸਿੱਖ ਪਰੰਪਰਾ ਵਿੱਚ ਘੋਰ ਦਖਲਅੰਦਾਜ਼ੀ ਹੈ।
« Previous Page — Next Page »