ਸਰੱਬਤ ਖਾਲਸਾ, ਅਕਾਲ ਤਖਤ ਸਾਹਿਬ ਵਿਖੇ ਸੱਦਿਆ ਜਾਵੇ: ਪੰਥਕ ਜਥੇਬੰਦੀਆਂ

ਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਅਖੰਡ ਕੀਰਤਨੀ ਜਥਾ ਅਤੇ ਸਿੱਖ ਯੂਥ ਆਫ ਪੰਜਾਬ ਨੇ 10 ਨਵੰਬਰ ਨੂੰ ਸੱਰਬਤ ਖਾਲਸਾ ਦੇ ਨਾਂ ਹੇਠ ਹੋ ਰਹੇ ਪੰਥਕ ਇਕੱਠ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਾ ਸਥਾਨ ਅਕਾਲ ਤਖਤ ਸਾਹਿਬ ਰੱਖਣ, ਇਸਦੇ ਏਜੰਡੇ ਬਾਰੇ ਕੌਮੀ ਰਾਏ ਤਿਆਰ ਕਰਨ ਅਤੇ ਅੱਡ-ਅੱਡ ਵਿਚਾਰਧਾਰਾ ਵਾਲੀਆਂ ਸਿੱਖ ਸੰਸਥਾਵਾਂ, ਧਿਰਾਂ ਅਤੇ ਸ਼ਖਸ਼ੀਅਤਾਂ ਦਾ ਇਸ ਵਿੱਚ ਸ਼ਾਮਿਲ ਹੋਣਾ ਯਕੀਨੀ ਬਨਾਉਣ।
ਗਿਆਨੀ ਗੁਰਬਚਨ ਸਿੰਘ ਨੂੰ ਬੰਦੀ ਛੋੜ ਦਿਵਸ ਮੌਕੇ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂ ਸੰਦੇਸ਼ ਨਹੀਂ ਦੇਣ ਦਿਆਂਗੇ: ਦਲ ਖਾਲਸਾ, ਪੰਚ ਪ੍ਰਧਾਨੀ

ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਭਾਰਤ ਦੇ ਸ਼ਾਸਕਾਂ ਨੇ ਨਵੰਬਰ 1984 ਦੇ ਕਤਲੇਆਮ ਲਈ ਜ਼ਿਮੇਵਾਰਾਂ ਨੂੰ ਸਜ਼ਾ ਨਾ ਦੇਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਸ ਨਸਲਕੁਸ਼ੀ ਦੇ ਪਿੱਛੇ ਕੇਵਲ ਕਿਸੇ ਇੱਕ ਪਾਰਟੀ (ਕਾਂਗਰਸ) ਦੀ ਭੂਮਿਕਾ ਹੀ ਨਹੀਂ ਸਗੋਂ ਸਮੁੱਚੇ ਸਰਕਾਰੀ ਤੰਤਰ ਦਾ ਹੱਥ ਅਤੇ ਸ਼ਮੂਲੀਅਤ ਸੀ। ਜਥੇਬੰਦੀਆਂ ਦਾ ਮੰਨਣਾ ਹੈ ਕਿ ਅਜਿਹੇ ਘਿਨਾਉਣੇ ਕਤਲੇਆਮ ਭਵਿੱਖ ਵਿੱਚ ਰੋਕਣ ਦਾ ਇੱਕੋ ਇੱਕ ਹੱਲ ਹੈ ਕਿ ਸਿੱਖ ਕੌਮ ਨੂੰ ਸਵੈ-ਨਿਰਣੇ ਦਾ ਹੱਕ ਦਿਤਾ ਜਾਵੇ ਅਤੇ ਪੰਜਾਬ ਅੰਦਰ ਯੂ.ਐਨ.ਓ ਦੀ ਦੇਖ-ਰੇਖ ਹੇਠ ਰਾਏਸ਼ੁਮਾਰੀ ਕਰਵਾਈ ਜਾਵੇ।
ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸੰਬੰਧ ਵਿੱਚ ਪੁਲਿਸ ਦੀ ਜਾਂਚ ਸ਼ੱਕੀ,ਸਿੱਖ ਕੌਮ ਨੂੰ ਬਦਨਾਮ ਕਰਨ ਦੀ ਸ਼ਾਜਿਸ਼: ਦਲ ਖਾਲਸਾ

ਪੰਜਾਬ ਪੁਲਿਸ ਵੱਲੋਂ ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਦੇ ਕੇਸ ਵਿੱਚ ਦੋ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀ ਕੀਤੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਕੇਸ ਨੂੰ ਹੱਲ ਕਰਨ ਅਤੇ ਅਸਲ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਪੂਰੀ ਤਰਾ ਨਾਕਾਮ ਰਹੀ ਹੈ।
ਸੌਧਾ ਅਸਾਧ ਦੀ ਮਾਫੀ ਦਾ ਫੈਂਸਲਾ ਵਾਪਿਸ ਲੈਣਾ ਸਿੱਖ ਪੰਥ ਦੀ ਜਿੱਤ; ਜਥੇਦਾਰਾਂ ਦੀ ਨਿਯੁਕਤੀ ਦੇ ਵਿਧੀ ਵਿਧਾਨ ਲਈ ਪੰਥ ਇਕਮੁੱਠ ਹੋਵੇ

ਹੁਸ਼ਿਆਰਪੁਰ: ਜਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਦੇ ਫੈਸਲੇ ਨੂੰ ਵਾਪਿਸ ਲੈਣ ਦੀ ਕਾਰਵਾਈ ਨੂੰ ਸਿੱਖੀ ਸੋਚ ਦੀ ਜਿੱਤ ਦੱਸਦਿਆਂ ਦਲ ਖਾਲਸਾ ਦੇ ਪ੍ਰਧਾਨ ਸ.ਹਰਚਰਨਜੀਤ ਸਿੰਘ ਧਾਮੀ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਸ. ਕੁਲਬੀਰ ਸਿੰਘ ਬੜਾਪਿੰਡ ਨੇ ਕਿਹਾ ਕਿ ਕਿਸੇ ਇੱਕ ਰਾਜਨੀਤਕ ਪਾਰਟੀ ਜਾ ਵਿਅਕਤੀ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਕੀਤੇ ਫੈਸਲੇ […]
ਸਿੱਖ ਸੰਗਤਾਂ ਉਤੇ ਲਾਠੀਚਾਰਜ ਡੇਰਾ ਸਿਰਸਾ ਦੀ ਮਾਫੀ ਦੇ ਮੁੱਦੇ ਤੋਂ ਧਿਆਨ ਲਾਂਭੇ ਕਰਨ ਦੀ ਚਾਲ: ਦਲ ਖ਼ਾਲਸਾ,ਪੰਚ ਪ੍ਰਧਾਨੀ

ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਮਗਰੋਂ ਰੋਸ ਪ੍ਰਦਰਸ਼ਨ ਕਰ ਰਹੀਆਂ ਸਿਖ ਸੰਗਤਾਂ ਉਤੇ ਕੀਤੇ ਗਏ ਲਾਠੀਚਾਰਜ ਲਈ ਬਾਦਲ ਸਰਕਾਰ ਉਤੇ ਵਰ੍ਹਦਿਆਂ ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਹੈ ਕਿ ਇਹ ਕਾਂਡ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦਿਵਾਉਣ ਮਗਰੋਂ ਜਥੇਦਾਰਾਂ ਤੇ ਬਾਦਲ ਦਲ ਦੀ ਹੋ ਰਹੀ ਸਖਤ ਅਲੋਚਨਾ ਤੋਂ ਧਿਆਨ ਲਾਂਭੇ ਕਰਨ ਲਈ ਕਰਵਾਇਆ ਗਿਆ ਹੈ।
ਨੇਲਸਨ ਮੰਡੇਲਾ ਲੋਕਾਂ ਦੀ ਆਜ਼ਾਦੀ ਲਈ ਲੜੇ, ਬਾਦਲ ਨੇ ਆਜ਼ਾਦੀ ਦੀ ਆਵਾਜ਼ ਨੂੰ ਦਬਾਉਣ ਵਿੱਚ ਭੂਮਿਕਾ ਨਿਭਾਈ: ਦਲ ਖ਼ਾਲਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਮੁਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਭਾਰਤ ਦਾ ਮੰਡੇਲਾ ਆਖੇ ਜਾਣ ‘ਤੇ ਦਲ ਖ਼ਾਲਸਾ ਪ੍ਰਧਾਨ ਨੇ ਟਿਪਣੀ ਕਰਦਿਆਂ ਕਿਹਾ ਕਿ ਨੇਲਸਨ ਮੰਡੇਲਾ ਆਪਣੇ ਲੋਕਾਂ ਦੀ ਆਜ਼ਾਦੀ ਲਈ ਲੜੇ, ਜਦ ਕਿ ਬਾਦਲ ਨੇ ਆਜ਼ਾਦੀ ਪਸੰਦ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਕੁਚਲਣ ਵਿੱਚ ਭੂਮਿਕਾ ਨਿਭਾਈ ਹੈ।
ਮੁਆਫੀਨਾਮੇ ਉਤੇ ਨਜ਼ਰਸਾਨੀ ਕਰਨ ਲਈ ਕਮੇਟੀ ਬਨਾਉਣ ਦੀ ਤਜ਼ਵੀਜ ਮਹਿਜ਼ ਇੱਕ ਛਲਾਵਾ: ਦਲ ਖਾਲਸਾ, ਪੰਚ ਪ੍ਰਧਾਨੀ

ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਜਥੇਦਾਰਾਂ ਵਲੋਂ ਮੁਆਫੀ ਡਰਾਮੇ ਉਤੇ ਨਜ਼ਰਸਾਨੀ ਕਰਨ ਲਈ ਕਮੇਟੀ ਬਨਾਉਣ ਦੀ ਤਜ਼ਵੀਜ ਨੂੰ ਮਹਿਜ਼ ਇੱਕ ਛਲਾਵਾ ਦਸਦਿਆਂ ਕਿਹਾ ਕਿ ਇਸ ਦਾ ਮੰਤਵ ਸ਼ਰਧਾਵਾਨ ਅਤੇ ਚੇਤੰਨ ਸਿੱਖਾਂ ਦਾ ਗੁੱਸਾ ਸ਼ਾਂਤ ਕਰਨ ਅਤੇ ਉਹਨਾਂ ਦੀ “ਜਥੇਦਾਰਾਂ ਦੇ ਮਨਮਤੀ ਫੈਸਲਿਆਂ” ਵਿਰੁੱਧ ਸਿਧਾਂਤਕ ਲੜਾਈ ਨੂੰ ਪੇਤਲਾ ਕਰਨ ਹੈ।
ਤਸਵੀਰਾਂ: ਪੰਚ ਪ੍ਰਧਾਨੀ ਅਤੇ ਦਲ ਖਾਲਸਾ ਨੇ ਡੇਰਾ ਮੁਖੀ ਬਾਰੇ ਜਥੇਦਾਰਾਂ ਦੇ ਫੈਸਲੇ ਵਿਰੁੱਧ ਪਰਦਰਸ਼ਨ ਕੀਤਾ

ਸਿਰਸਾ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫੀ ਨੂੰ ਰੱਦ ਕਰਦਿਆਂ, ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਹ ਡਰਾਮਾ ਬਾਦਲਕਿਆਂ ਵਲੋਂ ਰਚਿਆ ਗਿਆ ਅਤੇ ਇਸਨੂੰ ਪੰਜ ਜਥੇਦਾਰਾਂ ਨੇ ਤਖਤਾਂ ਦੇ ਨਿਯਮ ਅਤੇ ਮਰਯਾਦਾ ਨੂੰ ਛਿੱਕੇ ਟੰਗਕੇ ਅਤੇ ਕੌਮ ਦੀ ਸਮੂਹਿਕ ਭਾਵਨਾਵਾਂ ਦੇ ਉਲਟ ਜਾਕੇ ਪ੍ਰਵਾਨ ਚੜਾਇਆ, ਜਿਸ ਲਈ ਉਹ ਪੰਥ ਦੇ ਦੋਸ਼ੀ ਹਨ।
ਸੌਦਾ ਸਾਧ ਨੂੰ ਮਾਫ ਕਰਨ ਦਾ ਡਰਾਮਾ: ਪੰਚ ਪ੍ਰਧਾਨੀ ਅਤੇ ਦਲ ਖਾਲਸਾ ਨੇ ਜੱਥੇਦਾਰਾਂ ਦੇ ਫੈਸਲੇ ਦਾ ਕਾਗਜ਼ ਪਾੜ ਕੇ ਰੋਸ ਪ੍ਰਗਟ ਕੀਤਾ

ਸਿਰਸਾ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫੀ ਨੂੰ ਰੱਦ ਕਰਦਿਆਂ, ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਹ ਡਰਾਮਾ ਬਾਦਲਕਿਆਂ ਵਲੋਂ ਰਚਿਆ ਗਿਆ ਅਤੇ ਇਸਨੂੰ ਪੰਜ ਜਥੇਦਾਰਾਂ ਨੇ ਤਖਤਾਂ ਦੇ ਨਿਯਮ ਅਤੇ ਮਰਯਾਦਾ ਨੂੰ ਛਿੱਕੇ ਟੰਗਕੇ ਅਤੇ ਕੌਮ ਦੀ ਸਮੂਹਿਕ ਭਾਵਨਾਵਾਂ ਦੇ ਉਲਟ ਜਾਕੇ ਪ੍ਰਵਾਨ ਚੜਾਇਆ, ਜਿਸ ਲਈ ਉਹ ਪੰਥ ਦੇ ਦੋਸ਼ੀ ਹਨ।
ਕੋਈ ਵੀ ਅਦਾਲਤ ਸ਼੍ਰੀ ਗੁਰੁ ਗ੍ਰੰਥ ਸਾਹਿਬ ਨੂੰ ਸੰਮਨ ਨਹੀਂ ਭੇਜ ਸਕਦੀ: ਦਲ ਖਾਲਸਾ, ਪੰਚ ਪ੍ਰਧਾਨੀ

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀਦਲ ਪੰਚ ਪ੍ਰਧਾਨੀ ਨੇ ਪਟਿਆਲਾ ਦੀ ਇੱਕ ਅਦਾਲਤ ਵੱਲੋਂ ਸ਼੍ਰੀ ਗੁਰੁ ਗ੍ਰੰਥ ਸਾਹਿਬ ਨੂੰ ਜ਼ਮੀਨੀ ਝਗੜੇ ਦੇ ਇੱਕ ਕੇਸ ਵਿੱਚ ਸੰਮਨ ਜਾਰੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
