ਕਾਰਜਕਾਰੀ ਜਥੇਦਾਰਾਂ ਨੇ ਪੁਲਿਸ ਹਿਰਾਸਤ ਵਿਚੋਂ ਹੀ ਬਾਦਲਾਂ ਨੂੰ ਸਿੱਖ ਪੰਥ ‘ਚੋਂ ਛੇਕਿਆ

ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਦੇ ਆਗੂਆਂ ਅਤੇ ਕਾਰਜਕਰਤਾਵਾਂ ਦੀ ਵੱਡੇ ਪੱਧਰ ‘ਤੇ ਕੀਤੀਆਂ ਗਈਆਂ ਗ੍ਰਿਫਤਾਰੀਆਂ ਦੇ ਬਾਵਜੂਦ ਵੀ ਸਰਕਾਰ “ਸਰਬੱਤ ਖ਼ਾਲਸਾ” ਦੇ ਨਾਂ ‘ਤੇ ਹੋ ਰਹੇ ਇਕੱਠ ਨੂੰ ਰੋਕਣ ਵਿਚ ਕਾਮਯਾਬ ਨਹੀਂ ਹੋ ਸਕੀ।

ਭਾਈ ਹਵਾਰਾ ਦੇ ਪੱਤਰ ਬਾਰੇ ਦੁਵਿਧਾ ਬਰਕਰਾਰ: ਮਹਿੰਦਰਪਾਲ ਸਿੰਘ ਮੁਤਾਬਕ ਨਹੀਂ ਦਿੱਤਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਹਾਲੇ ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਭਾਈ ਹਵਾਰਾ ਦੀ ਚਿੱਠੀ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਬਾਰੇ ਪੁੱਛਣ ‘ਤੇ ਮਹਿੰਦਰਪਾਲ ਸਿੰਘ ਨੇ ਕਿਹਾ ਇਸ ਸਮੇਂ ਉਹ ਇਹ ਹੀ ਦੱਸ ਸਕਦੇ ਹਨ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ ਹੈ। ਮਾਨ ਦਲ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਚਿੱਠੀ ਬਾਰੇ ਨਹੀਂ ਪਤਾ ਕਿਉਂਕਿ ਉਹ ਪੰਜਾਬ ਤੋਂ ਬਾਹਰ ਸਨ।

ਭਾਈ ਹਵਾਰਾ ਦੇ ਪੱਤਰ ਬਾਰੇ ਦੁਵਿਧਾ ਬਰਕਰਾਰ: ਮਹਿੰਦਰਪਾਲ ਸਿੰਘ ਮੁਤਾਬਕ ਨਹੀਂ ਦਿੱਤਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਹਾਲੇ ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਭਾਈ ਹਵਾਰਾ ਦੀ ਚਿੱਠੀ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਬਾਰੇ ਪੁੱਛਣ ‘ਤੇ ਮਹਿੰਦਰਪਾਲ ਸਿੰਘ ਨੇ ਕਿਹਾ ਇਸ ਸਮੇਂ ਉਹ ਇਹ ਹੀ ਦੱਸ ਸਕਦੇ ਹਨ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ ਹੈ। ਮਾਨ ਦਲ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਚਿੱਠੀ ਬਾਰੇ ਨਹੀਂ ਪਤਾ ਕਿਉਂਕਿ ਉਹ ਪੰਜਾਬ ਤੋਂ ਬਾਹਰ ਸਨ।

ਭਾਈ ਹਵਾਰਾ ਨੇ ਜਥੇਦਾਰ ਵਜੋਂ ਅਸਤੀਫਾ ਦਿੱਤਾ; 8 ਦਸੰਬਰ ਦੇ ਇਕੱਠ ਤੋਂ ਆਪਣੇ ਆਪ ਨੂੰ ਦੂਰ ਕੀਤਾ

ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਲਿਖੇ ਪੱਤਰ ‘ਚ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਖੰਡ ਕੀਰਤਨੀ ਜੱਥੇ ਦੇ ਭਾਈ ਆਰ.ਪੀ. ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀ ਚਿੱਠੀ ਸਹੀ ਹੈ।

ਪੰਜਾਬ ਸਰਕਾਰ ਨੇ ਕੇਂਦਰ ਤੋਂ ਸੀਆਰਪੀਐਫ ਦੀਆਂ 10 ਕੰਪਨੀਆਂ ਮੰਗੀਆਂ; ਕੁਝ ਤਲਵੰਡੀ ਸਾਬੋ ਪੁੱਜੀਆਂ

10 ਨਵੰਬਰ ਨੂੰ ਤਲਵੰਡੀ ਸਾਬੋ ਵਿੱਚ ਬੁਲਾਏ ਗਏ ‘ਸਰਬੱਤ ਖਾਲਸਾ’ ਨੂੰ ਰੋਕਣ ਲਈ ਸ਼ਹਿਰ ’ਚ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਕੱਲ੍ਹ (7 ਨਵੰਬਰ) ਸ਼ਾਮ ਸੀਆਰਪੀਐਫ ਦੀ ਇਕ ਕੰਪਨੀ ਵੀ ਪੁੱਜ ਗਈ ਹੈ। ਪ੍ਰਬੰਧਕਾਂ ਵੱਲੋਂ ‘ਸਰਬੱਤ ਖਾਲਸਾ’ ਲਈ ਮਨਜ਼ੂਰੀ ਵਾਸਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਾਈ ਪਟੀਸ਼ਨ ਦੀ ਸੁਣਵਾਈ ਟਲ ਜਾਣ ਬਾਅਦ ‘ਸਰਬੱਤ ਖਾਲਸਾ’ ਵਾਲੀ ਜਗ੍ਹਾ ਤੋਂ ਟੈਂਟ ਉਤਾਰੇ ਜਾਣ ਦਾ ਕੰਮ ਫਿਲਹਾਲ ਅੱਧ ਵਿਚਾਲੇ ਲਟਕ ਗਿਆ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਈ ਗਈ ਰੋਕ ਬਾਅਦ ਸ਼ਹਿਰ ’ਚ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਸੀ। ਸੂਤਰਾਂ ਅਨੁਸਾਰ ਸਰਬੱਤ ਖਾਲਸਾ ਧਿਰਾਂ ਨੂੰ ਉਮੀਦ ਹੈ ਕਿ ਅਦਾਲਤ ਵੱਲੋਂ ਹੁਣ ਮੰਗਲਵਾਰ ਨੂੰ ਸੁਣਵਾਈ ਦੌਰਾਨ ਫੈਸਲਾ ਉਨ੍ਹਾਂ ਦੇ ਪੱਖ ਵਿੱਚ ਦਿੱਤਾ ਜਾ ਸਕਦਾ ਹੈ।

ਭਾਈ ਮੰਡ ਅਤੇ ਸਾਥੀ ਸਿੰਘਾਂ ਵਲੋਂ ਪੰਜਾਂ ਸਿੰਘਾਂ ਨਾਲ ਆਪਸੀ ਇਕਜੁਟਤਾ ਤੇ ਇਕਮੁਠਤਾ ਦਾ ਇਜ਼ਹਾਰ

ਅੱਜ ਅੰਮ੍ਰਿਤ ਵੇਲੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਅਤੇ ਭਾਈ ਮੇਜਰ ਸਿੰਘ ਨੇ ਭਾਈ ਜਗਤਾਰ ਸਿੰਘ ਹਵਾਰਾ ਦੇ ਸੱਦੇ ‘ਤੇ ਇਕਜੁਟਤਾ ਤੇ ਇਕਮੁਠਤਾ ਦਾ ਇਜ਼ਹਾਰ ਕੀਤਾ ਹੈ।

ਭਾਈ ਮੰਡ ਅਤੇ ਸਾਥੀ ਸਿੰਘਾਂ ਵਲੋਂ ਬਰਗਾੜੀ, ਵਰਜੀਨੀਆ ਦੇ ਦੋਸ਼ੀਆਂ ਬਾਰੇ ਫੈਸਲਾ ਜਲਦੀ ਕਰਨ ਦਾ ਐਲਾਨ

ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕੇ ਬਰਗਾੜੀ ਬੇਅਦਬੀ ਕਾਡ, ਬਹਿਬਲ ਗੋਲੀ ਕਾˆਡ ਬਾਰੇ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਤੋਂ ਜਾˆਚ ਰਿਪੋਰਟ ਤਲਬ ਕੀਤੀ ਗਈ ਸੀ ਲੇਕਿਨ ਸੱਤਾ ਦੇ ਨਸ਼ੇ ਵਿੱਚ ਚੂਰ ਬਾਦਲ ਨੇ ਇਹ ਜਾˆਚ ਰਿਪੋਰਟ ਹੁਣ ਤੱਕ ਨਹੀਂ ਦਿੱਤੀ ਅਤੇ ਹੰਕਾਰੀ ਹੋਣ ਦਾ ਸਬੂਤ ਦਿੱਤਾ ਹੈ।

ਸੂਚੀ ਗਲਤਫਹਿਮੀ ਦੀ ਬਦੌਲਤ ਪ੍ਰੈਸ ਨੂੰ ਗਈ, ਇਸਨੂੰ ਅੰਤਮ ਰੂਪ “ਸਿੰਘ ਸਾਹਿਬਾਨ” ਹੀ ਦੇਣਗੇ: ਮਾਨ ਦਲ

“20 ਅਕਤੂਬਰ 2016 ਨੂੰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਗ੍ਰਹਿ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਵਿਚ ਸਮੁੱਚੀਆਂ ਹਮਖਿਆਲ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ ਸੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੁਝ ਪ੍ਰਮੁੱਖ ਆਗੂਆਂ ਅਤੇ ਆਈਆਂ ਜਥੇਬੰਦੀਆਂ ਦੇ ਸਰਗਰਮ ਆਗੂਆਂ ਦੀ ਇਕ ਸੂਚੀ “ਸਰਬੱਤ ਖ਼ਾਲਸਾ ਕੰਟਰੂਲ ਰੂਮ” ਨੂੰ ਭੇਜੀ ਜਾਣੀ ਸੀ।

ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਲਈ ਸਿੱਖ ਜਥੇਬੰਦੀਆਂ ਦੀ ਚੰਡੀਗੜ੍ਹ ਵਿਖੇ ਮੀਟਿੰਗ

ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਸੈਕਟਰ 38-ਬੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਹਿੱਸਾ ਲਿਆ। ਇਨ੍ਹਾਂ ਜਥੇਬੰਦੀਆਂ ‘ਚ ਅਖੰਡ ਕੀਰਤਨੀ ਜੱਥਾ, ਦਲ ਖ਼ਾਲਸਾ, ਕੇਂਦਰੀ ਸਿੰਘ ਸਭਾ, ਪੰਥਕ ਤਾਲਮੇਲ ਸੰਗਠਨ ਸ਼ਾਮਲ ਹਨ। ਇਹ ਮੀਟਿੰਗ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ ‘ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਦੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਸੱਦੀ ਸੀ।

ਕਾਰਜਕਾਰੀ ਜਥੇਦਾਰਾਂ ਵੱਲੋਂ 17 ਤੋਂ 19 ਅਕਤੂਬਰ ਤੱਕ ਸਮੁੱਚੇ ਪੰਜਾਬ ‘ਚ ਮੀਟਿੰਗਾਂ

ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ 10 ਨਵੰਬਰ ਨੂੰ ਬੁਲਾਏ ਗਏ “ਸਰਬੱਤ ਖ਼ਾਲਸਾ” ਦੀਆਂ ਤਿਆਰੀਆਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਸਮਾਗਮਾਂ ਵਿੱਚ ਸ਼ਮੂਲੀਅਤ ਦਾ ਸੱਦਾ ਦੇਣ ਲਈ ਭਾਈ ਮੰਡ, ਭਾਈ ਅਜਨਾਲਾ, ਭਾਈ ਦਾਦੂਵਾਲ 17 ਤੋਂ 19 ਅਕਤੂਬਰ ਤੱਕ ਸਮੁੱਚੇ ਪੰਜਾਬ ਵਿੱਚ ਜਾ ਕੇ ਸਿੱਖ ਜਥੇਬੰਦੀਆਂ ਨਾਲ ਮੀਟਿੰਗਾਂ ਕਰਨਗੇ।