ਸਿੱਖ ਧਾਰਮਿਕ ਜੋੜ-ਮੇਲੇ ਇੱਕ ਸਮੇਂ ਆਤਮਿਕ ਅਤੇ ਧਾਰਮਿਕ ਰੰਗਤ ਨਾਲ ਭਰਪੂਰ ਹੁੰਦੇ ਸਨ। ਗੁਰਬਾਣੀ ਪਾਠ, ਕੀਰਤਨ, ਢਾਢੀਆਂ ਤੇ ਕਵੀਸ਼ਰਾਂ ਰਾਹੀਂ ਸਿੱਖ ਇਤਿਹਾਸ ਦੇ ਪ੍ਰਸੰਗਾਂ ਦਾ ਗਾਇਨ, ਕਥਾ-ਵਾਰਤਾ, ਕਵੀ ਦਰਬਾਰ, ਸੇਵਾ ਕਾਰਜ ਅਤੇ ਸਿੱਖ ਜਥਿਆਂ ਵਿਚਕਾਰ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ—ਇਹ ਸਭ ਜੋੜ-ਮੇਲਿਆਂ ਦੀ ਅਸਲ ਰੂਹ ਹੁੰਦੀ ਸੀ।