ਬਠਿੰਡਾ: ਬਠਿੰਡਾ ਦੀ ਅਦਾਲਤ ਨੇ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਕਰਵਾਏ ਝੂਠੇ ਪਰਚਿਆਂ ਵਿੱਚੋਂ ਸਿੱਖ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਤੇ ਦੋ ਹੋਰ ਸਿੰਘਾਂ ਨੂੰ ਬਾਇੱਜਤ ...
ਭਾਰਤੀ ਗਣਤੰਤਰ ਦਿਵਸ ਨੂੰ ਸੰਵਿਧਾਨਕ ਗ਼ੁਲਾਮੀ ਅਤੇ ਵਿਸ਼ਵਾਸਘਾਤ ਦਿਹਾੜਾ ਵਜੋਂ ਮਨਾਉਣ ਦਾ ਸੱਦਾ ਦੇਦਿੰਆਂ, ਦਲ ਖਾਲਸਾ ਨੇ ਮਾਨਸਾ ਵਿਖੇ 26 ਜਨਵਰੀ ਨੂੰ ਰੋਹ-ਭਰਿਆ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।
ਬਠਿੰਡਾ-ਅੰਮ੍ਰਿਤਸਰ ਮੁੱਖ ਮਾਰਗਾਂ ਉੱਤੇ ਲੱਗੇ ਨਵੇਂ ਸਾਈਨ ਬੋਰਡਾਂ ਵਿੱਚ ਹੁਣ ਪੰਜਾਬੀ ਉੱਪਰ ਅਤੇ ਹੇਠਾਂ ਅੰਗ੍ਰੇਜ਼ੀ ਰਹੇਗੀ। ਇਨ੍ਹਾਂ ਸਾਈਨ ਬੋਰਡਾਂ ’ਤੇ ਹੁਣ ਹਿੰਦੀ ਭਾਸ਼ਾ ਨਹੀਂ ਦਿਖੇਗੀ। ਰਾਜਸਥਾਨ ਵਿੱਚ ਨਵੇਂ ਸਾਈਨ ਬੋਰਡਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਨੂੰ 31 ਦਸੰਬਰ ਤੱਕ ਪੁਰਾਣੇ ਬੋਰਡਾਂ ਨਾਲ ਤਬਦੀਲ ਕਰ ਦਿੱਤਾ ਜਾਏਗਾ।
ਪੰਜਾਬ 'ਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਬਠਿੰਡਾ-ਫਰੀਦਕੋਟ ਰਾਜ ਮਾਰਗ 'ਤੇ ਲੱਗੇ ਸਾਈਨ ਬੋਰਡਾਂ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਕਾਲਖ ਫੇਰ ਦਿੱਤੀ। ਅੱਜ (22 ਅਕਤੂਬਰ, 2017) ਨੂੰ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਮਾਲਵਾ ਯੂਥ ਫੈਡਰੇਸ਼ਨ ਦੇ ਮੈਂਬਰਾਂ ਨੇ ਹਿੰਦੀ 'ਚ ਲਿਖੇ ਗਏ ਬੋਰਡਾਂ 'ਤੇ ਕਾਲਖ ਪੋਤ ਦਿੱਤੀ। ਇਨ੍ਹਾਂ ਜਥੇਬੰਦੀਆਂ ਅਤੇ ਲੋਕਾਂ ਦੀ ਮੰਗ ਸੀ ਕਿ ਇਨ੍ਹਾਂ ਬੋਰਡਾਂ 'ਚ ਪੰਜਾਬੀ ਭਾਸ਼ਾ ਨੂੰ ਸਭ ਤੋਂ ਉਪਰ ਲਿਖਿਆ ਜਾਵੇ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਇੱਕ ਹੋਰ ਪ੍ਰਾਪਤੀ ਹੋਈ ਜਦੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜੇਲ ਵਿੱਚ ਨਜਰਬੰਦ ਭਾਈ ਹਰਦੀਪ ਸਿੰਘ ਦੀ ਰਿਹਾਈ ਦਾ ਫੈਂਸਲਾ ਕੀਤਾ ਗਿਆ।ਭਾਈ ਹਰਦੀਪ ਸਿੰਘ 1993 ਤੋਂ ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਨਜਰਬੰਦ ਹੈ।