ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਅਮਲ ਉੱਤੇ ਭਾਰਤੀ ਸੁਪਰੀਮ ਕੋਰਟ ਦੇ ਰੋਕ ਲਗਾਉਣ ਖਿਲਾਫ ਕਾਨੂੰਨ ਚਾਰਾਜੋਈ ਦੀ ਚਰਚਾ ਸ਼ੁਰੂ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀਂ ਗਈ ਅੰਤ੍ਰਿੰਗ ਕਮੇਟੀ ਵਿੱਚ ਫੈਸਲਾ ਲਿਆ ਕਿ ਅਦਾਲਤ ਵਿਚ ਅਰਜੀ ਲਾਈ ਜਾਵੇਗੀ...
ਭਾਰਤ ਸਰਕਾਰ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਅਮਿਤ ਸ਼ਾਹ ਨੇ ਫਾਂਸੀ ਦੀ ਸਜਾਯਾਫਤਾ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਬਾਰੇ ਲੁਧਿਆਣੇ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਲੋਕ ਸਭਾ ਵਿਚ ਪੁੱਛੇ ਸਵਾਲ ਦਾ ਜੋ ਜਵਾਬ ਦਿੱਤਾ ਹੈ ਉਸ ਤੋਂ ਇਸ ਮਾਮਲੇ ’ਤੇ ਸਿਆਸੀ ਚਰਚਾ ਅਤੇ ਭੰਬਲਭੂਸਾ ਵਧ ਗਿਆ ਹੈ।
ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਭ ਤੋਂ ਵੱਡਾ ਰੋੜਾ ਅਟਕਾੳੇੂ ਬਹਾਨਾ ਹੈ ਕਿ ਉਮਰ ਕੈਦ ਦਾ ਮਤਲਬ ਸਾਰੀ ਉਮਰ ਦੀ ਉਮਰ ਕੈਦ ਹੁੰਦਾ ਹੈ ਅਤੇ ਇਸ ਸਬੰਧੀ ਮੋਹਨ ਦਾਸ ਕਰਮ ਚੰਦ ਗਾਂਧੀ ਦੇ ਕਤਲ ਵਿਚ ਨਾਮਜ਼ਦ ਨੱਥੂ ਰਾਮ ਗੋਂਡਸੇ ਦੇ ਭਰਾ ਗੋਪਾਲ ਵਿਨਾਇਕ ਗੋਡਸੇ ਦੀ ਉਮਰ ਕੈਦ ਸਬੰਧੀ 1961 ਵਿਚ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਧਾਰ ਬਣਾਇਆ ਜਾਂਦਾ ਹੈ ਜਦਕਿ ਸੱਚਾਈ ਇਹ ਹੈ ਕਿ ਗੋਪਾਲ ਵਿਨਾਇਕ ਗੋਂਡਸੇ ਨੂੰ 16 ਸਾਲ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ ਪਰ ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਨੂੰ 20/25/28 ਸਾਲਾਂ ਦੀ ਕੈਦ ਦੇ ਬਾਵਜੂਦ ਰਿਹਾਈ ਦਾ ਸਿਆਸੀ ਫੈਸਲਾ ਨਹੀਂ ਲਿਆ ਜਾ ਰਿਹਾ।
ਪੰਜਾਬ ਸਰਕਾਰ ਸਿੱਖ ਭਾਈਚਾਰੇ ਪ੍ਰਤੀ ਸਦਭਾਵਨਾ ਦਾ ਪ੍ਰਗਟਾਵਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਕੈਦ ਭੁਗਤ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਸਰਗਰਮ ਹੋਈ ਦੱਸੀ ਜਾਂਦੀ ਹੈ ਤੇ ਅਜਿਹੇ 18 ਸਿੱਖ ਬੰਦੀਆਂ ਦੇ ਕੇਸ ਮਨਜ਼ੂਰੀ ਲਈ ਪੰਜਾਬ ਸਰਕਾਰ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਜਾ ਰਹੇ ਹਨ| ਪਤਾ ਲੱਗਾ ਹੈ ਕਿ ਇਸ ਸਬੰਧੀ ਸਾਰੇ ਵੇਰਵੇ ਤੇ ਤੱਥ ਇਕੱਤਰ ਕਰ ਲਏ ਗਏ ਹਨ|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰਨੀ ਜਥੇਦਾਰ ਬਣਾਏ ਜਾਣ ਤੋਂ ਬਾਅਦ ਬੀਤੇ ਦਿਨੀਂ ਸੱਦੀ ਗਈ ਪੰਜ ਸਿੰਘ ਸਾਹਿਬਾਨ ਦੀ ਪਹਿਲੀ ਬੈਠਕ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਭਾਰਤ ਦੇ ਰਾਸ਼ਟਰਪਤੀ ਤੀਕ ਉਸਾਰੂ ਪਹੁੰਚ ਕਰਕੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਦਾ ਫੈਸਲਾ ਕਰਵਾ ਕੇ ਰਿਹਾਈ ਦੇ ਹਰ ਸੰਭਵ ਯਤਨ ਕੀਤੇ ਜਾਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਤਿੰਨ ਜਥੇਦਾਰਾਂ – ਗਿਆਨੀ ਗੁਰਬਚਨ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਫਾਂਸੀ ਦੀ ਸਜਾ ਜ਼ਾਫਤਾ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ੍ਹ ਵਿੱਚ ਮੁਲਾਕਾਤ ਕੀਤੀ।
ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦੇ ਚੌਥੇ ਦਿਨ ਤਕ ਉਨ੍ਹਾਂ ਦਾ ਵਜ਼ਨ 4 ਕਿਲੋਂ ਤਕ ...
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਬਾਰੇ ਸ਼੍ਰੋ.ਗੁ.ਪ੍ਰ.ਕ. ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਗਈ ਮੁੜਵਿਚਾਰ ਦੀ ਅਰਜੀ 'ਤੇ ਛੇਤੀ ਫੈਸਲਾ ਲਿਆ ਜਾਵੇ।
« Previous Page — Next Page »