ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਜੇਲ ਭੇਜਿਆ

10 ਨਵੰਬਰ ਦੇ ਸਰਬੱਤ ਖਾਲਸਾ ਵਿੱਚ ਤਖਤ ਸਾਹਿਬਾਨ ਦੇ ਨਿਯੁਕਤ ਕੀਤੇ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲਾ ਨੂੰ ਹੋਰ ਸਿੱਖ ਆਗੂਆਂ ਸਮੇਤ ਜੇਲ ਭੇਜ ਦਿੱਤਾ ਗਿਆ ਹੈ।
ਸਿਮਰਨਜੀਤ ਸਿੰਘ ਮਾਨ ਨੂੰ ਗ੍ਰਿਫਤਾਰ ਕਰਕੇ ਭੇਜਿਆ ਹਸਪਤਾਲ

ਅੰਮ੍ਰਿਤਸਰ ਸਾਹਿਬ: ਸਰਬੱਤ ਖਾਲਸਾ ਸਮਾਗਮ ਦੇ ਮੁੱਖ ਸੰਚਾਲਕਾਂ ਸਿਮਰਨਜੀਤ ਸਿੰਘ ਮਾਨ, ਭਾਈ ਮੋਹਕਮ ਸਿੰਘ ਅਤੇ ਗੁਰਦੀਪ ਸਿੰਘ ਬਠਿੰਡਾ ਨੂੰ ਅੱਜ ਸਵੇਰੇ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਸਿਹਤ ਖਰਾਬ ਹੋਣ ਦੇ ਕਾਰਨ ਅੰਮ੍ਰਿਤਸਰ ਸਾਹਿਬ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਕੱਲ੍ਹ ਸਰਬੱਤ ਖਾਲਸਾ ਸਮਾਗਮ ਵਿੱਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਣਾਏ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਪੁਲਿਸ ਵੱਲੋਂ ਤਰਨਤਾਰਨ ਸਾਹਿਬ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਆ ਰਹੀ ਹੈ।
ਸਿੱਖ ਸੰਗਤਾਂ ਵੱਲੋਂ ਅੱਜ ਫੇਰ ਜਲੰਧਰ-ਹੁਸ਼ਿਆਰਪੁਰ ਰੋਡ ਕੀਤਾ ਗਿਆ ਜਾਮ; ਮਾਮਲਾ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ

ਜਲੰਧਰ: ਕੁਝ ਦਿਨ ਪਹਿਲਾਂ ਜਲੰਧਰ ਨੇੜੇ ਪਿੰਡ ਆਦਮਪੁਰ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਅਤੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਸੰਗਤਾਂ ਤੋਂ ਅੱਜ ਸਵੇਰ ਤੱਕ ਦਾ ਸਮਾ ਲਿਆ ਗਿਆ ਸੀ।ਪਰ ਅੱਜ ਜਦੋਂ ਪੁਲਿਸ ਫੜੇ ਗਏ ਦੋਸ਼ੀ ਨੂੰ ਫੋਨ ਕਰਨ ਵਾਲੀ ਮਹਿਲਾ ਦਾ ਪਤਾ ਨਹੀਂ ਲਗਾ ਸਕੀ ਤਾਂ ਸਿੱਖ ਸੰਗਤਾਂ ਵੱਲੋਂ ਆਦਮਪੁਰ ਰੋਡ ਤੇ ਧਰਨਾ ਸ਼ੁਰੂ ਕਰਕੇ ਜਲੰਧਰ-ਹੁਸ਼ਿਆਰਪੁਰ ਰੋਡ ਬੰਦ ਕਰ ਦਿੱਤਾ ਗਿਆ।ਇਸ ਨਾਲ ਰੋਡ ’ਤੇ ਆਵਾਜਾਈ ਬਿਲਕੁਲ ਠੱਪ ਹੋ ਗਈ।
ਕੋਟਕਪੂਰਾ ਪੁਲਿਸ ਨੇ ਭਾਈ ਪੰਥਪ੍ਰੀਤ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਅਤੇ 15 ਆਗੂਆਂ ਸਮੇਤ 500 ਸਿੱਖਾਂ ‘ਤੇ ਇਰਾਦਾ ਕਤਲ ਦਾ ਪਰਚਾ ਦਰਜ਼ ਕੀਤਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਖਿਲਾਫ ਸ਼ਾਂਤਮਈ ਧਰਨਾ ਦੇ ਰਹੇ ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਅਤੇ ਸਿੱਖ ਜੱਥੇਬੰਦੀਆਂ ਦੇ ਆਗੂਆਂ ‘ਤੇ ਪੁਲਿਸ ਨੇ ਧਾਰਾ 307 ਅਧੀਨ ਕਾਤਲਾਨਾ ਹਮਲੇ ਦਾ ਪ੍ਰਚਾ ਦਰਜ਼ ਕਰ ਦਿੱਤਾ ਹੈ।
ਮਾਮਲਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ: ਬੁੱਟਰ (ਮੋਗਾ) ਵਿਖੇ ਪੁਲਿਸ ਨੇ ਸਿੱਖ ਸੰਗਤਾਂ ਉੱਤੇ ਡਾਂਗ ਵਰ੍ਹਾਈ

ਮੋਗਾ, ਪੰਜਾਬ: ਮੋਗਾ ਬਰਨਾਲਾ ਰੋਡ ’ਤੇ ਸਥਿੱਤ ਬੁੱਟਰ ਪਿੰਡ ਵਿਖੇ ਅੱਜ ਸਿੱਖ ਸੰਗਤਾਂ ਅਤੇ ਪੰਜਾਬ ਪੁਲਿਸ ਦਰਮਿਆਨ ਉਸ ਸਮੇਂ ਝੜਪ ਹੋ ਗਈ ਜਦੋਂ ਸਿੱਖ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਮੋਗਾ ਬਰਨਾਲਾ ਰੋਡ ਜਾਮ ਕਰ ਦਿੱਤਾ। ਜਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਜਵਾਹਰ ਸਿੰਘ ਵਾਲਾ ਪਿੰਡ […]
ਸਰਕਾਰ ਬੰਦੀ ਸਿੰਘ ਰਿਹਾਈ ਸੰਘਰਸ਼ ਨੂੰ ਕੁਚਲਣ ਦੇ ਰੌਂਅ ਵਿੱਚ, ਵੱਡੇ ਪੱਧਰ ‘ਤੇ ਸਿੱਖ ਆਗੂ ਗ੍ਰਿਫਤਾਰ ਕੀਤੇ

ਜ਼ਾ ਪੁਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਅਤੇ ਪਿੰਡ ਨੂੰ ਅਰਧ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਿਸ ਵੱਲੋਂ ਪੂਰੀ ਤਰਾਂ ਘੇਰੇ ਵਿੱਚ ਲੈ ਲਿਆ ਅਤੇ ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਸਖਤ ਪਹਿਰਾ ਲਾ ਦਿੱਤਾ ਹੈ ਅਤੇ ਕਿਸੇ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਸਰੂਪ ਮਾਮਲਾ: ਮਾਮਲਾ ਹੱਲ ਨਾ ਹੋਇਆ ਤਾਂ 20 ਜੂਨ ਨੂੰ ਜਿਲਾ ਫਰੀਦਕੋਟ ਮੁਕੰਮਲ ਰੂਪ ਵਿੱਚ ਹੋਵੇਗਾ ਬੰਦ

ਸ਼੍ਰੀ ਗੁਰੂ ਗ੍ਰੰਥ ਸਾਹਬ ਜੀ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਵਿੱਚ ਦਿੱਤੇ ਜਾਣ ਵਾਲੇ ਧਰਨੇ ਦੀ ਅਗਵਾਈ ਕਰਨ ਜਾ ਰਹੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਫਿਰੋਜਪੁਰ ਪੁਲਿਸ ਨੇ ਗ੍ਰਿਫਤਾਰ ਕਰ ਲ਼ਿਆ, ਪਰ ਸਿੱਖ ਜੱਥੇਬੰਦੀਆਂ ਵੱਲੋਂ ਵਿਖਾਈ ਸਖਤੀ ਕਾਰਣ ਪੁਲਿਸ ਨੇ ਉਨ੍ਹਾਂ ਨੂੰ ਜਲਦੀ ਰਿਹਾਅ ਕਰ ਦਿੱਤਾ।
ਸ਼ਿਵ ਸੈਨਾ ਵੱਲੋਂ ਸੰਤ ਭਿੰਡਰਾਂਵਾਲਿਆਂ ਦਾ ਪੁਤਲਾ ਸਾੜਨ ਕੋਸ਼ਿਸ਼ ਅਸਫਲ਼, ਪੁਲਿਸ ਨੇ ਸਿੱਖਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ

ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜੇ ‘ਤੇ ਹਿੰਦੂ ਫ਼ਿਰਕੂ ਜਥੇਬੰਦੀਆਂ ਸ਼ਿਵ ਸੈਨਾ ਅਤੇ ਕਰਨ ਸੈਨਾ ਵੱਲੋਂ ਅੱਜ ਇਥੇ ਸੰਤ ਭਿੰਡਰਾਂਵਾਲਿਆਂ ਦਾ ਪੁਤਲਾ ਸਾੜੇ ਜਾਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਫਿਰਕੂ ਜੱਥੇਬੰਦੀਆਂ ਦੇ ਮੈਂਬਰ ਦੁਪਿਰਹ ਤੋਂ ਬਾਅਦ ਹਾਲ ਹੇਟ ‘ਤੇ ਇੱਕੱਠੇ ਹੋਏ।ਹਿੰਦੂ ਜਥੇਬੰਦੀਆਂ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਲਈ ਸਿੱਖ ਜਥੇਬੰਦੀਆਂ ਦੇ ਕਾਰਕੁਨ ਵੀ ਮੌਕੇ ’ਤੇ ਪੁੱਜ ਗਏ ਸਨ ਪਰ ਦੋਵਾਂ ਧਿਰਾਂ ਨੂੰ ਆਹਮੋ ਸਾਹਮਣੇ ਆਉਣ ਤੋਂ ਰੋਕਣ ਲਈ ਪੁਲੀਸ ਨੇ ਤਕਰੀਬਨ 9 ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਨੂਰਮਹਿਲੀਏ ਦਾ ਸਮਾਗਮ ਰੋਕਣ ਗਿਆਂ ਸਿੱਖਾਂ ਤੇ ਪੁਲਿਸ ਨੇ ਚਲਾਈ ਗੋਲੀ,6 ਜਖ਼ਮੀ

ਤਰਨਤਾਰਨ ( 28 ਅਕਤੂਬਰ, 2014): ਤਰਨਤਾਰਨ ਦੇ ਨੇੜਲੇ ਪਿੰਡ ਜੋਧਪੁਰ ਵਿਖੇ ਸਿੱਖਾਂ ਤੇ ਚੱਲੀ ਗੋਲੀ ਅਖੌਤੀ ਸਾਧ ਨੂਰਮਹਿਲੀਏ ਦਾ ਸਮਾਗਮ ਰੋਕਣ ਗਿਆਂ ਸਿੱਖਾਂ ਤੇ ਪੁਲਿਸ ਨੇ ਚਲਾਈ ਗੋਲੀ ਸਥਿਤੀ ਬਣੀ ਤਣਾਅਪੂਰਨ।
