ਦਲ ਖ਼ਾਲਸਾ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਉਨ੍ਹਾਂ ਦੇ ਪਿਤਾ ਜੀ ਸ. ਅਜੀਤ ਸਿੰਘ ਦੇ ਭੋਗ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਨੈਲ ਸਿੰਘ ਪੰਜੋਲੀ ਨੇ ਦਸਤਾਰ ਭੇਟ ਕੀਤੀ। ਉਨ੍ਹਾਂ ਦੇ ਪਿਤਾ ਜੀ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। 13 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਨਮਿਤ ਅੰਤਮ ਅਰਦਾਸ ਹੋਈ। ਜਿਸ ਵਿਚ ਭਾਈ ਦਲਜੀਤ ਸਿੰਘ, ਭਾਈ ਹਰਪਾਲ ਸਿੰਘ ਚੀਮਾ, ਭਾਈ ਕੰਵਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ ਪੰਥਕ ਸ਼ਖਸੀਅਤਾਂ ਸ਼ਾਮਲ ਹੋਈਆਂ।
ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਜੀ ਸ. ਅਜੀਤ ਸਿੰਘ ਬੜਾਪਿੰਡ ਦਾ ਅੰਤਮ ਸੰਸਕਾਰ ਅੱਜ (8 ਸਤੰਬਰ) ਉਨ੍ਹਾਂ ਦੇ ਜੱਦੀ ਪਿੰਡ ਬੜਾਪਿੰਡ ਵਿਖੇ ਹੋਇਆ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹਥਿਆਰਬੰਦ ਖਾੜਕੂ ਵਿਚ ਲੰਮੀਆਂ ਜੇਲ੍ਹਾਂ ਕੱਟਣ ਵਾਲੇ ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਸ. ਅਜੀਤ ਸਿੰਘ ਸਹੋਤਾ ਦੇ ਅਕਾਲ ਚਲਾਣੇ 'ਤੇ ਯੂਨਾਈਟਿਡ ਖਾਲਸਾ ਦਲ ਯੂ.ਕੇ. ਅਤੇ ਬੱਬਰ ਅਕਾਲੀ ਪਾਰਟੀ ਯੂ.ਕੇ. ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦਲ ਦੇ ਪ੍ਰਧਾਨ ਸ. ਨਿਰਮਲ ਸਿੰਘ ਸੰਧੂ, ਜਰਨਲ ਸਕੱਤਰ ਸ. ਲਵਸ਼ਿੰਦਰ ਸਿੰਘ ਡੱਲੇਵਾਲ, ਸ. ਸੁਖਵਿੰਦਰ ਸਿੰਘ ਖਾਲਸਾ, ਜਥੇਦਾਰ ਜੋਗਾ ਸਿੰਘ ਅਤੇ ਪੰਥਕ ਲੇਖਕ ਸ. ਚਰਨਜੀਤ ਸਿੰਘ ਸੁੱਜੋਂ ਵਲੋਂ ਜਿੱਥੇ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਤਹਿ ਦਿਲੋਂ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ।
ਸਿੱਖ ਆਗੂ ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਜੀ ਬਾਪੂ ਅਜੀਤ ਸਿੰਘ ਬੀਤੇ ਕੱਲ ਅਕਾਲ ਚਲਾਣਾ ਕਰ ਗਏ। ਉਹ 90 ਵਰ੍ਹਿਆਂ ਦੇ ਸਨ ਅਤੇ ਫਗਵਾੜੇ ਨੇੜੇ ਆਪਣੇ ਜੱਦੀ ਪਿੰਡ ਬੜਾਪਿੰਡ ਵਿਖੇ ਹੀ ਰਹਿੰਦੇ ਸਨ।
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਭਾਰਤ ਦੇ ਸ਼ਾਸਕਾਂ ਨੇ ਨਵੰਬਰ 1984 ਦੇ ਕਤਲੇਆਮ ਲਈ ਜ਼ਿਮੇਵਾਰਾਂ ਨੂੰ ਸਜ਼ਾ ਨਾ ਦੇਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਸ ਨਸਲਕੁਸ਼ੀ ਦੇ ਪਿੱਛੇ ਕੇਵਲ ਕਿਸੇ ਇੱਕ ਪਾਰਟੀ (ਕਾਂਗਰਸ) ਦੀ ਭੂਮਿਕਾ ਹੀ ਨਹੀਂ ਸਗੋਂ ਸਮੁੱਚੇ ਸਰਕਾਰੀ ਤੰਤਰ ਦਾ ਹੱਥ ਅਤੇ ਸ਼ਮੂਲੀਅਤ ਸੀ। ਜਥੇਬੰਦੀਆਂ ਦਾ ਮੰਨਣਾ ਹੈ ਕਿ ਅਜਿਹੇ ਘਿਨਾਉਣੇ ਕਤਲੇਆਮ ਭਵਿੱਖ ਵਿੱਚ ਰੋਕਣ ਦਾ ਇੱਕੋ ਇੱਕ ਹੱਲ ਹੈ ਕਿ ਸਿੱਖ ਕੌਮ ਨੂੰ ਸਵੈ-ਨਿਰਣੇ ਦਾ ਹੱਕ ਦਿਤਾ ਜਾਵੇ ਅਤੇ ਪੰਜਾਬ ਅੰਦਰ ਯੂ.ਐਨ.ਓ ਦੀ ਦੇਖ-ਰੇਖ ਹੇਠ ਰਾਏਸ਼ੁਮਾਰੀ ਕਰਵਾਈ ਜਾਵੇ।
ਹੁਸ਼ਿਆਰਪੁਰ: ਜਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਦੇ ਫੈਸਲੇ ਨੂੰ ਵਾਪਿਸ ਲੈਣ ਦੀ ਕਾਰਵਾਈ ਨੂੰ ਸਿੱਖੀ ਸੋਚ ਦੀ ਜਿੱਤ ਦੱਸਦਿਆਂ ਦਲ ਖਾਲਸਾ ਦੇ ਪ੍ਰਧਾਨ ...
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਜਥੇਦਾਰਾਂ ਵਲੋਂ ਮੁਆਫੀ ਡਰਾਮੇ ਉਤੇ ਨਜ਼ਰਸਾਨੀ ਕਰਨ ਲਈ ਕਮੇਟੀ ਬਨਾਉਣ ਦੀ ਤਜ਼ਵੀਜ ਨੂੰ ਮਹਿਜ਼ ਇੱਕ ਛਲਾਵਾ ਦਸਦਿਆਂ ਕਿਹਾ ਕਿ ਇਸ ਦਾ ਮੰਤਵ ਸ਼ਰਧਾਵਾਨ ਅਤੇ ਚੇਤੰਨ ਸਿੱਖਾਂ ਦਾ ਗੁੱਸਾ ਸ਼ਾਂਤ ਕਰਨ ਅਤੇ ਉਹਨਾਂ ਦੀ "ਜਥੇਦਾਰਾਂ ਦੇ ਮਨਮਤੀ ਫੈਸਲਿਆਂ" ਵਿਰੁੱਧ ਸਿਧਾਂਤਕ ਲੜਾਈ ਨੂੰ ਪੇਤਲਾ ਕਰਨ ਹੈ।
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀਦਲ ਪੰਚ ਪ੍ਰਧਾਨੀ ਨੇ ਪਟਿਆਲਾ ਦੀ ਇੱਕ ਅਦਾਲਤ ਵੱਲੋਂ ਸ਼੍ਰੀ ਗੁਰੁ ਗ੍ਰੰਥ ਸਾਹਿਬ ਨੂੰ ਜ਼ਮੀਨੀ ਝਗੜੇ ਦੇ ਇੱਕ ਕੇਸ ਵਿੱਚ ਸੰਮਨ ਜਾਰੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਅਕਾਲੀ ਦਲ ਪੰਚ ਪ੍ਰਧਾਨੀ ਅਤੇ ਦਲ ਖਾਲਸਾ ਦੇ ਬਾਨੀ ਆਗੂਆਂ ਭਾਈ ਦਲਜੀਤ ਸਿੰਘ ਅਤੇ ਭਾਈ ਗਜਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਦੋਨਾਂ ਜਥੇਬੰਦੀਆਂ ਨੇ ਇੱਕ ਮੀਲ ਪੱਥਰ ਸਰ ਕਰਦਿਆਂ ਆਪਸ ਵਿੱਚ ਮੁਕੰਮਲ ਏਕਤਾ ਦਾ ਅਹਿਮ ਫੈਸਲਾ ਲਿਆ ਹੈ। ਇਹ ਫੈਸਲਾ ਲੰਮੇ ਸਮੇ ਤੋਂ ਪਰਦੇ ਪਿਛੇ ਚੱਲ ਰਹੇ ਵਿਚਾਰ ਵਟਾਂਦਰੇ ਤੋਂ ਬਾਅਦ ਅੱਜ ਰਸਮੀ ਤੌਰ ਉਤੇ ਦਲ ਖਾਲਸਾ ਦੇ ਦਫਤਰ ਹੋਈ ਦੋਨਾਂ ਜਥੇਬੰਦੀਆਂ ਦੇ ਅੰਤਰਿੰਗ ਕਮੇਟੀ ਮੈਂਬਰਾਂ ਦੀ ਮੀਟਿੰਗ ਵਿੱਚ ਲਿਆ ਗਿਆ।
ਸਿੱਖ ਕੌਮ ਦੇ ਅਦੁੱਤੀ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜ਼ਾਇਬ ਘਰ ਵਿੱਚ ਲਾਉਣ ਦੀ ਮੰਗ ਨੂੰ ਹੁੰਗਾਰਾ ਨਾ ਦੇਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਲੋਚਨਾ ਕਰਦਿਆਂ ਦਲ ਖਾਲਸਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਕਿ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜ਼ਾਇਬ ਘਰ ਵਿੱਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕਰਨ।
Next Page »