ਇਸ ਪਟੀਸ਼ਨ ਵਿਚਲੇ ਤੱਥ ਸ. ਜਸਵੰਤ ਸਿੰਘ ਖਾਲੜਾ, ਸ. ਜਸਪਾਲ ਸਿੰਘ ਢਿੱਲੋਂ, ਮਿਸਟਰ ਰਾਮ ਨਰਾਇਣ ਕੁਮਾਰ ਆਦਿ ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੇ, ਜ਼ਿਲ੍ਹਾ ਅੰਮ੍ਰਿਤਸਰ ਦੇ ਤਿੰਨ ਸ਼ਮਸ਼ਾਨਘਾਟਾਂ (ਤਰਨਤਾਰਨ, ਪੱਟੀ ਤੇ ਦੁਰਗਿਆਣਾ ਮੰਦਰ-ਅੰਮ੍ਰਿਤਸਰ) ਵਿੱਚ ਵਰ੍ਹੇ 1992 ਦੌਰਾਨ ਅਣਪਛਾਤੀਆਂ ਕਹਿ ਕੇ ਸਾੜੀਆਂ ਗਈਆਂ ਲਾਸ਼ਾਂ ਲਈ, ਖਰੀਦੀ ਗਈ ਲੱਕੜ ਤੋਂ ਪ੍ਰਾਪਤ ਕੀਤੇ ਸਨ। ਇਹ ਤੱਥ ਚੌਂਕਾ ਦੇਣ ਵਾਲੇ ਸਨ-ਕਿਉਂਕਿ ਹਜ਼ਾਰਾਂ ਦੀ ਗਿਣਤੀ ਵਿੱਚ ‘ਅਣਪਛਾਤੀਆਂ ਲਾਸ਼ਾਂ’ ਇੱਕ ਵਰ੍ਹੇ ਦੌਰਾਨ ਸਿਰਫ ਇਨ੍ਹਾਂ ਤਿੰਨਾਂ ਸ਼ਮਸ਼ਾਨਘਾਟਾਂ ਵਿੱਚ ਹੀ ਸਾੜੀਆਂ ਗਈਆਂ ਸਨ ਤੇ ਜੇ (ਹੁਣ ਦੇ) ਪੰਜਾਬ ਦੇ ਲਗਭਗ 20 ਜ਼ਿਿਲ੍ਹਆਂ ਦਾ ਹਿਸਾਬ, ਇਸ ਅਨੁਪਾਤ ਨਾਲ ਲਗਾਇਆ ਜਾਵੇ ਤਾਂ ਇਹ ਇੱਕ ਵਰ੍ਹੇ ਵਿੱਚ 20 ਹਜ਼ਾਰ ਤੋਂ ਵੱਧ ਲਾਸ਼ਾਂ ਦਾ ਬਣਦਾ ਹੈ।
ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਸਮਾਗਮ ਮੌਕੇ ਪ੍ਰਵਾਣ ਕੀਤੇ ਗਏ ਮਤੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਸਿੱਖ ਸਿਆਸਤ ਨੂੰ ਭੇਜੇ ਗਏ ਹਨ
ਪੰਜਾਬ ਵਿੱਚ ਇੰਡੀਆ ਦੀ ਹਕੂਮਤ ਵੱਲੋਂ ਜ਼ਬਰੀ ਲਾਪਤਾ ਕੀਤੇ ਗਏ ਹਜ਼ਾਰਾਂ ਸਿੱਖਾਂ ਦੀ ਆਵਾਜ਼ ਬਣਨ ਵਾਲੇ ਮਨੁੱਖੀ ਹੱਕਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਅੱਜ ਅੰਮ੍ਰਿਤਸਰ ਵਿਖੇ ਮਨਾਇਆ ਗਿਆ।
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਲਈ ਜਾਨ ਕੁਰਬਾਨ ਕਰਨ ਵਾਲੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਸਿੱਖ ਵਿਦਵਾਨ ਅਜਮੇਰ ਸਿੰਘ ਵਲੋਂ ਲ਼ਿਖੀ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ ਸੋਚ ਸੰਘਰਸ਼ ਤੇ ਸ਼ਹਾਦਤ" ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਕੀਤੇ ਸਮਾਗਮ ਦੌਰਾਨ ਰਿਲੀਜ਼ ਕੀਤੀ।
ਬੀਤੇ ਕੱਲ੍ਹ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਤਰਸਿੱਕਾ (ਸ੍ਰੀ ਅੰਮ੍ਰਿਤਸਰ ਸਾਹਿਬ ) ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰਵਾਨ ਕੀਤੇ ਗਏ ਮਤਿਆਂ ਵਿੱਚ ਕਿਹਾ ਗਿਆ ਹੈ ਕਿ 25 ਹਜਾਰ ਝੂਠੇ ਮੁਕਾਬਲਿਆਂ ਵਿੱਚ ਸ਼ਹੀਦ ਕੀਤੇ ਗਏ ਸਿੱਖਾਂ ਅਤੇ ਧਰਮਯੁੱਧ ਮੋਰਚੇ ਦੇ ਸਾਰੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣ ਅਤੇ ਝੂਠੇ ਮੁਕਾਬਲਿਆਂ ਦੇ ਦੋਸ਼ੀਆਂ ਦੇ ਨਾਮ ਵੀ ਤਸਵੀਰਾਂ ਦੇ ਨਾਲ ਦਰਜ ਕੀਤੇ ਜਾਣ।
ਕੁਈਨਸ ਪਾਰਕ: ਓਂਟਾਰੀਓ ਅਸੈਂਬਲੀ ਵਿਚ ਪੂਰਵੀ ਬਰੈਂਪਟਨ ਤੋਂ ਮੈਂਬਰ ਗੁਰਰਤਨ ਸਿੰਘ ਨੇ 23 ਸਾਲ ਪਹਿਲਾਂ ਭਾਰਤੀ ਨਿਜ਼ਾਮ ਵਲੋਂ ਅਗਵਾ ਕਰਕੇ ਕਤਲ ਕੀਤੇ ਗਏ ਮਨੁੱਖੀ ਹੱਕਾਂ ...
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੁਖੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਿੱਖ ਨਸਲਕੁਸ਼ੀ ਦਾ ਹਿੱਸਾ ਹੈ ਤੇ ਇਸ ਬੇਅਦਬੀ ਦਾ ਇਨਸਾਫ ਲੈਣ ਲਈ ਕੌਮ ਨੂੰ ਇੱਕ ਵਾਰ ਫਿਰ ਸੜਕਾਂ ਤੇ ਉਤਰਨਾ ਹੀ ਪਵੇਗਾ।
ਕੈਲੀਫੋਰਨੀਆ: ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਕਸਬੇ ਬੇਕਰਸਫੀਲਡ ਵਿਚ ਸਿੱਖਾਂ ਵਲੋਂ ਇੱਥੇ ਸਥਿਤ ਪਾਰਕ “ਸਟੋਨ ਕਰੀਕ ਪਾਰਕ” ਦਾ ਨਾ ਤਬਦੀਲ ਕਰਕੇ “ਜਸਵੰਤ ਸਿੰਘ ਖਾਲੜਾ ਪਾਰਕ” ...
ਅੱਜ, ਭਾਵੇਂ ਸ. ਜਸਵੰਤ ਸਿੰਘ ਖਾਲੜਾ ਦਾ ਨਾਂ ਕਿਸੇ ਜਾਣ-ਪਛਾਣ ਦਾ ਮੁਥਾਜ ਤਾਂ ਨਹੀਂ ਹੈ ਪਰ ਮਨੁੱਖੀ ਹੱਕਾਂ ਦੇ ਪਿੜ ਵਿੱਚ ਖਾਸ ਤੌਰ ਤੇ ਅਣਪਛਾਤੀਆਂ ਲਾਸ਼ਾਂ ਦੇ ਮਾਮਲੇ ਨੂੰ ਅੰਤਰਰਾਸ਼ਟਰੀ ਪਛਾਣ ਦੇਣ ਵਾਲੇ ਖਾਲੜਾ ਸਾਹਿਬ ਦੇ ਪਿਛੋਕੜ ਵੱਲ ਝਾਤ ਮਾਰਨੀ ਇੱਕ ਲਾਹੇਵੰਦਾ ਕਦਮ ਹੋਵੇਗਾ।
ਇੱਕੀਵੀਂ ਸਦੀ ਦੇ ਅਖੀਰਲੇ ਦਹਾਕਿਆਂ ਦੌਰਾਨ ਭਾਰਤੀ ਨੀਮ ਫੌਜੀ ਦਸਤਿਆਂ ਅਤੇ ਪੰਜਾਬ ਪੁਲਿਸ ਵਲੋਂ ਲਾਵਾਰਸ ਕਰਾਰ ਦੇਕੇ 25 ਹਜ਼ਾਰ ਸਿੱਖਾਂ ਨੂੰ ਸ਼ਮਸ਼ਾਨਘਾਟਾਂ ਵਿੱਚ ਸਾੜੇ ਜਾਣ ਦਾ ਮਾਮਲਾ ਜਗ ਜਾਹਿਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਅੱਜ ਮਨਾਇਆ ਗਿਆ।