ਦਲ ਖ਼ਾਲਸਾ ਦੇ ਪ੍ਰਧਾਨ ਅਤੇ ਸਿੱਖ ਫੈਡਰੇਸ਼ਨ ਦੇ ਮੈਂਬਰਾਂ ਨੇ ਬਰੂਸਲਜ਼ (ਬੈਲਜੀਅਮ) ਦੇ ਵੈਸਟ ਮਿਡਲੈਂਡ ਤੋਂ ਯੂਰਪੀਅਨ ਪਾਰਲੀਮੈਂਟ ਦੇ ਮੈਂਬਰ ਸਿਓਨ ਸਿਮਨ ਨਾਲ ਮੁਲਾਕਾਤ ਕਰਕੇ ਕਈ ਅਹਿਮ ਮਸਲਿਆਂ ਬਾਰੇ ਗੱਲਬਾਤ ਕੀਤੀ ਜਿਸ ਵਿਚ ਹਿੰਦੁਸਤਾਨ ਅੰਦਰ ਮਨੁੱਖੀ ਅਧਿਕਾਰਾਂ ਦੀ ਸਥਿਤੀ, ਭਾਰਤ ਸਰਕਾਰ ਦੀ ਘੱਟਗਿਣਤੀ ਧਰਮਾਂ, ਕੌਮਾਂ ਅਤੇ ਦਲਿਤਾਂ ਖਿਲਾਫ ਵੱਧ ਰਹੀ ਅਸਹਿਣਸ਼ੀਲਤਾ ਅਤੇ ਨਾਂਹ-ਪੱਖੀ ਪਹੁੰਚ ਦਾ ਮਸਲਾ ਵੀ ਸ਼ਾਮਿਲ ਹੈ।
ਪੰਜ ਜੂਨ ਦਿਨ ਐਤਵਾਰ ਨੂੰ ਲੰਡਨ ਵਿਖੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਦੱਸਿਆ ਗਿਆ ਕਿ ਇਸ ਰੋਸ ਮੁਜਾਹਰੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ।
ਭਾਰਤ ਸਰਕਾਰ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਫੌਜ ਦੁਆਰਾ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਗਏ ਖੂਨੀ ਘੱਲੂਘਾਰੇ ਦੀ ਯਾਦ ਅੰਦਰ ਲੰਡਨ ਵਿਖੇ ਬਰਤਾਨੀਆਂ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ 5 ਜੂਨ ਐਤਵਾਰ ਵਾਲੇ ਦਿਨ ਭਾਰੀ ਰੋਸ ਮਜਾਹਰਾ ਕੀਤਾ ਜਾ ਰਿਹਾ ਹੈ । ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੀ ਵਿਸ਼ੇਸ਼ ਇਕੱਤਰਤਾ 16 ਐੱਪਰੈਲ ਸ਼ਨੀਚਰਵਾਰ ਨੂੰ ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਕਾਵੈਂਟਰੀ ਵਿਖੇ ਕੀਤੀ ਗਈ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਹਿੱਤਾਂ ਨੂੰ ਦਰਕਿਨਾਰ ਕਰਕੇ ਪੰਜਾਂ ਪਿਆਰਿਆਂ ਨੂੰ ਸੇਵਾ ਮੁਕਤ ਕਰਨ ਦੀ ਕਾਰਵਾਈ ਦੀ ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂਕੇ ਨੇ ਸਖਤ ਨਿਖੇਧੀ ਕੀਤੀ ਹੈ।
ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਦੀ ਸਾਂਝੀ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਨੇ ਪੁਰਤਗਾਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇੰਟਰਪੋਲ ਵੱਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਪਰਮਜੀਤ ਸਿੰਘ ਪੰਮਾ ਨੂੰ ਭਾਰਤ ਹਵਾਲੇ ਨਾ ਕੀਤਾ ਜਾਵੇ।
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵੱਲੋਂ ਭਾਰਤ ਸਰਕਾਰ ਵਲੋਂ ਇੰਗਲੈਂਡ ਦੇ ਸਿੱਖਾਂ ਖਿਲਾਫ ਪ੍ਰਚਾਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ ।
« Previous Page