ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ‘ਕਨੇਡਾ ਦੀ ਧਰਤੀ ਉੱਤੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਵਾਰਦਾਤ ਵਿਚ ਇੰਡੀਆ ਦੀ ਸ਼ਮੂਲੀਅਤ ਦੇ ਕੀਤੇ ਖੁਲਾਸੇ ਅਤੇ ਅਮਰੀਕਾ ਵਿਚ ਇੰਡੀਆ ਵੱਲੋਂ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਸਾਜਿਸ਼ ਰਚਣ ਤੋਂ ਬਾਅਦ ਅਮਰੀਕਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ ਤੇ ਕੀਤੀ ਗਈ ਕਾਰਵਾਈ ਨਾਲ ਇੰਡੀਅਨ ਸਟੇਟ ਦੀ ਗੈਰ-ਨਿਆਇਕ ਕਤਲਾਂ ਦੀ ਦਹਿਸ਼ਤਵਾਦੀ ਨੀਤੀ ਅਤੇ ਕੌਮਾਂਤਰੀ ਪੱਧਰ ਉੱਤੇ ਲਾਗੂ ਕੀਤੀ ਜਾ ਰਹੀ ਸਿੱਖਾਂ ਦੇ ਕਤਲਾਂ ਦੀ ਯੋਜਨਾਬੱਧ ਮੁਹਿੰਮ ਦੁਨੀਆ ਸਾਹਮਣੇ ਬੇਪਰਦ ਹੋਈ ਹੈ’।
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਕੈਨੇਡਾ ਦੀ ਧਰਤੀ 'ਤੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ ਸ਼ਾਮਲ ਹੋਣ ਲਈ ਭਾਰਤ 'ਤੇ ਆਪਣੇ ਦੋਸ਼ਾਂ ਨੂੰ ਮੁੜ ਦ੍ਰਿੜਤਾ ਨਾਲ ਦੁਹਰਾਉਂਦੇ ਹੋਏ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੂੰ ਮੁੜ ਇੱਕ ਵਾਰ ਕਟਹਿਰੇ 'ਚ ਖੜ੍ਹਾ ਕੀਤਾ ਹੈ।
ਪੰਜਾਬ ਡੇਅ ਮੌਕੇ ਨਵੰਬਰ 1984 ਕਤਲੇਆਮ ਤੋ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੱਕ ਹੱਕ ਤੇ ਇਨਸਾਫ ਲੈਣ ਅਤੇ ਪੰਜਾਬ ਦੀ ਪ੍ਰਭੂਸੱਤਾ ਅਤੇ ਆਜ਼ਾਦੀ ਦਾ ਹੋਕਾ ਦੇਣ ਲਈ ਦਲ ਖਾਲਸਾ ਵੱਲੋਂ ਕੱਢਿਆ ਗਿਆ ਆਜ਼ਾਦੀ ਮਾਰਚ
ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਐਲਾਨ ਕੀਤਾ ਕਿ ਨਵੰਬਰ 1984 ਸਿੱਖ ਕਤਲੇਆਮ ਤੋ ਲੈ ਕੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੱਕ ਡੁੱਲੇ ਲਹੂ ਦਾ ਹੱਕ ਤੇ ਇਨਸਾਫ ਲੈਣ ਅਤੇ 1984 ਦੀ ਨਸਲਕੁਸ਼ੀ ਤੋ ਬਾਅਦ ਸਿੱਖਾਂ ਵੱਲੋਂ ਲੜੇ ਜਾ ਰਹੇ ਆਜਾਦੀ ਸੰਘਰਸ਼ ਦੀ ਲੋਅ ਨੂੰ ਮੱਘਦਾ ਰੱਖਣ ਲਈ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ‘ਆਜ਼ਾਦੀ ਮਾਰਚ’ ਦੇ ਟਾਈਟਲ ਹੇਠ ਮਾਰਚ ਕੀਤਾ ਜਾਵੇਗਾ।
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਵਰ੍ਹਾ ਮਨਾਇਆ ਗਿਆ।
ਸਿੱਖ ਜਥੇਬੰਦੀ ਦਲ ਖਾਲਸਾ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਜਥੇਬੰਦੀ ਦੇ ਸੰਸਥਾਪਕ ਅਤੇ ਹਾਈਜੈਕਰਾਂ ਵਿੱਚੋਂ ਇੱਕ ਭਾਈ ਗਜਿੰਦਰ ਸਿੰਘ ਨੂੰ ਰਾਜਨਿਤਿਕ ਸ਼ਰਨ ਦੇਵੇ। ਜਿਕਰਯੋਗ ਹੈ ਕਿ ਅੱਜ ਤੋਂ 42 ਸਾਲ ਪਹਿਲਾਂ ਗਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸੰਤ ਜਰਨੈਲ ਸਿੰਘ ਭਿੰਡਾਂਵਾਲਿਆਂ ਦੀ ਰਿਹਾਈ ਅਤੇ ਪੰਜਾਬ ਅੰਦਰ ਸਿੱਖਾਂ ਨਾਲ਼ ਹੋ ਰਹੇ ਵਿਤਕਰੇ ਅਤੇ ਅਤਿਆਚਾਰਾ ਵੱਲ ਦੁਨੀਆਂ ਦਾ ਧਿਆਨ ਖਿੱਚਣ ਲਈ ਭਾਰਤੀ ਜਹਾਜ਼ ਅਗਵਾ ਕੀਤਾ ਸੀ।
ਚੰਡੀਗੜ੍ਹ – ਮੌਜੂਦਾ ਚੱਲ ਰਹੇ ਹਾਲਾਤਾਂ ਤੇ ਅੱਜ ਪੰਥ ਸੇਵਕ ਸਖਸ਼ੀਅਤਾਂ ਨੇ ਇੱਕ ਅਹਿਮ ਸਾਂਝਾ ਬਿਆਨ ਜਾਰੀ ਕੀਤਾ ਹੈ। ਇੱਥੇ ਅਸੀਂ ਪੰਥ ਸੇਵਕਾਂ ਵੱਲੋਂ ਜਾਰੀ ...
ਕਨੇਡਾ ਰਹਿੰਦੇ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੇ ਕਨੇਡਾ ਵਿਚ ਹੋਏ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦੇ ਕਨੇਡਾ ਸਰਕਾਰ ਵੱਲੋਂ ਕੀਤੇ ਖੁਲਾਸੇ ਤੋਂ ਬਾਅਦ ਅੱਜ ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਸਾਰੀ ਸਥਿਤੀ ਬਾਰੇ ਆਪਣੀ ਸਾਂਝੀ ਰਾਏ ਸ੍ਰੀ ਅੰਮ੍ਰਿਤਸਰ ਵਿਖੇ ਖਬਰਖਾਨੇ ਸਾਹਮਣੇ ਰੱਖੀ ਗਈ।
ਵਾਈਟਹਾਊਸ ਤੋਂ ਜੈਕ ਸੁਲੇਵਾਨ ਤੇ ਐਂਟਨੀ ਬਲ਼ਿੰਕਨ ਨੇ ਵਾਰ ਵਾਰ ਭਾਈ ਹਰਦੀਪ ਸਿੰਘ ਨਿੱਝਰ ਕਤਲ ਕਾਂਡ ‘ਚ ਭਾਰਤ ਦੇ ਹੱਥ ਬਾਰੇ ਕੈਨੇਡਾ ਦਾ ਸਹਿਯੋਗ ਦੇਣ ਦੀ ਗੱਲ ਆਖੀ ਹੁਣ ਤੱਕ ਅਨੇਕਾਂ ਅਮਰੀਕਨ ਕਾਂਗਰਸਮੈਨ ਸਿੱਖਾਂ ਨਾਲ ਵਧੀਕੀ ਬਾਰੇ ਬੋਲ ਚੁੱਕੇ ਹਨ।
ਭਾਰਤੀ ਏਜੰਟਾਂ ਦੁਆਰਾ ਕੈਨੇਡਾ ਵਿੱਚ ਇੱਕ ਪ੍ਰਮੁੱਖ ਖਾਲਿਸਤਾਨੀ ਆਗੂ ਦੀ ਹੱਤਿਆ ਦੇ ਆਲੇ ਦੁਆਲੇ ਤੇਜ਼ੀ ਨਾਲ ਵਧ ਰਹੇ ਕੂਟਨੀਤਕ ਘਟਨਾਵਾਂ ਦੇ ਪ੍ਰਤੀਕਰਮ ਵਿੱਚ, ਵਰਲਡ ਸਿੱਖ ਪਾਰਲੀਮੈਂਟ ਨੇ ਇਸ ਨੂੰ ਇੱਕ ਵਾਟਰਸ਼ੈੱਡ ਪਲ ਕਿਹਾ ਹੈ ਜਿਸਨੂੰ ਅੰਤਰਰਾਸ਼ਟਰੀ ਭਾਈਚਾਰੇ ਤੋਂ ਪ੍ਰਭਾਵਸ਼ਾਲੀ ਜਵਾਬੀ ਕਾਰਵਾਈ ਦੀ ਲੋੜ ਹੈ।
« Previous Page — Next Page »