ਰੁਲਦਾ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਨੂੰ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ

ਪਟਿਆਲਾ: ਰਾਸ਼ਟਰੀ ਸਿੱਖ ਸੰਗਤ ਦੇ ਸੂਬਾਈ ਪ੍ਰਧਾਨ ਰਹੇ ਰੁਲਦਾ ਸਿੰਘ ਕਤਲ ਕੇਸ ਦੀ ਸੁਣਵਾਈ ਲਈ ਚੰਡੀਗੜ੍ਹ ਤੇ ਪੰਜਾਬ ਪੁਲੀਸ ਨੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠਾਂ ਭਾਈ ਜਗਤਾਰ ਸਿੰਘ ਤਾਰਾ ਨੂੰ ਇੱਥੇ ਵਧੀਕ ਸੈਸ਼ਨ ਜੱਜ ਮੁਹੰਮਦ ਗੁਲਜ਼ਾਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਇਸੇ ਕੇਸ ਵਿੱਚ ਰਮਨਦੀਪ ਸਿੰਘ ਗੋਲਡੀ ਨੂੰ ਵੀ ਪੁਲੀਸ ਪਟਿਆਲਾ ਜੇਲ੍ਹ ਵਿੱਚੋਂ ਲੈ ਕੇ ਆਈ। […]
ਕੀ ਕਹਿੰਦੀਆਂ ਹਨ ਭਾਈ ਜਗਤਾਰ ਸਿੰਘ ਤਾਰਾ ਦੇ ਪਿੰਡ ਦੀਆਂ ਹਵਾਵਾਂ (ਖਾਸ ਰਿਪੋਰਟ)

ਭਾਈ ਜਗਤਾਰ ਸਿੰਘ ਤਾਰਾ ਬਾਰੇ ਹੋਰ ਜਾਨਣ ਲਈ ਸਿੱਖ ਸਿਆਸਤ ਵੱਲੋਂ ਪਿੰਡ ਡੇਕਵਾਲਾ ਦਾ ਦੌਰਾ ਕੀਤਾ ਗਿਆ। ਭਾਈ ਜਗਤਾਰ ਸਿੰਘ ਤਾਰਾ ਮਾਤਾ ਮਹਿੰਦਰ ਕੌਰ ਅਤੇ ਪਿਤਾ ਸਾਧੂ ਸਿੰਘ ਦੇ 6 ਪੁੱਤਰਾਂ ਵਿਚੋਂ ਸਭ ਤੋਂ ਛੋਟਾ ਪੁੱਤਰ ਸੀ।
ਭਾਰਤੀ ਸੰਵਿਧਾਨ ਦੀ ਲਕੀਰ ਟੱਪਣ ਲਈ ਮਜ਼ਬੂਰ ਨਾ ਕੀਤਾ ਜਾਵੇ: ਮਨਜੀਤ ਸਿੰਘ ਜੀ.ਕੇ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਭਾਰਤੀ ਅਦਾਲਤ ਵਲੋਂ ਸੁਣਾਈ ਗਈ ਤਾਅ ਉਮਰ ਕੈਦ ਸਜ਼ਾ ‘ਤੇ ਪ੍ਰਤੀਕਰਮ ਦਿੰਦਿਆਂ ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਦੋਸ਼ ਲਾਇਆ ਕਿ ਸੀ.ਬੀ.ਆਈ. ਅਤੇ ਨਿਆਪਾਲਿਕਾ ਸਿੱਖਾਂ ਦੇ ਖਿਲਾਫ਼ ਚਲਦੇ ਮੁੱਕਦਮਿਆਂ ’ਚ ਬੜੀ ਤੇਜ਼ੀ ਨਾਲ […]
ਭਾਰਤੀ ਅਦਾਲਤ ਨੇ ਮੁੱਖ ਮੰਤਰੀ ਬੇਅੰਤ ਸਿੰਘ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਨੂੰ ਤਾਅ ਉਮਰ ਕੈਦਦਾ ਫੈਸਲਾ ਸੁਣਾਇਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਵਿਚ ਲੱਗੀ ਸੀ. ਬੀ. ਆਈ. ਅਦਾਲਤ ਵਲੋਂ ਤਾਅ ਉਮਰ ਕੈਦ ਦਾ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਇਲਾਵਾ 35000/- ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ।
ਬੇਅੰਤ ਕਤਲ ਕੇਸ ਵਿਚ ਸੁਣਵਾਈ ਖਤਮ, ਕੱਲ੍ਹ ਹੋ ਸਕਦਾ ਹੈ ਭਾਈ ਜਗਤਾਰ ਸਿੰਘ ਤਾਰਾ ਦੀ ਸਜ਼ਾ ਦਾ ਐਲਾਨ

ਚੰਡੀਗੜ੍ਹ: ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਲੱਗੀ ਸਪੈਸ਼ਲ ਕੋਰਟ ਵਿਚ ਚੱਲ ਰਹੇ ਬੇਅੰਤ ਕਤਲ ਕੇਸ ਵਿਚ ਅੱਜ ਬਹਿਸ ਪੂਰੀ ਹੋ ਗਈ ਹੈ ਅਤੇ ਕੱਲ੍ਹ ਸਵੇਰੇ ਅਦਾਲਤ ਵਲੋਂ ਇਸ ਸਬੰਧੀ ਭਾਈ ਜਗਤਾਰ ਸਿੰਘ ਤਾਰਾ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇ.ਐਸ ਸਿੱਧੂ ਦੀ ਅਦਾਲਤ ਵਿਚ ਅੱਜ ਸੀ.ਬੀ.ਆਈ ਵਲੋਂ ਵਕੀਲ ਐਸ.ਕੇ ਸਕਸੈਨਾ […]
ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ; ਵਕੀਲ ਸੋਢੀ ਨੇ ਪਟਿਆਲਾ ਅਦਾਲਤ ‘ਚ ਲਾਈ ਅਰਜ਼ੀ

ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ ਹਨ। ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ ‘ਚ ਬੰਦ ਹਨ। ਮੀਡੀਆ ਰਿਪੋਰਟ ਮੁਤਾਬਕ ਮੰਗਲਵਾਰ (21 ਮਾਰਚ) ਨੂੰ ਪਟਿਆਲਾ ਅਦਾਲਤ ‘ਚ ਭਾਈ ਤਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਸੀ। ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਰੁਲਦਾ ਸਿੰਘ ਕਤਲ ਕੇਸ ਵਿਚ ਹੋਈ ਪੇਸ਼ੀ ਦੌਰਾਨ ਭਾਈ ਤਾਰਾ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਪਿੱਠ ਦਰਦ ਦਾ ਮੁੱਦਾ ਚੁੱਕਿਆ।
ਬੇਅੰਤ ਕਤਲ ਕੇਸ: ਸਾਬਕਾ ਪੁਲਿਸ ਕਪਤਾਨ ਸੁਰਿੰਦਰ ਪਾਲ ਨੇ ਦਿੱਤੀ ਭਾਈ ਤਾਰਾ ਦੇ ਖਿਲਾਫ ਗਵਾਹੀ

ਸੇਵਾਮੁਕਤ ਪੁਲਿਸ ਕਪਤਾਨ ਸੁਰਿੰਦਰ ਪਾਲ ਨੇ ਅੱਜ ਸਾਬਕਾ ਮੁੱਖ ਮੰਤਰੀ ਬੇਅੰਤ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਦੇ ਖਿਲਾਫ ਗਵਾਹੀ ਦਿੱਤੀ। ਸੁਰਿੰਦਰ ਪਾਲ ਨੇ ਕਿਹਾ ਕਿ ਉਸਨੇ ਆਪਣੀ ਟੀਮ ਦੇ ਨਾਲ ਭਾਈ ਜਗਤਾਰ ਸਿੰਘ ਤਾਰਾ ਨੂੰ ਗ੍ਰਿਫਤਾਰ ਕੀਤਾ ਸੀ।
ਭਾਈ ਜਗਤਾਰ ਸਿੰਘ ਤਾਰਾ ਨੇ ਅਦਾਲਤ ਦੇ ਸਾਹਮਣੇ ਲਈ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਦੀ ਜ਼ਿੰਮੇਵਾਰੀ

ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਭਾਈ ਜਗਤਾਰ ਸਿੰਘ ਤਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਅਦਾਲਤ ਦੀ ਸੁਣਵਾਈ ਦੌਰਾਨ ਉਨ੍ਹਾਂ ਨੇ ਯੂ.ਟੀ. ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਦਿੱਤੇ ਤਿੰਨ ਪੰਨਿਆਂ ਦੇ ਹੱਥ ਲਿਖਤ ਪੱਤਰ ਵਿੱਚ ਮੰਨਿਆ ਹੈ ਕਿ ਮੁੱਖ ਮੰਤਰੀ ਬੇਅੰਤ ਨੂੰ ਕਤਲ ਕਰਨ ਵੇਲੇ ਉਹ ਮਨੁੱਖੀ ਬੰਬ ਦਿਲਾਵਰ ਸਿੰਘ ਦੇ ਨਾਲ ਸੀ। ਦੱਸਣਯੋਗ ਹੈ ਕਿ ਬੇਅੰਤ ਸਿੰਘ ਦੀ ਸਿਵਲ ਸਕੱਤਰੇਤ ਮੂਹਰੇ 31 ਅਗਸਤ 1995 ਨੂੰ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ।
ਬੇਅੰਤ ਕਤਲ ਕੇਸ: ਭਾਈ ਜਗਤਾਰ ਸਿੰਘ ਤਾਰਾ ਵਲੋਂ ਜਿਰ੍ਹਾ ਕਰਨ ਤੋਂ ਨਾਂਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਨੇ ਕੇਸ ਵਿੱਚ ਜਿਰ੍ਹਾ ਕਰਨ ਤੋਂ ਨਾਂਹ ਕਰ ਦਿੱਤੀ ਹੈ। ਉਸ ਨੇ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਕਿ ਉਹ ਆਪਣੇ ਪੱਖ ਵਿੱਚ ਬਚਾਅ ਲਈ ਕੁਝ ਵੀ ਕਹਿਣਾ ਨਹੀਂ ਚਾਹੁੰਦਾ ਹੈ। ਯੂ.ਟੀ. ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਬੀਰ ਸਿੰਘ ਸਿੱਧੂ ਨੇ ਕੇਸ ਦੀ ਸੁਣਵਾਈ ਸਖ਼ਤ ਸਰੁੱਖਿਆ ਵਾਲੀ ਮਾਡਲ ਜੇਲ੍ਹ ਵਿੱਚ ਕੀਤੀ ਹੈ।
ਜੇਲ ਪ੍ਰਸ਼ਾਸ਼ਨ ਦੇ ਪੱਖਪਾਤੀ ਰਵੱਈਏ ਖਿਲਾਫ ਭਾਈ ਤਾਰਾ ਨੇ ਅਦਾਲਤ ਵਿੱਚ ਦਿੱਤੀ ਅਰਜ਼ੀ

ਬੂੜੈਲ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ ਅਧਿਕਾਰੀਆਂ ‘ਤੇ ਆਪਣੇ ਮੁੱਢਲੇ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਾਉਦਿਆਂ ਕਿਹਾ ਕਿ ਜੇਲ ਪ੍ਰਸ਼ਾਸ਼ਨ ਨੇ ਉਨ੍ਹਾਂ ਦੇ ਨੇੜਲ਼ੇ ਰਿਸ਼ਤੇਦਾਰਾਂ ਨਾਲ ਮੁਲਾਕਾਤ ‘ਤੇ ਪਾਬੰਦੀ ਲਾਈ ਹੋਈ ਹੈ।
