ਸਿਆਸੀ ਸਿੱਖ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਜੋ ਕਿ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਦੇ ਮਾਤਾ ਜੀ ਅੱਜ (12 ਸਤੰਬਰ) ਸਵੇਰੇ 9 ਵਜੇ ਆਪਣੇ ਪਿੰਡ ਕਸਬਾ ਵਿਖੇ ਅਕਾਲ ਚਲਾਣਾ ਕਰ ਗਏ।
ਪਿਛਲੇ ਦੋ ਦਹਾਕਿਆਂ ਤੋਂ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਦੀ ਰਿਹਾਈ ਲਈ ਯਤਨ ਸ਼ੁਰੂ ਹੋਣ ਦੀਆਂ ਖਬਰਾਂ ਹਨ।ਪੰਜਾਬੀ ਅਖਬਾਰ ਟ੍ਰਿਬਿਊਨ ਵਿੱਚ ਨਸ਼ਰ ਖਬਰ ਅਨੁਸਾਰ ਪੰਜਾਬ ਦੀਆਂ ਕੁਝ ਰਾਜਨੀਤਿਕ ਸ਼ਖਸ਼ੀਅਤਾਂ ਵੱਲੋਂ ਉਨ੍ਹਾਂ ਦੀ ਰਿਹਾਈ ਲਈ ਚਾਰਾਜੋਈ ਸ਼ੁਰੂ ਕੀਤੀ ਗਈ ਹੈ।
ਸਿੱਖ ਸੰਘਰਸ਼ ਦੇ ਯੋਧੇ ਭਾਈ ਦਇਆ ਸਿੰਘ ਲਾਹੌਰੀਆ ਨੂੰ ਪਿੱਤੇ ਦੀ ਪਥਰੀ ਦੇ ਸਫ਼ਲ ਅਪ੍ਰੇਸ਼ਨ ਤੋਂ ਬਾਅਦ ਬੀਤੇ ਦਿਨੀਂ ਮੁੜ ਤੋਂ ਰੋਹਿਣੀ ਜੇਲ੍ਹ ਵਿਚ ਭੇਜ ਦਿੱਤਾ ਗਿਆ। ਕੁੱਝ ਦਿਨ ਪਹਿਲਾਂ ਭਾਈ ਲਾਹੌਰੀਆ ਦਾ ਇਥੋਂ ਦੇ ਦੀਨ ਦਿਆਲ ਹਸਪਤਾਲ ਵਿਚ ਪਥਰੀ ਦਾ ਅਪ੍ਰੇਸ਼ਨ ਹੋਇਆ ਸੀ।
ਲੰਘੇ ਸਿੱਖ ਸੰਘਰਸ਼ ਦੌਰਾਨ ਅਹਿਮ ਯੋਗਦਾਨ ਪਾਉਣ ਵਾਲੇ ਜਝਾਰੂ ਭਾਈ ਦਇਆ ਸਿੰਘ ਲਾਹੌਰੀਆ ਦੀ ਤੰਦਰੁਸਤੀ ਲਈ ਇੰਗਲੈਂਡ ,ਯੋਰਪ ,ਕੈਨੇਡਾ ਅਤੇ ਅਮਰੀਕਾ ਦੇ ਅਨੇਕਾਂ ਗੁਰਦਵਾਰਿਆਂ ਵਿੱਚ ਸਿੱਖ ਸੰਗਤਾਂ , ਪ੍ਰਬੰਧਕ ਕਮੇਟੀਆਂ ਵਲੋਂ ਭਾਈ ਦਇਆ ਸਿੰਘ ਲਾਹੌਰੀਆ ਦੀ ਸਿਹਤਯਾਬੀ ,ਚੜਦੀ ਕਲਾ ਲਈ ਅਰਦਾਸਾਂ ਕੀਤੀਆਂ ਗਈਆਂ ਹਨ ।
ਸਾਢੇ ਅਠਾਰਾਂ ਸਾਲ ਤੋਂ ਲਗਾਤਾਰ ਜੇਹਲਾਂ ਵਿੱਚ ਸਮਾਂ ਗੁਜ਼ਾਰ ਚੁੱਕੇ ਦਿੱਲੀ ਦੀ ਤਿਹਾੜ ਜੇਹਲ ਵਿੱਚ ਬੰਦ ਭਾਈ ਦਇਆ ਸਿੰਘ ਲਾਹੌਰੀਆ ਨੂੰ ਸਿਹਤ ਵਿਗੜਨ ਕਾਰਨ ਅੱਜ ਦਿੱਲੀ ਦੇ ਦੀਨ ਦਿਆਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਭਾਈ ਦਇਆ ਸਿੰਘ ਲਾਹੌਰੀਆ ਦੇ ਢਿੱਡ ਵਿੱਚ ਪੱਥਰੀ ਸੀ ਪਰ ਜੇਹਲ ਪ੍ਰਸਾਸ਼ਨ ਵਲੋਂ ਕੋਈ ਇਲਾਜ ਨਹੀਂ ਕਰਵਾਇਆ ਗਿਆ ਜਿਸ ਕਾਰਨ ਹੁਣ ਪੱਥਰੀ ਕਾਰਨ ਇੰਨਫੈਕਸ਼ਨ ਹੋ ਚੁੱਕੀ ਹੈ ਜੋ ਕਿ ਉਸ ਦੇ ਸਾਰੇ ਸਰੀਰ ਵਿੱਚ ਫੈਲ ਗਈ ਹੈ।
« Previous Page