ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਪਿੰਡ ਗਦਲੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਭਾਈ ਜਿੰਦਾ ਦੇ ਪਿੰਡ ਗਦਲੀ ਵਿੱਖੇ 9ਅਕਤੂਬਰ ਨੂੰ ਪਰਿਵਾਰ ਅਤੇ ਸਮੂਹ ਪੰਥ ਦੇ ਸਹਿਯੋਗ ਨਾਲ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਗੁਰ ਸੰਗਤ ਅਤੇ ਖਾਲਸਾ ਪੰਥ ਦੇ ਸੇਵਾਦਾਰਾਂ ਵਲੋਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਾਥੀ ਸ਼ਹੀਦ ਭਾਈ ਬਰਜਿੰਦਰ ਸਿੰਘ ਰਾਜੂ ਦੀ ਯਾਦ ਵਿਚ ਸ਼ਹੀਦੀ ਸਮਾਗਮ ਦਾ ਸਿੱਧਾ ਪ੍ਰਸਾਰਣ ਤੁਸੀਂ ਇਥੇ ਵੇਖ ਸਕਦੇ ਹੋ। ਇਹ ਸਮਾਗਮ 26 ਅਕਤੂਬਰ 2022 ਨੂੰ ਪਿੰਡ ਰਾਜਗੜ੍ਹ (ਸ੍ਰੀ ਅੰਮ੍ਰਿਤਸਰ) ਵਿਖੇ ਕਰਵਾਇਆ ਗਿਆ।
ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ 550 ਸਾਲ ਦੀ ਬਾਲੜੀ ਉਮਰ ਵਾਲੀ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਉਸਦੇ ਗਗਨ 'ਤੇ ਹਜ਼ਾਰਾਂ ਨਹੀਂ, ਲੱਖਾਂ ਖਾਲਸਾ ਜੀ ਦੇ ਇਹੋ ਜਿਹੇ ਚਮਕਦੇ ਸਿਤਾਰੇ ਹਨ, ਜੋ ਬੇਇਨਸਾਫੀ ਅਤੇ ਜ਼ੁਲਮ ਦੀ ਕਾਲੀ ਬੋਲੀ ਰਾਤ ਵਿੱਚ ਹੱਕ-ਸੱਚ-ਇਨਸਾਫ ਦੇ ਹਰ ਪਾਂਧੀ ਨੂੰ ਰੌਸ਼ਨੀ ਭਰਪੂਰ, ਜਾਗਦੀਆਂ ਜ਼ਮੀਰਾਂ ਵਾਲਿਆਂ ਦੀ ਡਗਰ 'ਤੇ ਤੁਰਨ ਵਿੱਚ ਅਗਵਾਈ ਤੇ ਹੌਂਸਲਾ ਬਖਸ਼ਦੇ ਹਨ।
ਸਿੱਖ ਇਤਿਹਾਸ ਸਿੱਖਾਂ ਦੀਆਂ ਸ਼ਹਾਦਤਾਂ ਅਤੇ ਕੁਰਬਾਨੀਆਂ ਦਾ ਸੁਨਿਹਰੀ ਦਸਤਾਵੇਜ਼ ਹੈ। ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ, ਸਾਹਿਬ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਲਾਸਾਨੀ ਸ਼ਹਾਦਤਾਂ ਤੋਂ ਬਾਅਦ ਖਾਲਸਾ ਪੰਥ ਦੇ ਸਿਰਜਣਹਾਰ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਆਪਣਾ ਸਰਬੰਸ ਧਰਮ ਦੀ ਖਾਤਰ ਵਾਰ ਦਿੱਤਾ ਗਿਆ।
ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ 540 ਸਾਲ ਦੀ ਬਾਲੜੀ ਉਮਰ ਵਾਲੀ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਉਸਦੇ ਗਗਨ ’ਤੇ ਹਜ਼ਾਰਾਂ ਨਹੀਂ, ਲੱਖਾਂ ਖਾਲਸਾ ਜੀ ਦੇ ਇਹੋ ਜਿਹੇ ਚਮਕਦੇ ਸਿਤਾਰੇ ਹਨ, ਜੋ ਬੇਇਨਸਾਫੀ ਅਤੇ ਜ਼ੁਲਮ ਦੀ ਕਾਲੀ ਬੋਲੀ ਰਾਤ ਵਿੱਚ ਹੱਕ-ਸੱਚ-ਇਨਸਾਫ ਦੇ ਹਰ ਪਾਂਧੀ ਨੂੰ ਰੌਸ਼ਨੀ ਭਰਪੂਰ, ਜਾਗਦੀਆਂ ਜ਼ਮੀਰਾਂ ਵਾਲਿਆਂ ਦੀ ਡਗਰ ’ਤੇ ਤੁਰਨ ਵਿੱਚ ਅਗਵਾਈ ਤੇ ਹੌਂਸਲਾ ਬਖਸ਼ਦੇ ਹਨ।
ਭਾਈ ਸੁੱਖਾ-ਜਿੰਦਾ ਦੇ 25ਵੇਂ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀ ਪ੍ਰਬੰਧਕ ਕਮੇਟੀ ਵੱਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ 15 ਅਕਤੂਬਰ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ 5 ਅਕਤੂਬਰ ਨੂੰ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦਾ ਸ਼ਹੀਦੀ ਦਿਹਾੜਾ ਯੂਨੀਵਰਸਿਟੀ ਕੈਂਪਸ 'ਚ ਮਨਾਇਆ।
ਕੈਲੇਫੋਰਨੀਆ (8 ਅਕਤੂਬਰ, 2011 - ਬਲਵਿੰਦਰਪਾਲ ਸਿੰਘ): 19 ਵਰ•ੇ ਪਹਿਲਾਂ ਫਾਂਸੀ ਚੜ• ਜਾਣ ਵਾਲੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਮਹਾਨ ਯਾਦ ਨੂੰ ਸਮਰਪਿਤ ਇੱਕ ਵਿਸ਼ਾਲ ਸ਼ਹੀਦੀ ਸਮਾਗਮ ਗੁਰਦੁਆਰਾ ਸਾਹਿਬ ਫਰੀਮਾਂਟ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਪਰੀਮ ਕੌਂਸਲ, ਸਿੱਖ ਯੂਥ ਆਫ ਅਮਰੀਕਾ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਹੀਦ ਪਰਿਵਾਰਾਂ ਅਤੇ ਦੂਜੀਆਂ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿੱਚ ਤਿੰਨ ਦਿਨ ਅਖੰਡਜਾਪ ਹੋਏ, ਜਿਸ ਦੀ ਸੇਵਾ ਭਾਈ ਗੁਰਦੇਵ ਸਿੰਘ ਪਰਿਵਾਰ ਵਲੋਂ ਕੀਤੀ ਗਈ।