ਸਿੱਖ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਸੋਸ਼ਲ ਮੀਡੀਏ ਉੱਤੇ ਵੱਡੀ ਪੱਧਰ ਤੇ ਹੋ ਰਿਹਾ ਭੰਡੀ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਲੰਬਾ ਸਮਾਂ ਜੇਲ੍ਹਾਂ ਕੱਟਣ, ਪੁਲਿਸ ਤਸ਼ੱਦਦ ਝੱਲਣ, ਆਪਣੀਆਂ ਜਵਾਨੀਆਂ ਸੰਘਰਸ਼ ਦੇ ਲੇਖੇ ਲਾਉਣ ਵਾਲਿਆਂ ਉੱਤੇ ਵਿਚਾਰਾਂ ਦੀ ਵਿਭਿੰਨਤਾ ਜਾਂ ਈਰਖਾ ਦੀ ਅੱਗ ਕਾਰਨ ਝੂਠੇ ਦੋਸ਼ ਲਾਏ ਜਾ ਰਹੇ ਹਨ ਜਿਸਦਾ ਬਰਤਾਨੀਆਂ ਅਤੇ ਯੂਰਪ ਦੀਆਂ ਸੰਘਰਸ਼ ਪੱਖੀ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ।
ਪੰਜਾਬ ਵਿਚ ਦਿਨੋਂ ਦਿਨ ਪੀਣ ਵਾਲੇ ਪਾਣੀ ਦੀ ਵਧ ਰਹੀ ਸਮੱਸਿਆ ਦੇ ਮੱਦੇਨਜ਼ਰ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਸਿੰਘਾਂ ਦੀ ਅਪੀਲ ਨੂੰ ਪ੍ਰਵਾਣ ਕਰਦਿਆਂ ਜੇਲ੍ਹ ਪ੍ਰਸ਼ਾਸਨ ਵਲੋਂ ਬੰਦੀ ਸਿੰਘਾਂ ਨੂੰ ਆਪਣੇ ਖਰਚੇ ਉਤੇ ਇਕ ਹੋਰ ਆਰ.ਓ. ਸਿਸਟਮ ਲਗਾਉਣ ਦੀ ਇਜਾਜ਼ਤ ਮਿਲਣ ਤੋਂ ਬਾਅਦ ਜਰਮਨੀ ਦੇ ਸਿੱਖ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਵਲੋਂ ਇਹ ਸੇਵਾ ਕਰਵਾਈ ਗਈ।