ਭਾਈ ਜਗਤਾਰ ਸਿੰਘ ਤਾਰਾ ਦਾ ਰਿਮਾਂਡ ਲੈਣ ਲਈ ਚੰਡੀਗੜ੍ਹ ਪੁਲਿਸ ਪਹੁੰਚੀ ਹਾਈਕੋਰਟ

ਭਾਈ ਜਗਤਾਰ ਸਿੰਘ ਤਾਰਾ ਦਾ ਦੋ ਪੁਲਿਸ ਰਿਮਾਂਡ ਲੈਣ ਲਈ ਚੰਡੀਗੜ੍ਹ ਪੁਲਿਸ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਕੀਤੀ ਹੈ। ਇਸਤੋਂ ਪਹਿਲਾਂ ਦੋ ਵਾਰ ਹੇਠਲੀ ਅਦਾਲਤ ਅਤੇ ਜਿਲਾ ਅਤੇ ਵਧੀਕ ਸ਼ੈਸ਼ਨ ਜੱਜ ਦੀ ਅਦਾਲਤ ਭਾਈ ਤਾਰਾ ਦੇ ਪੁਲਿਸ ਰਿਮਾਂਡ ਲਈ ਚੰਡੀਗੜ੍ਹ ਪੁਲਿਸ ਦੀ ਅਰਜ਼ੀ ਰੱਦ ਕਰ ਚੁੱਕੀ ਹੈ।

ਰੁਲਦਾ ਸਿੰਘ ਕਤਲ ਕੇਸ ਵਿੱਚ ਨਾਮਜ਼ਦ ਪੰਜ  ਸਿੱਖ ਅਦਾਲਤ  ਨੇ ਕੀਤੇ ਬਾਇਜ਼ਤ ਬਰੀ

ਰਾਸ਼ਟਰੀ ਸਿੱਖ ਸੰਗਤ ਦੇ ਰੁਲਦਾ ਸਿੰਘ ਦੀ ਹੱਤਿਆ ਕੇਸ ‘ਚ ਅੱਜ ਵਧੀਕ ਸੈਸ਼ਨ ਜੱਜ ਐਨ.ਐੱਸ. ਗਿੱਲ ਦੀ ਅਦਾਲਤ ਨੇ ਸਫ਼ਾਈ ਧਿਰ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਤੇ ਜਗਮੋਹਣ ਸਿੰਘ ਸੈਣੀ ਦੀਆਂ ਦਲੀਲਾਂ ਨਾਲ ਸਹਿਮਤ ਹੰੁਦਿਆਂ ਦਰਸ਼ਨ ਸਿੰਘ, ਜਗਮੋਹਣ ਸਿੰਘ ਵਾਸੀ ਬਸੀ ਪਠਾਣਾ, ਗੁਰਜੰਟ ਸਿੰਘ, ਦਲਜੀਤ ਸਿੰਘ ਤੇ ਅਮਰਜੀਤ ਸਿੰਘ ਨੂੰ ਬਾਇੱਜ਼ਤ ਬਰੀ ਕਰ ਦਿੱਤਾ।

ਬੁੜੇਲ ਜੇਲ ਫਰਾਰੀ ਕੇਸ ਵਿੱਚ ਭਾਈ ਤਾਰਾ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਦਿੱਤੇ ਹੁਕਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਦੋਸ਼ਾਂ ਦਾ ਸਹਮਣਾ ਕਰ ਰਹੇ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੇਲ ਜੇਲ੍ਹ ਮਾਮਲੇ ਵਿਚ ਨੂੰ 27 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਸੁਣਾਏ ਹਨ। ਇਹ ਜਾਣਕਾਰੀ ਭਾਈ ਤਾਰਾ ਦੇ ਕੇਸਾਂ ਦੀ ਪੈਰਵੀ ਕਰ ਰਹੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਸਿੱਖ ਸਿਆਸਤ ਨੂੰ ਫੋਨ ਉੱਤੇ ਗੱਲਬਾਤ ਦੌਰਾਨ ਦਿੱਤੀ।

ਬੁੜੈਲ ਜੇਲ੍ਹ ਪ੍ਰਸ਼ਾਸਨ ਨੇ ਭਾਈ ਜਗਤਾਰ ਸਿੰਘ ਤਾਰਾ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਕੀਤਾ ਇਨਕਾਰ

ਪਿੱਛਲੇ ਸਮੇਂ ਵਿੱਚ ਥਾਈਲੈਂਡ ਤੋਂ ਥਾਈ ਸਰਕਾਰ ਵੱਲੋਂ ਗ੍ਰਿਫਤਾਰ ਕਰਕੇ ਵਾਪਸ ਭੇਜੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਦੋਸ਼ਾਂ ਦਾ ਸਹਮਣਾ ਕਰ ਰਹੇ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਪੇਸ਼ ਕਰਨ ਤੋਂ ਇਨਕਾਰ ਕਰ ਦਿੱਤਾ।

ਭਾਈ ਜਗਤਾਰ ਸਿੰਘ ਤਾਰਾ ਨੂੰ ਜੇਲ ਭੇਜਿਆ, ਪੇਸ਼ੀ ਮੌਕੇ ਲੱਗੇ ਖਾਲਿਸਤਾਨ ਦੇ ਨਾਅਰੇ

ਭਾਈ ਜਗਤਾਰ ਸਿੰਘ ਤਾਰਾ ਦਾ ਦੋ ਦਿਨਾ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅੱਜ ਮੁੜ ਬਠਿੰਡਾ ਵਿਖੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ) ਸ੍ਰੀ ਗੁਰਪ੍ਰੀਤ ਸਿੰਘ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਦੁਆਰਾ ਜਗਤਾਰ ਸਿੰਘ ਤਾਰਾ ਖਿਲਾਫ਼ ਕੋਈ ਠੋਸ ਸਬੂਤ ਨਾ ਦਿੱਤੇ ਜਾਣ ਕਰਕੇ ਅਦਾਲਤ ਨੇ ਤਾਰਾ ਦਾ ਪੁਲਿਸ ਰਿਮਾਂਡ ਖ਼ਤਮ ਕਰਕੇ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ, ਜਦਕਿ ਅਮਰਜੀਤ ਸਿੰਘ ਦਾ ਅਜੇ ਦੋ ਦਿਨਾਂ ਹੋਰ ਪੁਲਿਸ ਰਿਮਾਂਡ ਦਿੱਤਾ ਗਿਆ।

ਭਾਈ ਜਗਤਾਰ ਸਿੰਘ ਤਾਰਾ ਦੇ ਪੁਲਿਸ ਰਿਮਾਂਡ ਵਿੱਚ ਹੋਇਆ ਇੱਕ ਦਿਨ ਦਾ ਹੋਰ ਵਾਧਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਕਥਿਤ ਮੁੱਖ ਦੋਸ਼ੀਆਂ ਵਿੱਚੋਂ ਪੰਜਾਬ ਪੁਲਿਸ ਵੱਲੋ ਥਾਈਲੈਂਡ ਤੋਂ ਭਾਰਤ ਲਿਆਂਦੇ ਗਏ ਬੱਬਰ ਖਾਲਸਾ ਦੇ ਖਾੜਕੂ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਪੰਜ ਦਿਨਾ ਰਿਮਾਂਡ ਤੋਂ ਬਾਅਦ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ।

ਭਾਈ ਜਗਤਾਰ ਤਾਰਾ ਨੂੰ ਰੋਪੜ ਪੁਲਿਸ ਨੇ ਹਿਰਾਸਤ ‘ਚ ਲਿਆ

ਭਾਈ ਜਗਤਾਰ ਸਿੰਘ ਤਾਰਾ ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਭਾਰਤ ਲਿਆਉਣ ਤੋਂ ਬਾਅਦ ਰੁਲਦਾ ਸਿੰਘ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ ਲਗਾਤਾਰ ਪਟਿਆਲਾ ਪੁਲਿਸ ਦੇ ਰਿਮਾਂਡ ‘ਤੇ ਸੀ, ਨੂੰ ਅੱਜ ਪਟਿਆਲਾ ਦੀ ਅਦਾਲਤ ਨੇ 1991 ਦੇ ਇਕ ਮਾਮਲੇ ਵਿਚ ਰਾਹਦਾਰੀ ਰਿਮਾਂਡ ‘ਤੇ ਇਕ ਦਿਨ ਲਈ ਰੂਪਨਗਰ ਪੁਲਿਸ ਹਵਾਲੇ ਕਰ ਦਿਤਾ ਹੈ।

ਭਾਈ ਜਗਤਾਰ ਸਿੰਘ ਤਾਰਾ ਦੇ ਪੁਲਿਸ ਰਿਮਾਂਡ ਵਿੱਚ ਅਦਾਲਤ ਨੇ ਕੀਤਾ ਤਿੰਨ ਦਿਨਾਂ ਦਾ ਵਾਧਾ

ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਦੇ ਗਏ ਭਾਈ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਪੁਲਿਸ ਵੱਲੋਂ ਅੱਜ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਮਾਮਲੇ ‘ਚ ਪਟਿਆਲਾ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਦਾ 5 ਦਿਨਾਂ ਪੁਲਿਸ ਰਿਮਾਂਡ ਲਿਆ ਸੀ, ਜੋ ਅੱਜ 22 ਜਨਵਰੀ ਨੂੰ ਖਤਮ ਹੋ ਗਿਆ ਸੀ।

ਭਾਈ ਜਗਤਾਰ ਸਿੰਘ ਤਾਰਾ ਨੂੰ ਪਟਿਆਲਾ ਦੀ ਅਦਾਲਤ ‘ਚ ਕੀਤਾ ਪੇਸ਼, ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਦੇ ਗਏ ਭਾਈ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਪੁਲਿਸ ਵੱਲੋਂ ਅੱਜ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਮਾਮਲੇ ‘ਚ ਪਟਿਆਲਾ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ।

ਬੇਅੰਤ ਸਿੰਘ ਕਤਲ ਕਾਂਡ: ਭਾਈ ਜਗਤਾਰ ਸਿੰਘ ਤਾਰਾ ਥਾਈਲੈਂਡ ਵਿੱਚ ਗ੍ਰਿਫਤਾਰ: ਜ਼ੀ ਨਿਉਜ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਨਾਲ ਸਬੰਧਿਤ ਭਾਈ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਸੁਰੱਖਿਆ ਏਜ਼ੰਸੀਆਂ ਨੇ ਗ੍ਰਿਫਤਾਰ ਕਰ ਲ਼ਿਆ ਹੈ।