Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Hardeep Singh

Bhai Hardeep Singh

ਬਠਿੰਡਾ: ਬਠਿੰਡਾ ਦੀ ਅਦਾਲਤ ਨੇ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਕਰਵਾਏ ਝੂਠੇ ਪਰਚਿਆਂ ਵਿੱਚੋਂ ਸਿੱਖ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਤੇ ਦੋ ਹੋਰ ਸਿੰਘਾਂ ਨੂੰ ਬਾਇੱਜਤ ਬਰੀ ਕਰ ਦਿੱਤਾ। ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆ ਦਲ ਖ਼ਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਨੇ ਕਿਹਾ ਕਿ ਇਹ ਸਭ ਕੁਝ ਬਾਦਲਾਂ ਨੇ ਡੇਰੇ ਵਾਲਿਆਂ ਤੋਂ ਵੋਟਾਂ ਲੈਣ ਤੇ […]

ਭਾਰਤੀ ਗਣਤੰਤਰ ਦਿਵਸ ਨੂੰ ਸੰਵਿਧਾਨਕ ਗ਼ੁਲਾਮੀ ਅਤੇ ਵਿਸ਼ਵਾਸਘਾਤ ਦਿਹਾੜਾ ਵਜੋਂ ਮਨਾਉਣ ਦਾ ਸੱਦਾ ਦੇਦਿੰਆਂ, ਦਲ ਖਾਲਸਾ ਨੇ ਮਾਨਸਾ ਵਿਖੇ 26 ਜਨਵਰੀ ਨੂੰ ਰੋਹ-ਭਰਿਆ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।
ਬਠਿੰਡਾ-ਅੰਮ੍ਰਿਤਸਰ ਮੁੱਖ ਮਾਰਗਾਂ ਉੱਤੇ ਲੱਗੇ ਨਵੇਂ ਸਾਈਨ ਬੋਰਡਾਂ ਵਿੱਚ ਹੁਣ ਪੰਜਾਬੀ ਉੱਪਰ ਅਤੇ ਹੇਠਾਂ ਅੰਗ੍ਰੇਜ਼ੀ ਰਹੇਗੀ। ਇਨ੍ਹਾਂ ਸਾਈਨ ਬੋਰਡਾਂ ’ਤੇ ਹੁਣ ਹਿੰਦੀ ਭਾਸ਼ਾ ਨਹੀਂ ਦਿਖੇਗੀ। ਰਾਜਸਥਾਨ ਵਿੱਚ ਨਵੇਂ ਸਾਈਨ ਬੋਰਡਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਨੂੰ 31 ਦਸੰਬਰ ਤੱਕ ਪੁਰਾਣੇ ਬੋਰਡਾਂ ਨਾਲ ਤਬਦੀਲ ਕਰ ਦਿੱਤਾ ਜਾਏਗਾ।
ਪੰਜਾਬ 'ਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਲਈ ਬਠਿੰਡਾ-ਫਰੀਦਕੋਟ ਰਾਜ ਮਾਰਗ 'ਤੇ ਲੱਗੇ ਸਾਈਨ ਬੋਰਡਾਂ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਕਾਲਖ ਫੇਰ ਦਿੱਤੀ। ਅੱਜ (22 ਅਕਤੂਬਰ, 2017) ਨੂੰ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਮਾਲਵਾ ਯੂਥ ਫੈਡਰੇਸ਼ਨ ਦੇ ਮੈਂਬਰਾਂ ਨੇ ਹਿੰਦੀ 'ਚ ਲਿਖੇ ਗਏ ਬੋਰਡਾਂ 'ਤੇ ਕਾਲਖ ਪੋਤ ਦਿੱਤੀ। ਇਨ੍ਹਾਂ ਜਥੇਬੰਦੀਆਂ ਅਤੇ ਲੋਕਾਂ ਦੀ ਮੰਗ ਸੀ ਕਿ ਇਨ੍ਹਾਂ ਬੋਰਡਾਂ 'ਚ ਪੰਜਾਬੀ ਭਾਸ਼ਾ ਨੂੰ ਸਭ ਤੋਂ ਉਪਰ ਲਿਖਿਆ ਜਾਵੇ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਇੱਕ ਹੋਰ ਪ੍ਰਾਪਤੀ ਹੋਈ ਜਦੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜੇਲ ਵਿੱਚ ਨਜਰਬੰਦ ਭਾਈ ਹਰਦੀਪ ਸਿੰਘ ਦੀ ਰਿਹਾਈ ਦਾ ਫੈਂਸਲਾ ਕੀਤਾ ਗਿਆ।ਭਾਈ ਹਰਦੀਪ ਸਿੰਘ 1993 ਤੋਂ ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਨਜਰਬੰਦ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।