ਗੁਰ-ਸੰਗਤ ਅਤੇ ਖਾਲਸਾ ਪੰਥ ਵੱਲੋਂ ਅੱਜ ਸ਼ਹੀਦ ਭਾਈ ਦਿਲਾਵਰ ਸਿੰਘ ਦਾ ੨੮ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਪੰਜਾਬ ਵਿਚ 1980-90 ਦੇ ਦਹਾਕੇ ਦੌਰਾਨ ਭਾਰਤ ਦੇ ਕਬਜ਼ੇ ਤੋਂ ਅਜ਼ਾਦੀ ਹਾਸਿਲ ਕਰਨ ਲਈ ਚੱਲੀ ਲਹਿਰ ਨੂੰ ਦਬਾਉਣ ਲਈ ਲੋਕਾਂ ਵਿਚ ਦਹਿਸ਼ਤ ਪਾਉਣ ਦੀ ਸਰਕਾਰੀ ਨੀਤੀ ਅਪਣਾਈ ਗਈ ਸੀ। ਇਸ ਨੀਤੀ ਦੀ ਅਗਵਾਈ 1992 ਵਿਚ ਵੱਡੇ ਬਾਈਕਾਟ ਦੇ ਚਲਦਿਆਂ ਕੁਝ ਪ੍ਰਤੀਸ਼ਤ ਵੋਟਾਂ ਨਾਲ ਮੁੱਖ ਮੰਤਰੀ ਬਣੇ ਬੇਅੰਤ ਸਿੰਘ ਦੇ ਹੱਥ ਆ ਗਈ ਸੀ। ਬੇਅੰਤ ਸਿੰਘ ਨੇ ਪੰਜਾਬ ਪੁਲਿਸ ਦੇ ਡੀਜੀਪੀ ਕੇਪੀਐਸ ਗਿੱਲ ਨਾਲ ਮਿਲ ਕੇ ਇਸ ਨੀਤੀ ਨੂੰ ਪੂਰੇ ਜ਼ਾਲਮਾਨਾ ਢੰਗ ਨਾਲ ਚਲਾਉਣਾ ਸ਼ੁਰੂ ਕੀਤਾ। ਪੰਜਾਬ ਦੇ ਪਿੰਡ-ਪਿੰਡ ਵਿਚ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਿਆ ਜਾ ਰਿਹਾ ਸੀ। ਸਿੱਖਾਂ ਲਈ ਉਸ ਮੌਕੇ 'ਹੋਂਦ ਦਾ ਸਵਾਲ' ਬਣ ਗਿਆ ਸੀ।
ਪੰਜਾਬ ਵਿਚ 1980-90 ਦੇ ਦਹਾਕੇ ਦੌਰਾਨ ਭਾਰਤ ਦੇ ਕਬਜ਼ੇ ਤੋਂ ਅਜ਼ਾਦੀ ਹਾਸਿਲ ਕਰਨ ਲਈ ਚੱਲੀ ਲਹਿਰ ਨੂੰ ਦਬਾਉਣ ਲਈ ਲੋਕਾਂ ਵਿਚ ਦਹਿਸ਼ਤ ਪਾਉਣ ਦੀ ਸਰਕਾਰੀ ਨੀਤੀ ਅਪਣਾਈ ਗਈ ਸੀ। ਇਸ ਨੀਤੀ ਦੀ ਅਗਵਾਈ 1992 ਵਿਚ ਵੱਡੇ ਬਾਈਕਾਟ ਦੇ ਚਲਦਿਆਂ ਕੁਝ ਪ੍ਰਤੀਸ਼ਤ ਵੋਟਾਂ ਨਾਲ ਮੁੱਖ ਮੰਤਰੀ ਬਣੇ ਬੇਅੰਤ ਸਿੰਘ ਦੇ ਹੱਥ ਆ ਗਈ ਸੀ। ਬੇਅੰਤ ਸਿੰਘ ਨੇ ਪੰਜਾਬ ਪੁਲਿਸ ਦੇ ਡੀਜੀਪੀ ਕੇਪੀਐਸ ਗਿੱਲ ਨਾਲ ਮਿਲ ਕੇ ਇਸ ਨੀਤੀ ਨੂੰ ਪੂਰੇ ਜ਼ਾਲਮਾਨਾ ਢੰਗ ਨਾਲ ਚਲਾਉਣਾ ਸ਼ੁਰੂ ਕੀਤਾ। ਪੰਜਾਬ ਦੇ ਪਿੰਡ-ਪਿੰਡ ਵਿਚ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਿਆ ਜਾ ਰਿਹਾ ਸੀ। ਸਿੱਖਾਂ ਲਈ ਉਸ ਮੌਕੇ 'ਹੋਂਦ ਦਾ ਸਵਾਲ' ਬਣ ਗਿਆ ਸੀ। ਇਹਨਾਂ ਹਾਲਤਾਂ ਵਿਚ ਪੰਜਾਬ ਦੇ ਕੁਝ ਨੌਜਵਾਨਾਂ ਨੇ ਆਪਣੀ ਹੋਂਦ ਨੂੰ ਬਚਾਉਣ ਲਈ ਆਪਣਾ ਆਪ ਸਮਰਪਿਤ ਕਰਨ ਦਾ ਫੈਂਸਲਾ ਕੀਤਾ।
ਵੀਹਵੀਂ ਸਦੀ ਦੇ ਅਖੀਰਲੇ ਦਹਾਕੇ ਦੌਰਾਨ ਸਿੱਖ ਜੁਆਨੀ ਦਾ ਘਾਣ ਕਰਨ ਵਾਲੇ ਪੰਜਾਬ ਦੇ ਮੱੁਖ ਮੰਤਰੀ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਬਣਕੇ ਸੋਧਾ ਲਾਉਂਦਿਆਂ ਅਦੱੁਤੀ ਸ਼ਹਾਦਤ ਪਾਣ ਵਾਲੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 23ਵਾਂ ਸ਼ਹੀਦੀ ਦਿਹਾੜਾ ਅੱਜ ਇਥੇ ਖਾਲਸਈ ਜਾਹੋ ਜਲਾਲ ਨਾਲ ਮਨਾਇਆ ਗਿਆ।
ਗੁਰੂ ਪਾਤਿਸ਼ਾਹ ਨੇ ਧਰਤ ਪੰਜਾਬ ਦੇ ਜਾਇਆਂ ਵਿੱਚ ਅਣਖ ਦੇ ਅਜਿਹੇ ਬੀਜ ਬੀਜੇ ਹਨ ਜੋ ਸਾਲਾਂ-ਸਦੀਆਂ ਬੱਧੀ ਵੀ ਧਰਤੀ ਦੀ ਕੁੱਖ ਵਿੱਚ ਪਏ ਗਰਕ ਨਹੀਂ ਹੁੰਦੇ ਤੇ ਜਦੋਂ ਮਿਹਰ ਦੀ ਅੰਮ੍ਰਿਤ ਰੂਪੀ ਬੂੰਦ ਇਨ੍ਹਾਂ ਤੱਕ ਪਹੁੰਚਦੀ ਹੈ ਤਾਂ ਸਿੱਖੀ ਦਾ ਬੂਟਾ ਧਰਤੀ ਦੀ ਹਿੱਕ ਚੀਰ ਕੇ ਬੜੇ ਜ਼ੋਰਾਵਰ ਤਰੀਕੇ ਨਾਲ ਪਰਗਟ ਹੋ ਜਾਂਦਾ ਹੈ ਤੇ ਵਧਦਾ ਫੁੱਲਦਾ ਤੇ ਭਰਪੂਰ ਫਲਦਾ ਹੈ। ਭਾਈ ਦਿਲਾਵਰ ਸਿੰਘ ਜਿਸ ਮਾਹੌਲ ਵਿੱਚ ਜੰਮਿਆ-ਪਲਿਆ ਤੇ ਜੋ ਕਾਰਜ ਉਸ ਨੇ ਨੇਪਰੇ ਚਾੜਿਆ ਉਹ ਇੱਸੇ ਦੀ ਹੀ ਦੱਸ ਪਾਉਂਦਾ ਹੈ ਕਿ ਮਾਹੌਲ ਚਾਹੇ ਜਿਸ ਤਰ੍ਹਾਂ ਦਾ ਮਰਜੀ ਹੋਵੇ ਜਦੋਂ ਗੁਰੂ ਦੀ ਨਦਰਿ ਹੋ ਜਾਵੇ ਤਾਂ ਕੋਈ ਵੀ ਸਧਾਰਨ ਸਿੱਖ ਇਤਿਹਾਸ ਵਿੱਚ ਭਾਰੀ ਕਰਿਸ਼ਮੇ ਦਰਜ ਕਰਵਾ ਸਕਦਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਭਾਈ ਜਗਤਾਰ ਸਿੰਘ ਤਾਰਾ ਦੀ ਬੇਅੰਤ ਸਿੰਘ ਕਤਲ ਕੇਸ ਦੀ ਸੁਣਵਾਈ ਬੁੜੈਲ ਜੇਲ ਵਿੱਚ ਜੱਜ ਜੇ ਐਸ ਸਿੱਧੂ ਦੀ ਅਦਾਲਤ ਵਿੱਚ ਹੋਈ। ਆਖਰੀ ਗਵਾਹ ਡਾ. ਲਾਲ ਜੋ ਕਿ ਹੈਦਰਾਬਾਦ ਤੋਂ ਡੀ.ਐਨ.ਏ. ਮਾਹਰ ਹਨ, ਨੇ ਆਪਣੀ ਗਵਾਹੀ ਦਿੱਤੀ। ਡਾ ਲਾਲ ਨੇ ਦੱਸਿਆ ਕਿ ਸਿੱਖਾਂ ਦੇ ਕਾਤਲ ਬੇਅੰਤ ਮੁੱਖ ਮੰਤਰੀ ਨੂੰ ਆਪਾ ਵਾਰ ਕੇ ਸਜ਼ਾ ਦੇਣ ਵਾਲੇ ਭਾਈ ਦਿਲਾਵਰ ਸਿੰਘ ਦੇ ਅੰਗਾਂ ਨੂੰ ਡੀ.ਐਨ.ਏ. ਲਈ ਹੈਦਰਾਬਾਦ ਭੇਜਿਆ ਗਿਆ ਸੀ, ਜਿਸ ਨੂੰ ਭਾਈ ਦਿਲਾਵਰ ਸਿੰਘ ਦੇ ਪਿਤਾ ਹਰਨੇਕ ਸਿੰਘ ਅਤੇ ਮਾਤਾ ਸੁਖਜੀਤ ਕੌਰ ਦੇ ਡੀ.ਐਨ.ਏ. ਨਮੂਨਿਆਂ ਨਾਲ ਮਿਲਾਇਆ ਗਿਆ ਸੀ। ਇਹ ਸਾਰੇ ਨਮੂਨੇ ਇੱਕ ਦੂਜੇ ਨਾਲ ਮਿਲਦੇ ਸਨ ਜਿਸਤੋਂ ਇਹ ਸਿੱਧ ਹੋ ਗਿਆ ਕਿ ਮਨੁੱਖੀ ਬੰਬ ਬਣ ਕੇ ਸ਼ਹੀਦ ਹੋਣ ਵਾਲਾ ਭਾਈ ਦਿਲਾਵਰ ਸਿੰਘ ਹੀ ਸੀ।
ਭਾਈ ਦਿਲਾਵਰ ਸਿੰਘ ਦੀ ਯਾਦ ਵਿਚ ਅੱਜ ਅਕਾਲ ਤਖ਼ਤ ਸਾਹਿਬ 'ਤੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਜ਼ਬਾਤਾਂ ਪ੍ਰਤੀ ਰੁੱਖੇ ਵਿਵਹਾਰ 'ਤੇ ਵਰ੍ਹਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਨੇ ਕਾਹਲੀ ਵਿਚ ਸਾਰਾ ਪ੍ਰੋਗਰਾਮ ਸਮਾਪਤ ਕਰ ਦਿੱਤਾ।