ਭਾਰਤੀ ਫੌਜ ਵਲੋਂ ਜੂਨ '84 ਵਿਚ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੀ 33ਵੀਂ ਵਰ੍ਹੇਗੰਢ 'ਤੇ ਰੋਸ ਵਜੋਂ ਅਤੇ ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਹਿੱਤ ਦਲ ਖਾਲਸਾ ਵਲੋਂ ਦਿੱਤੇ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਸ਼ਹਿਰ ਵਾਸੀਆਂ ਵਲੋਂ ਭਰਪੂਰ ਹੁੰਗਾਰਾ ਮਿਲਿਆ ਅਤੇ ਸ਼ਹਿਰ ਲਗਭਗ ਮੁਕੰਮਲ ਬੰਦ ਰਿਹਾ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵੀਰਵਾਰ ਨੂੰ ਤਿੰਨ ਤਖ਼ਤਾਂ ਦੇ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਨੇ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ।
ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਜਾਂ ਉਸਦੇ ਪੈਰੋਕਾਰਾਂ ਨਾਲ ਇਕੱਤਰਤਾਵਾਂ ਕਰਨ ਵਾਲੇ ਸਿਆਸੀ ਆਗੂਆਂ ਨੂੰ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ੀ ਐਲਾਨਦਿਆਂ ਭਾਈ ਧਿਆਨ ਸਿੰਘ ਮੰਡ ਅਤੇ ਸਾਥੀ ਸਿੰਘਾਂ ਵਲੋਂ ਇਨ੍ਹਾਂ ਸਿਆਸੀ ਲੋਕਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ਼ਾਮ ਅਕਾਲ ਤਖ਼ਤ ਸਾਹਿਬ ਵਿਖੇ ਗੁਰਬਾਣੀ ਦੀ ਪੋਥੀ ਦੀ ਬੇਅਦਬੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਰਿਪੋਰਟ ਮੁਤਾਬਕ ਰਾਜਸਥਾਨ ਦੀ ਇਕ ਔਰਤ ਬੰਨੋ ਪਤਨੀ ਮੰਗੂ ਨੇ ਗੁਰਬਾਣੀ ਦੀ ਪੋਥੀ ਆਪਣੀ ਸਾੜੀ ਵਿਚ ਛੁਪਾਉਣ ਦੀ ਕੋਸ਼ਿਸ਼ ਕੀਤੀ। ਉਸਦੀ ਸ਼ੱਕੀ ਗਤੀਵਿਧੀਆਂ ਦੇਖ ਕੇ ਸੇਵਾਦਾਰਾਂ ਨੇ ਉਸਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਸਿਆਸੀ ਆਗੂਆਂ ਬਾਰੇ ਫੈਸਲਾ 8 ਮਈ ਨੂੰ ਲਏ ਜਾਣ ਦੀ ਗੱਲ ਕਰਦਿਆਂ ਕਾਰਜਕਾਰੀ ਜਥੇਦਾਰਾਂ ਨੇ ਕਿਹਾ ਹੈ ਕਿ ਅਜੇ ਤੀਕ ਉਨ੍ਹਾਂ ਨਾਲ ਕਿਸੇ ਵੀ ਸਬੰਧਤ ਸਿਆਸੀ ਆਗੂ ਨੇ ਸੰਪਰਕ ਨਹੀਂ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਵਲੋਂ ਦਿੱਤੀ ਦਰਖਾਸਤ ਅਤੇ ਸਪਸ਼ੱਟੀਕਰਨ 'ਤੇ ਵਿਚਾਰ ਕਰਦਿਆਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਵਲੋਂ ਜਾਰੀ 16 ਜੁਲਾਈ 2014 ਦਾ ਉਹ ਹੁਕਮਨਾਮਾ ਰੱਦ ਕਰ ਦਿੱਤਾ ਹੈ ਜਿਸ ਤਹਿਤ ਜਗਦੀਸ਼ ਸਿੰਘ ਝੀਂਡਾ, ਹਰਮੋਹਿੰਦਰ ਸਿੰਘ ਚੱਠਾ ਅਤੇ ਦੀਦਾਰ ਸਿੰਘ ਨਲਵੀ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਸੀ।
ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਦੀ ਹਮਾਇਤ ਲੈਣ ਗਏ ਵੱਖ-ਵੱਖ ਰਾਜਸੀ ਦਲਾਂ ਦੇ 40 ਸਿੱਖ ਆਗੂਆਂ ਨੂੰ ਭਾਈ ਧਿਆਨ ਸਿੰਘ ਮੰਡ ਅਤੇ ਸਾਥੀ ਸਿੰਘਾਂ ਨੇ ਵੀਰਵਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਆਉਂਦੀ 20 ਅਪ੍ਰੈਲ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਗਿਆ ਹੈ। 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ 'ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਦੇ ਆਦੇਸ਼ 'ਤੇ ਇਨ੍ਹਾਂ 40 ਰਾਜਨੀਤਕ ਆਗੂਆਂ, ਜਿਨ੍ਹਾਂ 'ਚ ਹਾਕਮ ਪਾਰਟੀ 'ਚ ਇਕ ਕੈਬਨਿਟ ਮੰਤਰੀ ਸਮੇਤ ਕਈ ਜਿੱਤੇ ਤੇ ਹਾਰੇ ਸਿੱਖ ਆਗੂ ਵੀ ਸ਼ਾਮਿਲ ਹਨ, ਵਿਚੋਂ ਕਿਸੇ ਪਾਰਟੀ ਦਾ ਇਕ ਵੀ ਆਗੂ ਅਕਾਲ ਤਖਤ ਸਾਹਿਬ ਵਿਖੇ ਪੇਸ਼ ਨਹੀਂ ਹੋਇਆ।
ਕਾਰਜਕਾਰੀ ਜਥੇਦਾਰਾਂ ਨੇ ਇਕ ਅਹਿਮ ਫੈਸਲੇ ਰਾਹੀਂ ਪੰਥ ਪ੍ਰਵਾਣਿਤ ਅਰਦਾਸ ਵਿੱਚ ਤਬਦੀਲੀ ਕੀਤੇ ਜਾਣ ਦੇ ਸੰਗੀਨ ਦੋਸ਼ ਤਹਿਤ ਬਾਦਲ ਸਰਕਾਰ ਦੇ ਮੰਤਰੀ ਸਿਕੰਦਰ ਮਲੂਕਾ, ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਅਤੇ ਸਾਬਕਾ ਮੈਂਬਰ ਸਤਨਾਮ ਸਿੰਘ ਭਾਈ ਰੂਪਾ ਨੂੰ ਪੰਥ ‘ਚੋਂ "ਖਾਰਿਜ" ਕਰ ਦਿੱਤਾ ਹੈ। ਇਸੇ ਤਰ੍ਹਾਂ ਲਏ ਇਕ ਹੋਰ ਫੈਸਲੇ ਰਾਹੀਂ ਦਸਮੇਸ਼ ਪਿਤਾ ਦੀ ਜੀਵਨ ਹਯਾਤੀ ਬਾਰੇ ਗਲਤ ਵਖਿਆਨ ਕਰਨ ਦੇ ਦੋਸ਼ ਤਹਿਤ ਨੀਲਧਾਰੀ ਸੰਪਰਦਾ ਦੇ ਮੁਖੀ ਸਤਨਾਮ ਸਿੰਘ ਨੀਲਧਾਰੀ ਨੂੰ ਵੀ ਪੰਥ 'ਚੋ ਖਾਰਜ ਕਰ ਦਿੱਤਾ ਗਿਆ ਹੈ।
ਅੱਜ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ, ਭਾਈ ਸੂਬਾ ਸਿੰਘ ਅਤੇ ਭਾਈ ਮੇਜਰ ਸਿੰਘ ਨੇ ਬਾਦਲ ਦਲ ਦੇ ਮੰਤਰੀ ਸਿਕੰਦਰ ਮਲੂਕਾ, ਨੀਲਧਾਰੀ ਮੁਖੀ ਸਤਨਾਮ ਸਿੰਘ ਅਤੇ ਦੋ ਸ਼੍ਰੋਮਣੀ ਕਮੇਟੀ ਮੈਂਬਰਾਨ ਨੂੰ ਸਿੱਖ ਪ੍ਰੰਪਰਾਵਾਂ ਦਾ ਘਾਣ ਕਰਨ ਦੇ ਦੋਸ਼ ਤਹਿਤ ਤਨਖਾਹੀਆ ਕਰਾਰ ਦੇ ਦਿੱਤਾ।
ਕਾਰਜਕਾਰੀ ਜਥੇਦਾਰਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਅਕਾਲ ਤਖ਼ਤ ਸਾਹਿਬ 'ਤੇ ਇਕੱਤਰਤਾ ਕੀਤੀ। ਦਰਬਾਰ ਸਾਹਿਬ ਕੰਪਲੈਕਸ 'ਚ ਮੀਡੀਆ ਨਾਲ ਗੱਲ ਕਰਦੇ ਹੋਏ ਕਾਰਜਕਾਰੀ ਜਥੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਮਲੂਕਾ ਨੂੰ ਸਿੱਖ ਅਰਦਾਸ ਦੀ ਨਕਲ ਦੇ ਮੁੱਦੇ 'ਤੇ ਸੱਦਿਆ ਹੈ। ਜ਼ਿਕਰਯੋਗ ਹੈ ਕਿ 26 ਦਸੰਬਰ ਨੂੰ ਮਲੂਕਾ ਦੇ ਰਾਮਪੁਰਾ ਫੂਲ ਵਿਖੇ ਦਫਤਰ ਦੇ ਉਦਘਾਟਨ ਸਮੇਂ ਹਿੰਦੂਵਾਦੀਆਂ ਵਲੋਂ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਸੀ।
ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਦੇ ਆਗੂਆਂ ਅਤੇ ਕਾਰਜਕਰਤਾਵਾਂ ਦੀ ਵੱਡੇ ਪੱਧਰ 'ਤੇ ਕੀਤੀਆਂ ਗਈਆਂ ਗ੍ਰਿਫਤਾਰੀਆਂ ਦੇ ਬਾਵਜੂਦ ਵੀ ਸਰਕਾਰ "ਸਰਬੱਤ ਖ਼ਾਲਸਾ" ਦੇ ਨਾਂ 'ਤੇ ਹੋ ਰਹੇ ਇਕੱਠ ਨੂੰ ਰੋਕਣ ਵਿਚ ਕਾਮਯਾਬ ਨਹੀਂ ਹੋ ਸਕੀ।
« Previous Page — Next Page »