ਮੌਜੂਦਾ ਸਿੱਖ ਰਾਜਨੀਤੀ ਵਿਚ ਆਈ ਗਿਰਾਵਟ ਅਤੇ ਵੋਟ ਰਾਜਨੀਤੀ ਵਾਲੀਆਂ ਪਾਰਟੀਆਂ ਤੇ ਇਹਨਾਂ ਦੇ ਆਗੂਆਂ ਦੇ ਢਿੱਲੇ ਪਹਿਰੇ ਕਾਰਨ ਤਖ਼ਤ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਾਖ ਵਿਚ ਆਈ ਗਿਰਾਵਟ ਉਪਰ ਵਿਚਾਰ ਹੋਈ।
5 ਜੂਨ 2024 ਨੂੰ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਪੰਥਕ ਦੀਵਾਨ ਸਜਾਇਆ ਗਿਆ।
7 ਜੂਨ 2023 ਨੂੰ ਗੁਰਦੁਆਰਾ ਦਮਦਮਾ ਸਾਹਿਬ, ਸ੍ਰੀ ਹਰਗੋਬਿੰਦਪੁਰ ਵਿਖੇ "ਘੱਲੂਘਾਰਾ ਜੂਨ 84" ਦੇ ਸਮੂਹ ਸਹੀਦਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭਾਈ ਮਨਧੀਰ ਸਿੰਘ ਨੇ ਸੰਗਤਾਂ ਨਾਲ "ਘੱਲੂਘਾਰਾ ਜੂਨ 84" ਦੇ ਸਬੰਧ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ
ਬੀਤੇ ਦਿਨੀਂ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂ ਸ਼ਹਿਰ ਵਿਖੇ ਤੀਜੇ ਘੱਲੂਘਾਰੇ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਜਥੇਦਾਰ ਜਰਨੈਲ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਮੰਜੀ ਸਾਹਿਬ ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਦੀ ਇਕੱਤਰਤਾ ਹੋਈ।
ਪਿੰਡ ਘੁਮਾਣ (ਜਿਲ੍ਹਾ ਗੁਰਦਾਸਪੁਰ) ਵਿਖੇ ਸਥਾਨਕ ਸੰਗਤਾਂ ਵਲੋਂ ਗੁਰੂ ਮਾਨਿਓ ਗ੍ਰੰਥ ਸਮਾਗਮ 11 ਨਵੰਬਰ 2023 ਨੂੰ ਕਰਵਾਇਆ ਗਿਆ।
ਹਲੇਮੀ ਰਾਜ ਦੀ ਸਥਾਪਨਾ ਅਤੇ ਖਾਲਸਾ ਜੀ ਦੇ ਬੋਲ ਬਾਲੇ ਵਾਸਤੇ ਸੰਘਰਸ਼ ਕਰਦਿਆਂ ਦਿੱਲੀ ਦਰਬਾਰ ਦੀ ਬੰਦੀ ਵਿੱਚ ਪਏ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਅਤੇ ਚੜ੍ਹਦੀ ਕਲਾ ਨਮਿਤ ਇੱਕ ਅਰਦਾਸ ਸਮਾਗਮ ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਛੇਵੀਂ, ਇਆਲੀ ਵਿਖੇ ਹੋਇਆ।
ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਜਦੋਂ ਤਖਤ ਸ੍ਰੀ ਅਕਾਲ ਬੁੰਗਾ ਪਰਗਟ ਕੀਤਾ ਗਿਆ ਉਸੇ ਸਮੇਂ ਵਿਚ ਸੱਚੇ ਪਾਤਿਸਾਹ ਨੇ ਅਕਾਲੀ ਫੌਜ ਦਾ ਮੁੱਢ ਬੰਨਿਆ। ਖਾਲਸਾ ਪੰਥ ਦੀ ਸਾਜਨਾ ਤੋਂ ਬਾਅਦ ਅਕਾਲੀ ਪਰੰਪਰਾ ਨੇ ਬੁਲੰਦੀ ਹਾਸਲ ਕੀਤੀ।
ਗੁਰੂ ਖਾਲਸਾ ਪੰਥ ਦੀ ਸੇਵਾ ਲਈ ਅਣਥੱਕ ਅਤੇ ਬੇਅੰਤ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰ ਗੁਰਪੁਰੀ ਵਾਸੀ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਨਿੱਘੀ ਯਾਦ ਵਿੱਚ ਯਾਦ ਵਿੱਚ 1 ਅਕਤੂਬਰ ਨੂੰ, ਪਿੰਡ ਗੁਲਜਾਰਪੁਰਾ ਠਰੂਆ ਦੇ ਗੁਰਦੁਆਰਾ ਸਾਹਿਬ ਵਿੱਚ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।
14 ਸਤੰਬਰ 2023 ਨੂੰ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਸਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਿਕਾਰ ਘਾਟ, ਪਾਤਿਸ਼ਾਹੀ ੬ਵੀਂ, ਪਿੰਡ ਡੱਲੇਵਾਲ (ਗੋਰਾਇਆ) ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਮਨਧੀਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੇ ਕਰ ਰਹੇ ਹਾਂ।
Next Page »