ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਘਟਾਏ ਜਾਣ ਸਬੰਧੀ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਬੰਦੀ ਸਿੰਘ ਭਾਈ ਹਰਨੇਕ ਸਿੰਘ ਭੱਪ ਦੀ ਪੇਰੋਲ ਰੱਦ ਕਰ ਦਿੱਤੀ।
ਉਹਨਾਂ ਅੱਗੇ ਲਿਖਿਆ ਕਿ "ਪਿਛਲੀ ਭਾਜਪਾਈ ਵਸੁੰਧਰਾ ਰਾਜੇ ਦੀ ਸਰਕਾਰ ਨਾਲ ਭਾਈ ਹਰਨੇਕ ਸਿੰਘ ਭੱਪ ਦੀ ਜੇਲ੍ਹ ਬਦਲੀ ਦੀ ਜੋ ਗੱਲਬਾਤ ਚਲ ਰਹੀ ਸੀ ਸੂਬੇ ਵਿਚ ਚੋਣਾਂ ਹੋਣ ਕਾਰਣ ਉਹ ਟੁੱਟ ਗਈ ਸੀ, ਹੁਣ ਜੋ ਨਵੀਂ ਸਰਕਾਰ ਕਾਂਗਰਸ ਦੀ ਬਣੀ ਹੈ ਤਾਂ ਦੋਵਾਂ ਸੂਬਿਆਂ ਦੀਆਂ ਕਾਂਗਰਸੀ ਸਰਕਾਰਾਂ ਨੂੰ ਆਪਸੀ ਸਹਿਯੋਗ ਨਾਲ ਭਾਈ ਹਰਨੇਕ ਸਿੰਘ ਭੱਪ ਦੀ ਜੇਲ੍ਹ ਬਦਲੀ ਦੇ ਕਾਰਜ ਨੂੰ ਨੇਪਰੇ ਚਾੜ੍ਹਨਾ ਚਾਹੀਦਾ ਹੈ।
ਪੰਜਾਬ ਸਰਕਾਰ ਸਿੱਖ ਭਾਈਚਾਰੇ ਪ੍ਰਤੀ ਸਦਭਾਵਨਾ ਦਾ ਪ੍ਰਗਟਾਵਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਕੈਦ ਭੁਗਤ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਸਰਗਰਮ ਹੋਈ ਦੱਸੀ ਜਾਂਦੀ ਹੈ ਤੇ ਅਜਿਹੇ 18 ਸਿੱਖ ਬੰਦੀਆਂ ਦੇ ਕੇਸ ਮਨਜ਼ੂਰੀ ਲਈ ਪੰਜਾਬ ਸਰਕਾਰ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਜਾ ਰਹੇ ਹਨ| ਪਤਾ ਲੱਗਾ ਹੈ ਕਿ ਇਸ ਸਬੰਧੀ ਸਾਰੇ ਵੇਰਵੇ ਤੇ ਤੱਥ ਇਕੱਤਰ ਕਰ ਲਏ ਗਏ ਹਨ|
ਚੰਡੀਗੜ੍ਹ: ਰਾਜਸਥਾਨ ਦੀ ਜੈਪੁਰ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਹਰਨੇਕ ਸਿੰਘ ਭੱਪ ਦੀ ਰਾਜਸਥਾਨ ਤੋਂ ਪੰਜਾਬ ਵਿਚ ਜੇਲ੍ਹ ਤਬਦੀਲੀ ਲਈ ਉਨ੍ਹਾਂ ਦੇ ਮਾਤਾ ...
ਕਾਂਗਰਸ ਆਗੂ ਤੇ ਕੇਂਦਰੀ ਮੰਤਰੀ ਰਹੇ ਰਾਮਨਿਵਾਸ ਮਿਰਧਾ ਦੇ ਪੁੱਤਰ ਰਾਜੇਂਦਰਾ ਮਿਰਧਾ ਨੂੰ 22 ਸਾਲ ਪਹਿਲਾ ਅਗਵਾ ਕਰਨ ਦੇ ਮਾਮਲੇ 'ਚ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਭਾਈ ਹਰਨੇਕ ਸਿੰਘ ਭੱਪ ਨੂੰ ਦੋਸ਼ੀ ਕਰਾਰ ਦਿੰਦਿਆਂ ਜੈਪੁਰ ਦੀ ਇਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਭਾਈ ਹਰਨੇਕ ਸਿੰਘ ਭੱਪ ਪੁੱਤਰ ਸ. ਤਾਰਾ ਸਿੰਘ ਪਿੰਡ ਬੁਟਾਰੀ, ਥਾਣਾ ਡੇਹਲੋਂ ਜ਼ਿਲ੍ਹਾ ਲੁਧਿਆਣਾ ਨੂੰ ਅੱਜ (5 ਅਕਤੂਬਰ, 2017) ਜੈਪੁਰ ਦੀ ਇਕ ਅਦਾਲਤ ਨੇ ਕਾਂਗਰਸੀ ਆਗੂ ਰਾਮਨਿਵਾਸ ਮਿਰਧਾ ਦੇ ਪੁੱਤਰ ਰਾਜੇਂਦਰ ਮਿਰਧਾ ਨੂੰ ਅਗਵਾ ਕਰਨ ਦੇ 22 ਸਾਲ ਪੁਰਾਣੇ ਕੇਸ 'ਚ ਦੋਸ਼ੀ ਕਰਾਰ ਦਿੱਤਾ ਹੈ।