ਭਾਈ ਧਿਆਨ ਸਿੰਘ ਮੰਡ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਵੀਰਵਾਰ ਦੇਰ ਸ਼ਾਮ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲੈਣ ਦੀ ਖ਼ਬਰ ਹੈ। ਦੱਸਣਯੋਗ ਹੈ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਸ਼ਾਮਿਲ ਹੋ ਕੇ ਭਾਈ ਧਿਆਨ ਸਿੰਘ ਮੰਡ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤੇ ਜਾਣ ਦਾ ਪ੍ਰੋਗਰਾਮ ਸੀ।
ਬਾਬਾ ਹਰਨਾਮ ਸਿੰਘ ਧੁੰਮਾ ’ਤੇ ਵਰ੍ਹਿਆ ਯੂਨਾਇਟਿਡ ਅਕਾਲੀ ਦਲ

ਮੀਡੀਆ ਰਿਪੋਰਟਾਂ ਮੁਤਾਬਕ ਯੂਨਾਇਟਿਡ ਅਕਾਲੀ ਦਲ ਨੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹਮਲੇ ਦੇ ਸਬੰਧ ਵਿਚ ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਲੋਚਨਾ ਕੀਤੀ ਹੈ।
ਨਿਤੀਸ਼ ਕੁਮਾਰ 2017 ਦੀਆਂ ਚੋਣਾਂ ਦੇ ਸਬੰਧ ਵਿਚ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਨੂੰ ਮਿਲਣ ਪੰਜਾਬ ਆ ਰਹੇ ਹਨ

ਦ ਟ੍ਰਿਬਿਊਨ ’ਚ ਛਪੀ ਖ਼ਬਾਰ ਮੁਤਾਬਕ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਜੂਨ ਮਹੀਨੇ ਮੀਟਿੰਗ ਕਰਨ ਜਾ ਰਹੇ ਹਨ। ਅੰਗ੍ਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਸਰਬੱਤ ਖ਼ਾਲਸਾ ਦਾ ਇਕ ਨੁਮਾਇੰਦਾ ਗਰੁੱਪ, ਜਿਸ ਵਿਚ ਯੂਨਾਇਟਿਡ ਅਕਾਲੀ ਦਲ ਦੇ ਮੈਂਬਰ ਵੀ ਸਨ, ਪਟਨਾ ਸਾਹਿਬ ਦੀ ਯਾਤਰਾ ਵੇਲੇ ਨਿਤੀਸ਼ ਕੁਮਾਰ ਨੂੰ ਮਿਲਿਆ ਸੀ।
“ਕਾਰਜਕਾਰੀ ਜਥੇਦਾਰ” ਦਰਬਾਰ ਸਾਹਿਬ ਨਤਮਸਤਕ ਹੋਏ; ਕਿਹਾ ਫੈਸਲੇ ਕੌਮੀ ਭਾਵਨਾਵਾਂ ਅਨੁਸਾਰ ਹੋਣਗੇ

ਅੰਮ੍ਰਿਤਸਰ: 10 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ “ਸਰਬੱਤ ਖਾਲਸਾ 2015” ਦੇ ਪ੍ਰਬੰਧਕਾਂ ਵੱਲੋਂ ਐਲਾਨੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੁਚੀ ਕੌਮ ਦੀ ਚੜ੍ਹਦੀ ਕਲਾ ਅਤੇ ਖਾਲਸਾਈ ਬੋਲਬਾਲੇ […]
ਸਮਰਥਕਾਂ ਦੇ ਟਾਵਰ ’ਤੇ ਚੜ੍ਹਨ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਰਿਹਾਅ

ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਯੂਨਾਇਟਿਡ ਅਕਾਲੀ ਦਲ ਦੇ ਮੁਖੀ ਮੋਹਕਮ ਸਿੰਘ ਅਤੇ ਦੋ ਹੋਰਾਂ ਨੂੰ ਬੀਤੀ ਸ਼ਾਮ ਸਮਰਥਕਾਂ ਦੇ ਟਾਵਰ ’ਤੇ ਚੜ੍ਹਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਖ਼ਾਲਿਸਤਾਨ ਦੇ ਮੁੱਦੇ ‘ਤੇ ਭਾਈ ਮੋਹਕਮ ਸਿੰਘ ਦੇ ਬਿਆਨ ਤੋਂ ਮਾਨ ਦਲ ਨਿਰਾਸ਼

ਮਾਨ ਦਲ ਦੇ ਆਗੂਆਂ ਨੇ ਕਿਹਾ ਕਿ ਬੀਤੇ ਸਮੇਂ ਭਾਈ ਮੋਹਕਮ ਸਿੰਘ ਨੇ ਵਾਰ-ਵਾਰ ਐਲਾਨ ਕੀਤਾ ਸੀ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਨਕਸ਼ੇ-ਕਦਮਾਂ ਦੇ ਚੱਣਲਗੇ, ਹੁਣ ਆਪਣੇ ਕੌਲ ਤੋਂ ਫਿਰਦਿਆਂ ਉਹ ਖ਼ਾਲਿਸਤਾਨ ਦੇ ਮੁੱਦੇ ‘ਤੇ ਆਪਣੇ ਕਦਮ ਪਿੱਛੇ ਖਿੱਚ ਰਹੇ ਹਨ।
ਭਾਈ ਮੋਹਕਮ ਸਿੰਘ ਦੀ ਜ਼ਮਨਾਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਭਾਰਤੀ ਸੁਪਰੀਮ ਕੋਰਟ ਪਹੁੰਚੀ

ਪੰਜਾਬ ਦੀ ਬਾਦਲ ਸਰਕਾਰ ਨੇ ਸਾਂਝਾ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਬੱਤ ਖਾਲਸਾ 2015 ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਭਾਈ ਮੋਹਕਮ ਸਿੰਘ ਨੂੰ ਮਿਲੀ ਜ਼ਮਾਨਤ ਵਿਰੁੱਧ ਭਾਰਤੀ ਸੁਪਰੀਮ ਕੋਰਟ ਵਿੱਚ ਅਪੀਲ ਦਾਖਲ ਕੀਤੀ ਹੈ।
ਹਾਈ ਕੋਰਟ ਦੇ ਪੰਜਾਬ ਪੁਲਿਸ ਨੂੰ ਹੁਕਮ; ਭਾਈ ਮੋਹਕਮ ਸਿੰਘ ਨੂੰ ਗ੍ਰਿਫਤਾਰੀ ਤੋਂ ਹਫਤਾ ਪਹਿਲਾਂ ਦਿੱਤਾ ਜਾਵੇ ਨੋਟਿਸ

ਚੰਡੀਗੜ੍ਹ: ਬੀਤੇ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੂੰ ਗ੍ਰਿਫਤਾਰ ਕਰਨ ਤੋਂ ਇੱਕ ਹਫਤਾ ਪਹਿਲਾਂ ਗ੍ਰਿਫਤਾਰੀ ਦਾ ਨੋਟਿਸ ਦਿੱਤਾ ਜਾਵੇ।
ਭਾਈ ਮੋਹਕਮ ਸਿੰਘ ਪੱਟੀ ਜੇਲ ਵਿੱਚੋਂ ਹੋਏ ਰਿਹਾਅ

ਅਕਾਲੀ ਦਲ ਸਾਂਝਾ ਦੇ ਪ੍ਰਧਾਨ ਅਤੇ ਸਰਬੱਤ ਖਾਲਸਾ ਆਗੂ ਭਾਈ ਮੋਹਕਮ ਸਿੰਘ ਅੱਜ ਪੱਟੀ ਜੇਲ ਵਿੱਚੋਂ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ।
ਦੇਸ ਧਰੋਹ ਦੇ ਕੇਸ ਵਿਚੋ ਭਾਈ ਬਠਿੰਡਾ ਨੂੰ ਮਿਲੀ ਪੱਕੀ ਜਮਾਨਤ

ਚੰਡੀਗੜ੍ਹ: ਕੱਲ੍ਹ 15 ਫਰਵਰੀ 2016 ਨੂੰ ਹਾਈਕੋਰਟ ਵਿੱਚ ਭਾਈ ਗੁਰਦੀਪ ਸਿੰਘ ਬਠਿੰਡਾ ਦੀ ਪੱਕੀ ਜਮਾਨਤ ਦੀ ਤਰੀਕ ਸੀ। ਭਾਈ ਬਠਿੰਡਾ ਦੇ ਵਕੀਲ ਗਗਨਪ੍ਰਦੀਪ ਸਿੰਘ ਬੱਲ ਨੇ ਦੱਸਿਆ ਕੀ ਹਾਈਕੋਰਟ ਵਿੱਚ ਜਸਟਿਸ ਅੈਮ ਅੈਸ ਬੇਦੀ ਦੀ ਅਦਾਲਤ ਨੇ ਦੋਹਾ ਧਿਰਾ ਦੀ ਬਹਿਸ ਸੁਣਨ ਤੋਂ ਬਾਅਦ ਭਾਈ ਗੁਰਦੀਪ ਸਿੰਘ ਬਠਿੰਡਾ ਦੀ ਪੱਕੀ ਜਮਾਨਤ ਦੀ ਅਰਜੀ ਮਨਜੂਰ ਕਰ ਦਿੱਤੀ।
