Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Dharam Singh kashtiwal

Bhai Dharam Singh kashtiwal

ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਗਿਆ। ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਸੁਸਾਇਟੀ ਦੇ ਖੁੱਲ੍ਹੇ ਵਿਹੜੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਮਨਾਏ ਗਏ ਸ਼ਹੀਦੀ ਸਮਾਗਮ ਮੌਕੇ ਬੁਲਾਰਿਆਂ ਨੇ ਅਹਿਦ ਦੁਹਰਾਇਆ ਕਿ ਉਹ ਸਿੱਖ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਸਿੰਘ-ਸਿੰਘਣੀਆਂ ਵਲੋਂ ਮਿੱਥੇ ਅਜ਼ਾਦ ਖਾਲਸਾ ਰਾਜ ਦੇ ਨਿਸ਼ਾਨੇ ਦੀ ਪੂਰਤੀ ਲਈ ਯਤਨਸ਼ੀਲ ਰਹਿਣਗੇ।
ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੌਂ ਸਿੱਖ ਕੌਮ ਦੀ ਆਨ-ਸ਼ਾਨ ਅਤੇ ਮਨੁੱਖੀ ਹੱਕਾਂ ਦੀ ਬਹਾਲੀ ਲਈ ਆਰੰਭੇ ਸ਼ੰਘਰਸ਼ ਦੌਰਾਨ ਸਿੱਖ ਪੰਥ ਦੀਆਂ ਮਾਣਮੱਤੀਆਂ ਪ੍ਰੰਪਰਾਵਾਂ 'ਤੇ ਪਹਿਾਰ ਦਿੰਦਿਆਂ ਸ਼ਹਾਦਤ ਦੀ ਬਖਸ਼ਿਸ਼ ਪ੍ਰਾਪਤ ਕਰਨ ਵਾਲੇ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ ਸ਼ਹੀਦੀ ਦਿਹਾੜਾ ਸੁਲਤਾਨਵਿੰਡ ਵਿਖੇ ਮਨਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।