ਅੰਮ੍ਰਿਤਸਰ: ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ...
ਪਟਿਆਲਾ: ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 'ਚ ਹੋਏ ਕਤਲ ਮਾਮਲੇ ਵਿਚ ਫ਼ਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਘਟਾ ਕੇ ਉਮਰ ਕੈਦ ’ਚ ਤਬਦੀਲ ਕਰਨ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਚ ਫ਼ਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਅਪਣੇ ਭਰਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ। ਵਕੀਲ ਗੁਰਸ਼ਰਨ ਕੌਰ ਮਾਨ ਰਾਹੀਂ ਦਾਇਰ ਇਸ ਕੇਸ ਨੂੰ ਸੁਣਵਾਈ ਲਈ ਅੱਜ ਜਸਟਿਸ ਆਰ.ਕੇ. ਜੈਨ ਦੀ ਅਦਾਲਤ ਚ ਸੂਚੀਬੱਧ ਕੀਤਾ ਗਿਆ। ਬੈਂਚ ਹੁਣ ਇਸ ਕੇਸ ਉਤੇ ਅਗਲੀ ਸੁਣਵਾਈ 2 ਨਵੰਬਰ 2017 ਨੂੰ ਕਰੇਗਾ।
ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਨਾ ਜੋ ਸਾਬਕਾ ਮੁੱਖ ਮੰਤਰੀ ਸ: ਬੇਅੰਤ ਸਿੰਘ ਦੇ ਕਤਲ ਕੇਸ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਨੂੰ ਅੱਜ ਮੈਡੀਕਲ ਜਾਂਚ ਲਈ ਕੇਂਦਰੀ ਜੇਲ੍ਹ ਪਟਿਆਲਾ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ| ਮੀਡੀਅਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਰਾਜੋਆਣਾ ਨੂੰ ਜੋੜਾਂ ਵਿੱਚ ਦਰਦ ਦੀ ਤਕਲੀਫ਼ ਕਾਰਨ ਹਸਪਤਾਲ ਲਿਆਂਦਾ ਗਿਆ| ਇਸ ਮੌਕੇ ਜੇਲ੍ਹ ਤੋਂ ਹਸਪਤਾਲ ਤੱਕ ਪੁਲੀਸ ਤਾਇਨਾਤ ਰਹੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਦਦ ਦਿੱਤੀ ਗਈ ਹੈ।
ਗਿਆਨੀ ਗੁਰਬਚਨ ਸਿੰਘ ਨੇ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦੌਰਾਨ ਰਾਜੋਆਣਾ ਨੇ ਸੁਣਵਾਈ ਅਧੀਨ ਪਏ ਆਪਣੇ ਕੇਸ ਦੇ ਜਲਦੀ ਨਿਬੇੜੇ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਚਾਰਾਜੋਈ ਕਰਨ ਲਈ ਕਿਹਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇੱਕ ਯਾਦ ਪੱਤਰ ਲਿਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਭਾਰਤ ਦੇ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ। ਆਪਣੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਲਿਖਿਆ ਹੈ ਕਿ ਬੀਤੀ 15 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਰਾਸ਼ਟਰਪਤੀ ਦੇ ਨਾਮ ਇਸੇ ਸਬੰਧ ਵਿਚ ਲਿਖੇ ਪੱਤਰ ਦਾ ਹੁਣ ਤਕ ਕੋਈ ਜਵਾਬ ਨਹੀਂ ਦਿੱਤਾ ਗਿਆ, ਇਸ ਲਈ ਦੁਬਾਰਾ ਇਹ ਯਾਦ ਪੱਤਰ ਭੇਜਿਆ ਜਾ ਰਿਹਾ ਹੈ। ਯਾਦ ਪੱਤਰ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਸ਼ਟਰਪਤੀ ਨਾਲ ਜਲਦੀ ਮਿਲਣੀ ਦੀ ਆਸ ਪ੍ਰਗਟ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁਖ ਮੰਤਰੀ ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਇੱਕ 7 ਮੈਂਬਰੀ ਵਫ਼ਦ ਭਾਰਤ ਦੇ ਰਾਸ਼ਟਰਪਤੀ ਨੂੰ ਪੱਤਰ ਸੌਂਪੇਗਾ। ਅੱਜ ਇਥੇ ਗੱਲਬਾਤ ਕਰਦਿਆਂ ਪ੍ਰੋ: ਬਡੂੰਗਰ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਈ ਰਾਜੋਆਣਾ ਵੱਲੋਂ ਆਪਣੀ ਸਜ਼ਾ ਸਬੰਧੀ ਅਦਾਲਤ ਵੱਲੋਂ ਦਿੱਤੇ ਜਾਣ ਵਾਲੇ ਫੈਸਲੇ ਵਿੱਚ ਦੇਰੀ ਹੋਣ ਕਾਰਨ ਭੁੱਖ ਹੜਤਾਲ ਰੱਖੀ ਗਈ ਸੀ। ਜਿਸ ਦੇ ਨਤੀਜੇ ਵਜੋਂ ਭਾਈ ਰਾਜੋਆਣਾ ਦੀ ਸਿਹਤ ਖਰਾਬ ਹੋ ਜਾਣ 'ਤੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ।
ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨਾਲ ਰਜਿੰਦਰਾ ਹਸਪਤਾਲ 'ਚ ਮੁਲਾਕਾਤ ਕਰਕੇ ਭਾਈ ਰਾਜੋਆਣਾ ਨੂੰ ਭਰੋਸਾ ਦਿਵਾਇਆ ਕਿ ਭਾਰਤ ਦੇ ਰਾਸ਼ਟਰਪਤੀ ਕੋਲ ਉਨ੍ਹਾਂ ਦੀ ਰਹਿਮ ਦੀ ਅਪੀਲ ਦਾ ਜਲਦ ਫੈਸਲਾ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਚਾਰਾਜੋਈ ਕਰੇਗੀ। ਪ੍ਰੋ. ਬਡੂੰਗਰ ਦੇ ਭਰੋਸਾ ਦੇਣ ਤੋਂ ਬਾਅਦ ਭਾਈ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਰਮ ਕਰ ਦਿੱਤੀ।
« Previous Page — Next Page »