ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ "ਸ਼ਹਾਦਤ, ਸੰਘਰਸ਼ ਆਟੇ ਅਜ਼ਾਦੀ ਦਾ ਰਾਹ" (ਸ਼ਹਾਦਤ, ਸੰਘਰਸ਼ ਅਤੇ ਆਜ਼ਾਦੀ ਦਾ ਮਾਰਗ) ਵਿਸ਼ੇ 'ਤੇ ਇੱਕ ਸੈਮੀਨਾਰ ਕੀਤਾ ਗਿਆ।
ਗੁਰਦਾਸਪੁਰ: ਦਲ ਖ਼ਾਲਸਾ ਵੱਲੋਂ ਜਥੇਬੰਦੀ ਦੇ ਬਾਨੀ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਦੀ ਨਿੱਘੀ ਯਾਦ ਵਿੱਚ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਇਕ ਸੈਮੀਨਾਰ 29 ...
ਦਲ ਖ਼ਾਲਸਾ ਵੱਲੋਂ ਜਥੇਬੰਦੀ ਦੇ ਬਾਨੀ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਦੀ ਨਿੱਘੀ ਯਾਦ ਵਿੱਚ 29 ਸਤੰਬਰ 2024 ਨੂੰ ਗੁਰਦਾਸਪੁਰ ਵਿਖੇ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਸੈਮੀਨਾਰ ਕਰਨ ਦਾ ਫੈਸਲਾ ਲਿਆ ਗਿਆ ਹੈ।
ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਜੂਨ 84 ਦੇ ਪਹਿਲੇ ਹਫ਼ਤੇ ਦਰਬਾਰ ਸਾਹਿਬ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਂਕੜੇ ਸਿੱਖ ਅਜ਼ਾਦੀ-ਪਸੰਦ ਜੁਝਾਰੂਆਂ ਅਤੇ ਸ਼ਰਧਾਲੂਆਂ ਦੀ ਯਾਦ ਵਿੱਚ ਦਲ ਖ਼ਾਲਸਾ ਵੱਲੋਂ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਕੈਨੇਡਾ ਸਰਕਾਰ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਦਲ ਖ਼ਾਲਸਾ ਆਗੂਆਂ ਨੇ ਜਸਟਿਨ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ, ਪਾਕਿਸਤਾਨ ਸਰਕਾਰ ਨੂੰ ਵੀ ਭਾਈ ਪੰਜਵੜ ਦੇ ਕਤਲ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਦੀ ਅਪੀਲ ਕੀਤੀ।
ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਦਲ ਖਾਲਸਾ ਨੇ ਫਰਾਂਸ ਦੇ ਰਾਸ਼ਟਰਪਤੀ, ਜੋ 26 ਜਨਵਰੀ ਨੂੰ ਭਾਰਤ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਦਿੱਲੀ ਆ ਰਹੇ ਹਨ ਨੂੰ ਇੱਕ ਖ਼ਤ ਭੇਜਿਆ ਹੈ ਜਿਸ ਵਿਚ ਲਿਖਿਆ ਹੈ ਕਿ ਭਾਰਤ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਬਤੌਰ ਮੁੱਖ ਮਹਿਮਾਨ ਤੁਹਾਡੀ ਸ਼ਮੂਲੀਅਤ, ਹੱਕਾਂ ਅਤੇ ਨਿਆਂ ਲਈ ਸੰਘਰਸ਼ ਕਰਦੀਆਂ ਕੌਮਾਂ ਅਤੇ ਲੋਕਾਂ ਦੇ ਹੌਸਲਿਆਂ ਨੂੰ ਪਸਤ ਕਰੇਗੀ।
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ 2019 ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਫੈਸਲੇ ਤੇ ਆਪਣੀ ਮੋਹਰ ਲਾਈ ਹੈ।
ਦਲ ਖਾਲਸਾ ਆਗੂ ਭਾਈ ਕੰਵਰਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਸ. ਅਤਰ ਸਿੰਘ ਅਕਾਲ ਪੁਰਖ ਦੇ ਭਾਣੇ ਵਿਚ ਸਦੀਵੀ ਵਿਛੋੜਾ ਦੇ ਗਏ ਹਨ। ਉਨਾ ਦਾ ਸੰਸਕਾਰ ਅੱਜ ਕਰ ਦਿਤਾ ਗਿਆ।
ਦਲ ਖਾਲਸਾ ਦਾ ਮੰਨਣਾ ਹੈ ਕਿ ਤਾਕਤਵਰ ਨਾਟੋ ਮੁਲਕਾਂ ਵੱਲੋਂ ਗਾਜ਼ਾ ਪੱਟੀ ਵਿੱਚ ਫਲਸਤੀਨੀ ਲੋਕਾਂ ਦੀ ਨਸਲਕੁਸ਼ੀ ਕਰਨ ਲਈ ਇਜ਼ਰਾਈਲੀ ਫੋਰਸਾਂ ਨੂੰ ਦਿੱਤੀ ਸਿੱਧੀ-ਅਸਿੱਧੀ ਖੁੱਲ ਵਿਸ਼ਵ ਸ਼ਾਂਤੀ ਅਤੇ ਸਥਿਰਤਾ ਲਈ ਖ਼ਤਰਾ ਬਣ ਸਕਦੀ ਹੈ।
Next Page »