ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰਲੇ ਵਿਵਾਦਾਂ ਦਾ ਨਿਪਟਾਰਾ ਕਰਨ ਲਈ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਬਣਾਇਆ ਗਿਆ ਹੈ, ਜਿਸ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਨੂੰ ਦੋ ਤਿਹਾਈ ਤਨਖਾਹ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਕ ਤਿਹਾਈ ਸਰਕਾਰ ਅਦਾ ਕਰਦੀ ਹੈ।
ਯੂਨੀਵਰਸਿਟੀ ਗਰਾਂਟ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਸਿੱਖ ਧਰਮ ਨਾਲ ਸਬੰਧਤ ਯੂਨੀਵਰਸਿਟੀਆਂ ਦੇ ਖੋਜ ਪੱਤਰਾਂ ਨੂੰ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਨੇ ਮੰਦਭਾਗਾ ਕਰਾਰ ਦਿੱਤਾ ਹੈ।
ਪੰਜਾਬ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਸਿਆਸੀ ਬੇਮੇਲ ਗੱਠਜੋੜ ਹੈ। ਅਕਾਲੀ ਦਲ ਸਿੱਖਾਂ ਦੀ ਨੁਮਾਇੰਦਾ ਸਿਆਸੀ ਜਮਾਤ ਹੋਣ ਕਰਕੇ ਕਈ ਸਿੱਖ ਇਸ ਗੱਠਜੋੜ ਦੇ ਹੱਕ ਵਿੱਚ ਨਹੀਂ ਹਨ। ਪਰ ਇਸ ਤਰ੍ਹਾਂ ਦੇ ਬੇਮੇਲ ਗੱਠਜੋੜ ਭਾਰਤ ਵਿੱਚ ਸਿਆਸੀ ਪਾਰਟੀਆਂ ਵੱਲੋਂ ਅਕਸਰ ਕੀਤੇ ਜਾਂਦੇ ਹਨ, ਇਹ ਕੋਈ ਅਚੰਭੇ ਵਾਲੀ ਗੱਲ ਨਹੀਂ। ਉਂਜ ਇਹ ਭਾਈਵਾਲੀ ਉਦੋਂ ਤਕ ਹੀ ਮਨਜ਼ੂਰ ਕੀਤੀ ਜਾ ਸਕਦੀ ਹੈ, ਜਦੋਂ ਤਕ ਇਸ ਗੱਠਜੋੜ ਦਾ ਸਿੱਖ ਧਰਮ, ਸਿੱਖ ਰਹੁਰੀਤਾਂ ਅਤੇ ਧਰਮ ਅਸਥਾਨਾਂ ’ਤੇ ਕੋਈ ਅਸਰ ਨਾ ਹੋਵੇ। ਇਸ ਭਾਈਵਾਲੀ ਹੇਠਾਂ ਭਾਜਪਾ ਦਾ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰੇਗਾ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪ੍ਰਚਾਰਨਾ ਕਿ ਲੰਗਰ ਉੱਤੋਂ ਜੀਐੱਸਟੀ ਹਟਾ ਲਿਆ ਹੈ, ਇਹ ਇੱਕ ਤੱਥਹੀਣ ਗੱਲ ਹੈ।