Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Jaswant Singh Khalra

Bhai Jaswant Singh Khalra

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰਾਂ ਦੇ ਮੁਆਵਜ਼ੇ, ਨੌਕਰੀਆਂ ਅਤੇ ਹੋਰ ਮੰਗਾਂ ਉਠਾਈਆਂ।
14 ਜੁਲਾਈ ਦਿਨ ਮੰਗਲਵਾਰ ਨੂੰ ਸ਼ਾਮ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ 'ਤੇ, ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ, ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ।
ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਵਿਚ ਹੋਏ ਮਨੁੱਖੀ ਹੱਕਾਂ ਦੇ ਘਾਣ ਦੇ ਦਸਤਾਵੇਜ਼ੀ ਸਬੂਤ ਇਕੱਤਰ ਕਰਕੇ ਕਾਨੂੰਨੀ ਕਾਰਵਾਈ ਕਰ ਰਹੀ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ ਦੇ ਮੁਖੀ ਬੈਰਿਸਟਰ ਸਤਨਾਮ ਸਿੰਘ ਅਤੇ ਐਡਵੋਕੇਟ ਬਲਜਿੰਦਰ ਸਿੰਘ ਨਾਲ ਇਹ ਖਾਸ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।
ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ — ਨੂੰ ਕਤਲ ਕਰਨ ਦੇ ਦੋਸ਼ 'ਚ ਪੰਜਾਬ ਪੁਲਿਸ ਦੇ ਪੰਜ ਸੇਵਾਮੁਕਤ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਪੱਤਰਕਾਰ ਮਨਦੀਪ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ ਸੁਣੋ।
ਪੱਤਰਕਾਰ ਮਨਦੀਪ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ ਸੁਣੋ।
ਇਸ ਪਟੀਸ਼ਨ ਵਿਚਲੇ ਤੱਥ ਸ. ਜਸਵੰਤ ਸਿੰਘ ਖਾਲੜਾ, ਸ. ਜਸਪਾਲ ਸਿੰਘ ਢਿੱਲੋਂ, ਮਿਸਟਰ ਰਾਮ ਨਰਾਇਣ ਕੁਮਾਰ ਆਦਿ ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੇ, ਜ਼ਿਲ੍ਹਾ ਅੰਮ੍ਰਿਤਸਰ ਦੇ ਤਿੰਨ ਸ਼ਮਸ਼ਾਨਘਾਟਾਂ (ਤਰਨਤਾਰਨ, ਪੱਟੀ ਤੇ ਦੁਰਗਿਆਣਾ ਮੰਦਰ-ਅੰਮ੍ਰਿਤਸਰ) ਵਿੱਚ ਵਰ੍ਹੇ 1992 ਦੌਰਾਨ ਅਣਪਛਾਤੀਆਂ ਕਹਿ ਕੇ ਸਾੜੀਆਂ ਗਈਆਂ ਲਾਸ਼ਾਂ ਲਈ, ਖਰੀਦੀ ਗਈ ਲੱਕੜ ਤੋਂ ਪ੍ਰਾਪਤ ਕੀਤੇ ਸਨ। ਇਹ ਤੱਥ ਚੌਂਕਾ ਦੇਣ ਵਾਲੇ ਸਨ-ਕਿਉਂਕਿ ਹਜ਼ਾਰਾਂ ਦੀ ਗਿਣਤੀ ਵਿੱਚ ‘ਅਣਪਛਾਤੀਆਂ ਲਾਸ਼ਾਂ’ ਇੱਕ ਵਰ੍ਹੇ ਦੌਰਾਨ ਸਿਰਫ ਇਨ੍ਹਾਂ ਤਿੰਨਾਂ ਸ਼ਮਸ਼ਾਨਘਾਟਾਂ ਵਿੱਚ ਹੀ ਸਾੜੀਆਂ ਗਈਆਂ ਸਨ ਤੇ ਜੇ (ਹੁਣ ਦੇ) ਪੰਜਾਬ ਦੇ ਲਗਭਗ 20 ਜ਼ਿਿਲ੍ਹਆਂ ਦਾ ਹਿਸਾਬ, ਇਸ ਅਨੁਪਾਤ ਨਾਲ ਲਗਾਇਆ ਜਾਵੇ ਤਾਂ ਇਹ ਇੱਕ ਵਰ੍ਹੇ ਵਿੱਚ 20 ਹਜ਼ਾਰ ਤੋਂ ਵੱਧ ਲਾਸ਼ਾਂ ਦਾ ਬਣਦਾ ਹੈ।
ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਸਮਾਗਮ ਮੌਕੇ ਪ੍ਰਵਾਣ ਕੀਤੇ ਗਏ ਮਤੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਸਿੱਖ ਸਿਆਸਤ ਨੂੰ ਭੇਜੇ ਗਏ ਹਨ
ਪੰਜਾਬ ਵਿੱਚ ਇੰਡੀਆ ਦੀ ਹਕੂਮਤ ਵੱਲੋਂ ਜ਼ਬਰੀ ਲਾਪਤਾ ਕੀਤੇ ਗਏ ਹਜ਼ਾਰਾਂ ਸਿੱਖਾਂ ਦੀ ਆਵਾਜ਼ ਬਣਨ ਵਾਲੇ ਮਨੁੱਖੀ ਹੱਕਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਅੱਜ ਅੰਮ੍ਰਿਤਸਰ ਵਿਖੇ ਮਨਾਇਆ ਗਿਆ।
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਲਈ ਜਾਨ ਕੁਰਬਾਨ ਕਰਨ ਵਾਲੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਸਿੱਖ ਵਿਦਵਾਨ ਅਜਮੇਰ ਸਿੰਘ ਵਲੋਂ ਲ਼ਿਖੀ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ ਸੋਚ ਸੰਘਰਸ਼ ਤੇ ਸ਼ਹਾਦਤ" ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਕੀਤੇ ਸਮਾਗਮ ਦੌਰਾਨ ਰਿਲੀਜ਼ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।