Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhagwant Mann

Bhagwant Mann

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰੇਗੀ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ CCTV ਸਮੇਤ ਸਾਰੇ ਸਬੂਤ ਸੁਰੱਖਿਅਤ ਕਰਨ ਦੀ ਮੰਗ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।
ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਦੋਹਰੇ ਧਮਾਕਿਆਂ ਨੇ ਪੰਜਾਬ ਵਿੱਚ ਇੱਕ ਨਵਾਂ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਘਟਨਾਵਾਂ ਨੂੰ ਭਾਜਪਾ ਦੀਆਂ ਚੋਣ ਰਣਨੀਤੀਆਂ ਦੱਸ ਰਹੇ ਹਨ, ਉੱਥੇ ਹੀ ਸੂਬੇ ਦੇ ਪੁਲਿਸ ਮੁਖੀ ਨੇ ਇਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਵੱਲੋਂ ਪੰਜਾਬ ਨੂੰ ਅਸਥਿਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ।
ਵਕੀਲ ਸਿਮਰਜੀਤ ਸਿੰਘ ਪੰਜਾਬ ਵਿੱਚ ਪੁਲਿਸ ਪ੍ਰਬੰਧ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਇੱਕ ਬੇਬਾਕ ਆਵਾਜ਼ ਹਨ। ਇਸ ਵਿਸਤਾਰਤ ਗੱਲਬਾਤ ਵਿੱਚ, ਪੱਤਰਕਾਰ ਮਨਦੀਪ ਸਿੰਘ ਉਨ੍ਹਾਂ ਨਾਲ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਡੂੰਘੀ ਵਿਚਾਰ-ਚਰਚਾ ਕਰ ਰਹੇ ਹਨ।
ਦਾਉਦਪੁਰ ਵਿੱਚ ਇੱਕ ਇਕੱਠ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਦਰਸ਼ਕਾਂ ਨੂੰ ਸੰਬੋਧਨ ਕੀਤਾ। ਇਸ ਸਮਾਗਮ ਦੌਰਾਨ ਖੁਸਿੰਦਰ ਸਿੰਘ ਨੇ ਪੰਜਾਬ ਵਿੱਚ ਗੈਰਕਾਨੂੰਨੀ ਰੇਤ ਖਣਨ ਬਾਰੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਦਾ ਮਕਸਦ ਲੋਕਾਂ ਨੂੰ ਇਸ ਸਥਿਤੀ ਬਾਰੇ ਜਾਗਰੂਕ ਕਰਾਉਣਾ ਸੀ। ਉਨ੍ਹਾਂ ਦੇ ਵਿਚਾਰ ਸੁਣਨ ਲਈ ਪੂਰੀ ਵੀਡੀਓ ਵੇਖੋ।
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਸਿੱਖ ਕੌਮ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਇਸ ਦੇ ਨਾਲ-ਨਾਲ ਹੀ ਸਮੇਂ-ਸਮੇਂ ਉੱਤੇ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਚਮਕੌਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਲਤਾਨਪੁਰ ਲੋਧੀ, ਸ੍ਰੀ ਤਰਨ ਤਾਰਨ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੀ ਮੰਗ ਉੱਠਦੀ ਰਹੀ।
ਕਿਸਾਨ ਮਜ਼ਦੂਰ ਮੋਰਚਾ (ਭਾਰਤ) ਪੰਜਾਬ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਿਤੀ 5 ਦਸੰਬਰ 2025 ਨੂੰ ਰਾਜ ਭਰ ਵਿੱਚ ਸੰਕੇਤਕ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਰੇਲ ਰੋਕੋ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਦੋ ਘੰਟਿਆਂ ਲਈ ਕੀਤਾ ਜਾਵੇਗਾ।
ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਰਾਹੀਂ ਪੰਜਾਬ ਵਿਚ ਪਿਛਲੇ ਇਕ ਦਹਾਕੇ ਤੋਂ ਸਰਗਰਮ ਚੱਲੇ ਆ ਰਹੇ ਸੰਵੇਦਨਸ਼ੀਲ ਬੇਅਦਬੀ ਮਾਮਲਿਆਂ ਬਾਰੇ ਡੁੰਘਾਈ ਵਿਚ ਜਾਂਚ ਕਰਕੇ ਕਈ ਅਹਿਮ ਪੱਖ ਉਜਾਗਰ ਕੀਤੇ ਗਏ ਹਨ। ਸਰਕਾਰੀ ਜਾਂਚਾਂ ਵਿਚ ਸਾਹਮਣੇ ਆਏ ਤੱਥਾਂ ਕਿ ਬੇਅਦਬੀ ਘਟਨਾਵਾਂ ਦੀ ਸਾਜਿਸ਼ ਕਿਸ ਨੇ ਰਚੀ ਸੀ? ਕਿਸ ਵੱਲੋਂ ਬੇਅਦਬੀ ਕੀਤੀ ਗਈ?

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।