ਭਾਈ ਨਰਾਇਣ ਸਿੰਘ ਚੌੜਾ ਦੀ ਕਿਤਾਬ “ਖਾਲਸਿਤਾਨ ਵਿਰੁੱਧ ਸਾਜ਼ਿਸ਼” ਉਪਰ ਹੋਈ ਭਖਵੀਂ ਚਰਚਾ

New Book Khalistan Virudh Sajish authored by Bhai Narien Singh released in Chandigarh

ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ

ਭਾਈ ਨਰਾਇਣ ਸਿੰਘ ਚੌੜਾ ਦੀ ਕਿਤਾਬ “ਖਾਲਸਿਤਾਨ ਵਿਰੁੱਧ ਸਾਜ਼ਿਸ਼” ਉਪਰ ਹੋਈ ਭਖਵੀਂ ਚਰਚਾ

New Book Khalistan Virudh Sajish authored by Bhai Narien Singh released in Chandigarh

ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ

ਬਾਦਲ ਦਲ ਤੇ ਸ਼੍ਰੋ. ਕਮੇਟੀ ਨੂੰ ਕਮਿਸ਼ਨ ਦੇ ਜਾਂਚ ਨਤੀਜਿਆਂ ਤੋਂ ਡਰ ਲਗਦਾ: ਭਾਈ ਮੋਹਕਮ ਸਿੰਘ

ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਉਪਰ ਲਾਏ ਜਾ ਰਹੇ ਬਿਨ ਸਿਰ ਪੈਰ ਦੋਸ਼ਾਂ ਤੇ ਟਿਪਣੀ ਕਰਦਿਆਂ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਨੂੰ ਰਣਜੀਤ ਸਿੰਘ ਕਮਿਸ਼ਨ ਪਾਸੋਂ ਨਹੀ ਬਲਕਿ ਉਸ ਵਲੋਂ ਕੀਤੀ ਜਾਂਚ ਦੇ ਨਤੀਜਿਆਂ ਤੋਂ ਡਰ ਹੈ।

ਯੁਨਾਇਟਿਡ ਦਲ, ਮਾਨ ਦਲ ਅਤੇ ਕਾਰਜਕਾਰੀ ਜਥੇਦਾਰਾਂ ਨੇ ਭਾਈ ਹਵਾਰਾ ਦੀ ਸਲਾਹ ਨੂੰ ਮੰਨਣੋ ਕੀਤਾ ਇਨਕਾਰ

5 ਅਕਤੂਬਰ ਨੂੰ ਬਠਿੰਡਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਇਟਿਡ ਅਕਾਲੀ ਦਲ ਅਤੇ ਕਾਰਜਕਾਰੀ ਜਥੇਦਾਰਾਂ ਦੀ ਮੀਟਿੰਗ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਦਿੱਤੀ ਗਈ ਸਲਾਹ, ਕਿ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਅੰਮ੍ਰਿਤ ਸੰਚਾਰ ‘ਚ ਉਨ੍ਹਾਂ ਦੇ ਸਾਥੀ ਸਿੰਘ (ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ) 10 ਨਵੰਬਰ, 2016 ਨੂੰ ਹੋਣ ਵਾਲੇ ‘ਸਰਬੱਤ ਖ਼ਾਲਸਾ’ ਦੀ ਅਗਵਾਈ ਕਰਨਗੇ, ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ ‘ਚ ਹੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਚੁਣਿਆ ਗਿਆ ਸੀ।

ਅਕਾਲੀ ਦਲ ਅੰਮ੍ਰਿਤਸਰ ਨੇ ‘ਸਰਬੱਤ ਖਾਲਸਾ 2016’, ਸਰਕਾਰ-ਏ-ਖਾਲਸਾ ਦੇ ਮਿਸ਼ਨ ਨੂੰ ਸਫਲ ਕਰਨ ਦਾ ਦਿੱਤਾ ਸੱਦਾ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਅਸਥਾਨ ਬਾਬਾ ਬਕਾਲਾ ਦੀ ਧਰਤੀ ‘ਤੇ ਹੋਈ ਸਿਆਸੀ ਕਾਨਫਰੰਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਨੇ ‘ਸਰਬੱਤ ਖਾਲਸਾ 2016’ ਅਤੇ ‘ਸਰਕਾਰ-ਏ-ਖਾਲਸਾ’ ਦੇ ਮਿਸ਼ਨ ਨੂੰ ਪੂਰਾ ਕਰਨ ਦਾ ਸੱਦਾ ਦਿੱਤਾ ਹੈ। ਸੰਗਤਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਹੁੰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਸਿੱਖਾਂ ਨੂੰ ਸੁਚੇਤ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 2017 ਲਈ ਜੋ ਪ੍ਰਮੁੱਖ ਰਾਜਨੀਤਕ ਪਾਰਟੀਆਂ ਸਬਜ਼ਬਾਗ ਵਿਖਾ ਰਹੀਆਂ ਹਨ ਉਹ ਨਾ ਤਾਂ ਪੰਜਾਬ ਦੇ ਹਿੱਤ ਵਿੱਚ ਹਨ ਤੇ ਨਾ ਹੀ ਪੰਥ ਦੇ ਹਿੱਤ ਵਿੱਚ।

ਕਾਰਜਕਾਰੀ ਜਥੇਦਾਰਾਂ ਵਲੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਸ਼ੁਰੂ

ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਜਥੇਦਾਰਾਂ ਦੀ ਅਗਵਾਈ ਹੇਠ ਮੰਗਲਵਾਰ (16 ਅਗਸਤ) ਫਤਹਿਗੜ੍ਹ ਸਾਹਿਬ ਤੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਦਾ ਆਗਾਜ਼ ਕੀਤਾ ਗਿਆ। ਇਹ ਮਾਰਚ ਨਿਰਧਾਰਿਤ ਸਮੇਂ ਤੋਂ ਲਗਭਗ ਤਿੰਨ ਘੰਟੇ ਪੱਛੜ ਕੇ ਰਵਾਨਾ ਹੋਇਆ।

ਜੇ ਬਾਦਲ ਮੇਰੇ ਨਾਲ ਮੁਲਾਕਾਤ ਕਰਕੇ ਅੱਤਵਾਦੀ ਨਹੀਂ ਬਣੇ ਤਾਂ ਕੇਜਰੀਵਾਲ ਕਿਵੇਂ ਬਣ ਗਿਆ: ਮੋਹਕਮ ਸਿੰਘ

ਯੂਨਾਈਟਿਡ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੋ-ਤਿੰਨ ਮੁਲਾਕਾਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਦਲਾਂ ਨੂੰ ਮਿਲਣਾ ਗੁਨਾਹ ਨਹੀਂ ਹੈ ਤਾਂ ਫਿਰ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਵੀ ਕੋਈ ਪਾਪ ਨਹੀਂ ਹੈ। ਭਾਈ ਮੋਹਕਮ ਸਿੰਘ ਨੇ ਪਾਰਟੀ ਦੀ ਹੋਈ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਜੇਕਰ ਦੋਵੇਂ ਬਾਦਲ ਉਨ੍ਹਾਂ ਨੂੰ ਮਿਲ ਕੇ ਅਤਿਵਾਦੀ ਨਹੀਂ ਹੋਏ ਤਾਂ ਫਿਰ ਕੇਜਰੀਵਾਲ ਨਾਲ ਉਨ੍ਹਾਂ ਦੀ ਮੁਲਾਕਾਤ ਨੂੰ ਖ਼ਾਲਿਸਤਾਨ ਨਾਲ ਜੋੜਣ ਦੀ ਕੀ ਤੁਕ ਹੈ।

4 ਅਗਸਤ ਨੂੰ ਧਰਮ ਯੁੱਧ ਮੋਰਚਾ ਮੁੜ ਸ਼ੁਰੂ ਹੋਵੇਗਾ; 2017 ਦੀਆਂ ਚੋਣਾਂ ਲੜਾਂਗੇ: ਯੂਨਾਈਟਿਡ ਅਕਾਲੀ ਦਲ

ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਨੇ ਉਮੀਦਵਾਰ ਨਵੰਬਰ 2016 ਦੇ ‘ਸਰਬੱਤ ਖ਼ਾਲਸਾ’ ਤੋਂ ਬਾਅਦ ਐਲਾਨਣ ਦੀ ਰਣਨੀਤੀ ਬਣਾਈ ਹੈ।

ਯੂਨਾਇਟਿਡ ਅਤੇ ਮਾਨ ਦਲ ਨਾਲ ਸੁਖਬੀਰ ਬਾਦਲ ਦੀ ਮੀਟਿੰਗ ਦਾ ਨਹੀਂ ਨਿਕਲਿਆ ਕੋਈ ਸਿੱਟਾ

ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਯੂਨਾਇਟਿਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ 5 ਮੈਂਬਰੀ ਕਮੇਟੀ ਵਿਚਕਾਰ ਹੋਈ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਲਿਆ। ਇਹ ਮੀਟਿੰਗ 6 ਜੂਨ ਘੱਲੂਘਾਰਾ ਦਿਹਾੜੇ ਦੌਰਾਨ ਜਥੇਦਾਰਾਂ ਦੇ ਕੌਮ ਦੇ ਨਾਂ ਸੰਦੇਸ਼ ਨਾਲ ਸਬੰਧਤ ਸੀ।