ਸਿੱਖ ਜਥੇਬੰਦੀ ਦਲ ਖਾਲਸਾ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਜਥੇਬੰਦੀ ਦੇ ਸੰਸਥਾਪਕ ਅਤੇ ਹਾਈਜੈਕਰਾਂ ਵਿੱਚੋਂ ਇੱਕ ਭਾਈ ਗਜਿੰਦਰ ਸਿੰਘ ਨੂੰ ਰਾਜਨਿਤਿਕ ਸ਼ਰਨ ਦੇਵੇ। ਜਿਕਰਯੋਗ ਹੈ ਕਿ ਅੱਜ ਤੋਂ 42 ਸਾਲ ਪਹਿਲਾਂ ਗਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸੰਤ ਜਰਨੈਲ ਸਿੰਘ ਭਿੰਡਾਂਵਾਲਿਆਂ ਦੀ ਰਿਹਾਈ ਅਤੇ ਪੰਜਾਬ ਅੰਦਰ ਸਿੱਖਾਂ ਨਾਲ਼ ਹੋ ਰਹੇ ਵਿਤਕਰੇ ਅਤੇ ਅਤਿਆਚਾਰਾ ਵੱਲ ਦੁਨੀਆਂ ਦਾ ਧਿਆਨ ਖਿੱਚਣ ਲਈ ਭਾਰਤੀ ਜਹਾਜ਼ ਅਗਵਾ ਕੀਤਾ ਸੀ।
ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਅਕਾਲ ਤਖਤ ਸਾਹਿਬ ਨਿਯੁਕਤ ਕਰਨ ਦੇ ਫ਼ੈਸਲੇ ਉਤੇ ਦਲ ਖ਼ਾਲਸਾ ਨੇ ਜ਼ੋਰਦਾਰ ਟਿੱਪਣੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਬਦਲਣ ਮੌਕੇ ਇਕ ਵਾਰ ਫਿਰ ਸਥਾਪਿਤ ਪੰਥਕ ਸੰਸਥਾਵਾਂ ਤੇ ਜਥੇਬੰਦੀਆਂ, ਜੋ ਅਕਾਲ ਤਖਤ ਦੀ ਸਰਵਉੱਚਤਾ, ਪ੍ਰਭੂਸੱਤਾ ਅਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਹਨ, ਨੂੰ ਭਰੋਸੇ ਵਿੱਚ ਨਹੀ ਲਿਆ।
ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ “ਕਾਲਾ ਦਿਵਸ” ਮਨਾਉਦਿਆਂ ਵੱਖ-ਵੱਖ ਪੰਜਾਬ ਦੇ ਸ਼ਹਿਰਾਂ ਵਿੱਚ ਵਿਖਾਵੇ ਕੀਤੇ ਗਏ ਜਿਸ ਤਹਿਤ ਨਵਾਂਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਚੌਂਕ ਵਿਚ ਕਾਲੇ ਝੰਡੇ ਅਤੇ ਬੈਨਰ ਲੈ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ “15 ਅਗਸਤ ਨੂੰ ਭਾਵੇਂ ਦੇਸ਼ ਆਜ਼ਾਦ ਹੋ ਗਿਆ ਸੀ ਪਰ ਸਿੱਖ ਇੱਕ ਗੁਲਾਮੀ ਚੋ ਨਿੱਕਲ ਕੇ ਦੂਜੀ ਗੁਲਾਮੀ ਹੇਠ ਆ ਗਏ”।
ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਦਲ ਖਾਲਸਾ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬਿਪਰਵਾਦੀ ਸਰਕਾਰ ਨੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਅਯੁੱਧਿਆ-ਬਾਬਰੀ ਮਸਜਿਦ ਮਾਮਲੇ ਵਿੱਚ ਹਿੰਦੂਤਵੀਆਂ ਦੇ ਹੱਕ ਵਿੱਚ ਫੈਸਲਾ ਦੇਣ ਦੇ ਇਨਾਮ ਵਜੋਂ ਰਾਜ ਸਭਾ ਦੀ ਮੈਂਬਰੀ ਨਾਲ ਨਿਵਾਜਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਅੱਜ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ ਇੱਕ ਸ਼ਹੀਦੀ ਸਮਾਗਮ ਹੋਇਆ।
ਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ, ਸਿੱਖ ਯੂਥ ਆਫ ਪੰਜਾਬ, ਸਟੂਡੈਂਟਸ ਫਾਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਸਰਕਾਰ ਦੇ ਫਾਸੀਵਾਦੀ ਏਜੰਡੇ ਉੱਤੇ ਆਪਣਾ ਤਿੱਖਾ ਰੋਸ ਜਿਤਾਇਆ।
ਜੂਨ 84 ਦੇ ਘੱਲੂਘਾਰੇ ਤੋਂ ਬਾਅਦ ਪੰਜਾਬ ਪੁਲਿਸ ਅਤੇ ਭਾਰਤੀ ਫੌਜੀ ਤੇ ਨੀਮ-ਫੌਜੀ ਦਸਤਿਆਂ ਵਲੋਂ ਪੰਜਾਬ ਅੰਦਰ ਗੈਰ-ਕਾਨੂੰਨੀ ਢੰਗ ਨਾਲ ਲਾਪਤਾ ਕਰਕੇ, ਅਤੇ ਤਸ਼ੱਦਦ ਕਰਕੇ ਮਾਰਨ ਤੋਂ ਬਾਅਦ ਲਾਵਾਰਿਸ ਜਾਂ ਅਣਪਛਾਤੇ ਕਰਾਰ ਦਿੰਦਿਆਂ ਗੁਪਤ ਤਰੀਕੇ ਨਾਲ ਸੰਸਕਾਰ ਕਰ ਕੀਤੇ ਗਏ 8257 ਸਿੱਖਾਂ ਦਾ ਮਾਮਲਾ ਭਾਰਤੀ ਸੁਪਰੀਮ ਕੋਰਟ ਵਿੱਚ ਦਾਖਲ ਕੀਤਾ ਜਾ ਰਿਹਾ ਹੈ।
ਦਲ ਖਾਲਸਾ ਨੇ ਦਰਬਾਰ ਸਾਹਿਬ ਹਮਲੇ ਦੀ 35ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 'ਘੱਲੂਘਾਰਾ ਯਾਦਗਾਰੀ ਮਾਰਚ' ਕਰਨ ਦਾ ਐਲਾਨ ਕੀਤਾ ਹੈ।
ਦੋ ਦਿਨ ਪਹਿਲਾਂ ਜਾਰੀ ਕੀਤੇ ਗਏ ਇਕ ਲਿਖਤੀ ਨੀਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਅਜ਼ਾਦੀ ਪੱਖੀ ਸਿੱਖ ਜਥੇਬੰਦੀ ਦਲ ਖਾਲਸਾ ਨੇ ਕਿਹਾ ਹੈ ਕਿ ਭਾਰਤੀ ਹਕੂਮਤ ਤਹਿਤ ਹੋਣ ਵਾਲੀਆਂ ਚੋਣਾਂ ਵਿਚੋਂ ਸਿੱਖ ਨੂੰ ਇਕ ਕੌਮ ਵਜੋਂ ਕੋਈ ਪ੍ਰਾਪਤੀ ਨਹੀਂ ਹੋ ਸਕਦੀ।