ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ ਦਾ ਪ੍ਰਬੰਧ, ਪ੍ਰਸ਼ਾਸਨ ਅਤੇ ਕੈਦੀਆਂ ਨਾਲ ਸਬੰਧਤ ਸਾਰੇ ਫੈਸਲੇ ਸੂਬਾ ਸਰਕਾਰ ਜੇਲ੍ਹ ਕਾਨੂੰਨ ੧੮੯੪ (The Prisons Act, 1894) ਅਤੇ ਜੇਲ੍ਹ ਜਾਬਤਾ ਦਸਤਾਵੇਜ (The Prison Manuals) ਅਨੁਸਾਰ ਲੈਂਦੀਆਂ ਹਨ।
ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਭ ਤੋਂ ਵੱਡਾ ਰੋੜਾ ਅਟਕਾੳੇੂ ਬਹਾਨਾ ਹੈ ਕਿ ਉਮਰ ਕੈਦ ਦਾ ਮਤਲਬ ਸਾਰੀ ਉਮਰ ਦੀ ਉਮਰ ਕੈਦ ਹੁੰਦਾ ਹੈ ਅਤੇ ਇਸ ਸਬੰਧੀ ਮੋਹਨ ਦਾਸ ਕਰਮ ਚੰਦ ਗਾਂਧੀ ਦੇ ਕਤਲ ਵਿਚ ਨਾਮਜ਼ਦ ਨੱਥੂ ਰਾਮ ਗੋਂਡਸੇ ਦੇ ਭਰਾ ਗੋਪਾਲ ਵਿਨਾਇਕ ਗੋਡਸੇ ਦੀ ਉਮਰ ਕੈਦ ਸਬੰਧੀ 1961 ਵਿਚ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਧਾਰ ਬਣਾਇਆ ਜਾਂਦਾ ਹੈ ਜਦਕਿ ਸੱਚਾਈ ਇਹ ਹੈ ਕਿ ਗੋਪਾਲ ਵਿਨਾਇਕ ਗੋਂਡਸੇ ਨੂੰ 16 ਸਾਲ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ ਪਰ ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਨੂੰ 20/25/28 ਸਾਲਾਂ ਦੀ ਕੈਦ ਦੇ ਬਾਵਜੂਦ ਰਿਹਾਈ ਦਾ ਸਿਆਸੀ ਫੈਸਲਾ ਨਹੀਂ ਲਿਆ ਜਾ ਰਿਹਾ।
ਭਾਈ ਗੁਰਦੀਪ ਸਿੰਘ ਖੈੜਾ, ਜਿਹੜੇ ਕਿ ਕਰਨਾਟਕ ਦੀ ਜੇਲ੍ਹ ਵਿਚ ਬੰਦ ਸਨ, ਕੁਝ ਸਮਾਂ ਪਹਿਲਾਂ ਹੀ ਉਹ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ਵਿਚ ਤਬਦੀਲ ਹੋਏ ਸੀ ਅਤੇ ਹੁਣ 27 ਸਾਲਾਂ ਬਾਅਦ ਰਿਹਾਅ ਹੋਏ ਹਨ। ਰਿਹਾਈ ਉਪਰੰਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਉਹਨਾਂ ਨਾਲ ਮੁਲਾਕਾਤ ਕਰਨ ਉਹਨਾਂ ਦੇ ਪਿੰਡ ਜਲੂਪੁਰ ਖੈੜਾ ਪਹੁੰਚੇ। ਮੁਲਾਕਾਤ ਦੌਰਾਨ ਉਹਨਾਂ ਨੇ ਇਸ ਗੱਲ ਦਾ ਸ਼ਿਕਵਾ ਕੀਤਾ ਕਿ ਲੰਮੀ ਜੇਲ੍ਹ ਯਾਤਰਾ ਦੌਰਾਨ ਉਹਨਾਂ ਨੂੰ ਅਕਾਲੀ ਦਲ ਅੰਮ੍ਰਿਤਸਰ ਦਾ ਕੋਈ ਵੀ ਆਗੂ ਮਿਲਣ ਨਹੀਂ ਗਿਆ।
ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਆਨਾਕਾਨੀ ਕਰਨ ਵਾਲੀ ਪੰਜਾਬ ਸਰਕਾਰ ਅਤੇ ਰਿਹਾਈ ਦੇ ਰਾਹ ਵਿੱਚ ਰੋੜੇ ਬਣੀ ਪੰਜਾਬ ਪੁਲਿਸ ਦਾ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਵਿਰੋਧੀਮ ਚਿਹਰਾ ਪੂਰੀ ਤਰਾਂ ਨੰਗਾ ਹੋ ਗਿਆ ਹੈ। ਕਰਨਾਟਕ ਤੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਗਏ ਸਿੱਖ ਸਿਆਸੀ ਕੈਦੀ ਗੁਰਦੀਪ ਸਿੰਘ ਖੇੜਾ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਅਪੀਲ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ।
ਅੱਜ ਕਰਨਾਟਕ ਦੀ ਗੁਲਬਰਗਾ ਜ਼ੇਲ੍ਹ ਤੋਂ ਅੰਮਿ੍ਤਸਰ ਜ਼ੇਲ੍ਹ 'ਚ ਲਿਆਂਦੇ ਗਏ ਖਾੜਕੂ ਗੁਰਦੀਪ ਸਿੰਘ ਖੈੜਾ ਉਨ੍ਹਾਂ ਦੀ ਮਾਤਾ ਪਿਤਾ ਨੇ ਅੱਠ ਸਾਲ ਬਾਅਦ ਮੁਲਾਕਾਤ ਕਰਨ ਸਮੇਂ ਮਾਹੌਲ ਬੇਹੱਦ ਭਾਵੁਕ ਹੋ ਗਿਆ ।ਖਾੜਕੂ ਗੁਰਦੀਪ ਸਿੰਘ ਖੈੜਾ ਨਾਲ ਪਰਿਵਾਰ ਵੱਲੋਂ ਪਿਤਾ ਬੰਤਾ ਸਿੰਘ, ਮਾਤਾ ਬੀਬੀ ਜਗੀਰ ਕੌਰ, ਭੈਣਾਂ ਪਰਮਜੀਤ ਕੌਰ, ਕੁਲਦੀਪ ਕੌਰ, ਭਣੇਵੇ ਹੁਸ਼ਨਟਪ੍ਰੀਤ ਸਿੰਘ, ਵੀਰਪਾਲ ਸਿੰਘ, ਗੁਰਜੋਤ ਸਿੰਘ ਭਣੇਵੀਆਂ ਗੁਰਪ੍ਰੀਤ ਕੌਰ ਉਸਦੇ ਪਤੀ ਅਤੇ ਮੰਨਤਪ੍ਰੀਤ ਕੌਰ ਸਮੇਤ ਕੁਲ 12 ਮੈਂਬਰਾਂ ਨੇ ਮੁਲਾਕਾਤ ਕੀਤੀ।
ਕਰਨਾਟਕਾ ਦੀ ਜੇਲ੍ਹ ਵਿੱਚੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਵਿੱਚ ਤਬਦੀਲ ਕੀਤੇ ਸਿੱਖ ਰਾਜਸੀ ਕੈਦੀ ਬਾਈ ਗੁਰਦੀਫ ਸਿੰਘ ਖੇੜਾ ਨਾਲ ਉਦਾੇ ਮਾਂ-ਪਿਉ ਅੱਜ ਮੁਲਾਕਾਤ ਨਹੀਂ ਕਰ ਸਕੇ।ਆਪਣੇ ਪੁੱਤਰ ਨਾਲ ਮੁਲਾਕਾਤ ਕਰਨ ਦੀ ਚਾਹਤ ਲੈਕੇ ਪੁਜੇ ਬਜੁਰਗ ਪਿਤਾ ਸ੍ਰ ਬੰਤਾ ਸਿੰਘ ਅਤੇ ਮਾਤਾ ਜਗੀਰ ਕੌਰ ਭਾਈ ਗੁਰਦੀਪ ਸਿੰਘ ਦੀ ਮੁਲਾਕਾਤ ਦਾ ਦਿਨ ਨਾ ਹੋਣ ਕਾਰਣ ਮੁਲਾਕਾਤ ਨਹੀਂ ਕਰ ਸਕੇ।
ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਪੰਜਾਬ ਵਿੱਚ ਜੇਲ ਬਦਲੀ ਤੋਂ ਬਾਅਦ ਅੱਜ ਭਾਈ ਗੁਰਦੀਪ ਸਿੰਘ ਖੇੜਾ ਵੀ ਅੰਮ੍ਰਿਤਸਰ ਦੀ ਜੇਲ ਵਿੱਚ ਪੁੱਜ ਗਏ ਹਨ।ਕਰਨਾਟਕਾ ਦੀ ਗੁਲਬਰਗਾ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਤਹਿਤ ਬੰਦ ਰਹੇ ਖਾੜਕੂ ਗੁਰਦੀਪ ਸਿੰਘ ਖੈੜਾ ਨੂੰ ਕਰਨਾਟਕਾ ਦੀ ਪੁਲਿਸ ਅੱਜ ਦੇਰ ਰਾਤ ਸੰਚਖੰਡ ਗੱਡੀ ਰਾਹੀਂ ਲੈ ਕੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ 1.45 'ਤੇ ਪੁੱਜੀ ।
ਕਰਨਾਟਕ ਦੀ ਗੁਲਬਰਗ ਜੇਲ ਵਿੱਚ ਪਿੱਛਲੇ ਲੰਮੇ ਸਮੇਂ ਤੋਂ ਬੰਦ ਸਿੱਖ ਸਿਆਸੀ ਕੈਦੀ ਗੁਰਦੀਪ ਸਿੰਘ ਖੇੜਾ ਨੂੰ ਲੈ ਕੇ ਕਰਨਾਟਕ ਪੁਲਿਸ ਰੇਲ ਗੱਡੀ ਰਾਹੀਂ ਰਵਾਨਾ ਹੋ ਗਈ ਹੈ ਜੋ 25 ਜੂਨ ਨੂੰ ਕਿਸੇ ਵੀ ਸਮੇਂ ਅੰਮਿ੍ਤਸਰ ਪਹੁੰਚ ਸਕਦੀ ਹੈ।