ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ ਦਾ ਪ੍ਰਬੰਧ, ਪ੍ਰਸ਼ਾਸਨ ਅਤੇ ਕੈਦੀਆਂ ਨਾਲ ਸਬੰਧਤ ਸਾਰੇ ਫੈਸਲੇ ਸੂਬਾ ਸਰਕਾਰ ਜੇਲ੍ਹ ਕਾਨੂੰਨ ੧੮੯੪ (The Prisons Act, 1894) ਅਤੇ ਜੇਲ੍ਹ ਜਾਬਤਾ ਦਸਤਾਵੇਜ (The Prison Manuals) ਅਨੁਸਾਰ ਲੈਂਦੀਆਂ ਹਨ।
ਕਈ ਪੰਜਾਬੀ ਗੀਤ ਇੰਡੀਆ ਵਿਚ ਰੋਕੇ ਜਾ ਰਹੇ ਹਨ। ਇਸ ਤੋਂ ਇਲਾਵਾ ਕਈ ਸਿੱਖ ਖਬਰ ਅਦਾਰਿਆਂ ਦੀਆਂ ਵੈਬਸਾਈਟਾਂ, ਫੇਸਬੁੱਕ ਸਫੇ, ਟਵਿੱਟਰ ਤੇ ਇੰਸਟਾਗਰਾਮ ਖਾਤੇ ਅਤੇ ਯੂ-ਟਿਊਬ ਚੈਨਲ ਇੰਡੀਆ ਵਿਚ ਰੋਕ ਦਿੱਤੇ ਗਏ ਹਨ।
ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਗਤ ਦੀ ਇਹ ਭਾਵਨਾ ਰਹੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਇਸ ਮਸਲੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 11 ਮਈ 2022 ਨੂੰ ਇਕ ਇਕੱਤਰਤਾ ਸੱਦੀ ਗਈ ਹੈ। ਬਾਦਲ ਦਲ ਵਲੋਂ ਲੰਘੇ 25 ਸਾਲਾਂ ਵਿਚੋਂ 15 ਸਾਲ ਪੰਜਾਬ ਉੱਤੇ ਰਾਜ ਕੀਤਾ ਗਿਆ ਪਰ ਇਸ ਦੌਰਾਨ ਉਹਨਾ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਤਰੱਦਦ ਨਹੀਂ ਕੀਤੇ
ਅਜਿਹਾ ਵਿਸ਼ਲੇਸ਼ਣ ਅਜਿਹੇ ਮਹੱਤਵਪੂਰਨ ਕੇਸਾਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਅਗਲੇਰੀ ਪੀੜੀ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਦੇ ਸਨਮੁਖ ਹੋ ਸਕੇ ਅਤੇ ਪੰਥਕ ਭਾਵਨਾਵਾਂ ਤੇ ਸਥਾਪਤ ਅਦਾਲਤੀ ਸਿਸਟਮ ਵਿਚਲੇ ਵਖਰੇਵਿਆਂ ਨੂੰ ਸਮਝ ਸਕੇ। ਇਹ ਵਿਸ਼ਲੇਸ਼ਣ ਸਥਾਪਤ ਨਿਆਂ ਪਰਬੰਧ ਦੀ ਲੋੜ ਤੇ ਪੰਥਕ ਭਾਵਨਾਵਾਂ ਵਿਚ ਵਖਰੇਵਿਆਂ ਕਾਰਨ ਪਈ ਫਿੱਕ ਨੂੰ ਦੂਰ ਕਰਨ ਲਈ ਇੱਕ ਯਤਨ ਮਾਤਰ ਹੈ ਪਰ ਵਖਰੇਵੇਂ ਤਾਂ ਹੀ ਖਤਮ ਹੋ ਸਕਦੇ ਹਨ ਜਦ ਵਖਰੇਵਿਆਂ ਦੇ ਕਾਰਨਾਂ ਨੂੰ ਗੁਰੂ ਖਾਲਸਾ ਪੰਥ ਭਵਿੱਖ ਸੰਵਾਰਨ ਦੀ ਮਨਸ਼ਾ ਨਾਲ ਵਿਚਾਰੇ।
ਜੇਕਰ ਕਰੋਨਾ ਵਾਇਰਸ ਕਾਰਨ ਕਿਸੇ ਵੀ ਸਬੰਧਿਤ ਸੂਬੇ ਵਿੱਚ ਬੰਦੀ ਸਿੰਘਾਂ ਦਾ ਨੁਕਸਾਨ ਹੋਇਆ ਤਾਂ ਉਸ ਲਈ ਸਬੰਧਤ ਸਰਕਾਰ ਜ਼ਿੰਮੇਵਾਰ ਹੋਵੇਗੀ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੀ.ਟੀ.ਸੀ ਅਤੇ ਸ਼੍ਰੋਮਣੀ ਕਮੇਟੀ ਨੂੰ ਹੁਕਮਨਾਮਾ ਸਾਹਿਬ ਦੇ ਅਧਿਕਾਰਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਸੰਬੰਧੀ ਦਸਤਾਵੇਜ ਭੇਜਣ ਦੇ ਆਦੇਸ਼ ਦਿੱਤੇ।
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੂੰ ਮਿਲਣ ਤੋਂ ਬਾਅਦ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਮੁਲਤਵੀ ਕਰ ਦਿੱਤੀ ਹੈ।
ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਇਰਾਕ ਛੱਡਣ ਦੇ ਆਦੇਸ਼ ਜਾਰੀ ਕੀਤੇ, ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਦੁਨੀਆਂ ਖਾੜੀ ‘ਚ ਹੁਣ ਹੋਰ ਜੰਗ ਬਰਦਾਸ਼ਤ ਨਹੀਂ ਕਰ ਸਕਦੀ, ਯੋਗੀ ਸਰਕਾਰ ਪ੍ਰਸ਼ਾਸਨ ਨੇ ਕਿਹਾ ਕਿ ਸਾਰੇ ਭਾਰਤ ਵਿੱਚ ਇਸ ਗਰੁੱਪ ਦੇ ਤਿੰਨ ਦਰਜਨ ਤੋਂ ਵੱਧ ਖ਼ਾਤਿਆਂ ‘ਚ ਸੌ ਕਰੋੜ ਤੋਂ ਵੱਧ ਪੈਸੇ ਜਮ੍ਹਾਂ ਹੋਣ ਦਾ ਅਨੁਮਾਨ ਹੈ
ਮਹਾਰਾਸ਼ਟਰ ਦੀ ਸ਼ਿਵ ਸੈਨਾ ਸਰਕਾਰ ਨੇ ਮੁੰਬਈ ਮਹਾਂਨਗਰ ਪਾਲਿਕਾ ਦੇ ਸਾਰੇ ਕਰਮਚਾਰੀਆਂ ਦੇ ਬੈਂਕ ਖਾਤੇ ਐਕਸਿਸ ਬੈਂਕ ਵਿੱਚੋਂ ਹਟਾਉਣ ਦੇ ਹੁਕਮ ਦੇ ਦਿੱਤੇ ਹਨ। ਤਾਮਿਲਨਾਡੂ ਵਿੱਚ ਜਾਤ ਪਾਤ ਦੇ ਭੇਦ ਭਾਵ ਕਰਕੇ 3000 ਦਲਿਤਾਂ ਨੇ ਇਸਲਾਮ ਧਰਮ ਅਪਣਾਉਣ ਦਾ ਫੈਸਲਾ ਕੀਤਾ
Next Page »