ਭਾਈ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਕਾਰਜਸ਼ੀਲ 21 ਮੈਂਬਰੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 24 ਅਗਸਤ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਇਕ ਵੱਡਾ ਕਾਫਲਾ ਲਿਜਾ ਕੇ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਅੱਜ ਇਥੇ ਪੰਜਾਬ ਦੀਆਂ ਖੱਬੇ ਪੱਖੀ ਤੇ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਉਤੇ ਇਕ ਕਨਵੈਨਸ਼ਨ ਕੀਤੀ ਗਈ, ਜਿਸ ਵਿਚ ਨਵਾਂ ਸ਼ਹਿਰ ਦੀ ਇਕ ਅਦਾਲਤ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਸਿਰਫ ਕਿਤਾਬਾਂ, ਪਰਚੇ, ਰਸਾਲੇ ਅਤੇ ਤਸਵੀਰਾਂ ਮਿਲਣ ਅਤੇ ਬਿਜਲ ਸੱਥ ਤੇ ਕੁਝ ਸਤਰਾਂ ਤੇ ਨਾਅਰੇ ਲਿਖਣ ਬਦਲੇ ਉਮਰ ਕੈਦ ਦੀ ਸਜ਼ਾ ਸੁਣਾਉਣ ਤੇ ਰੋਸ ਜ਼ਾਹਰ ਕੀਤਾ ਗਿਆ।
2015 ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਦੁਹਰਾਇਆ ਹੈ ਕਿ ਜੇਕਰ ਕੈਪਟਨ ਸਰਕਾਰ ਨੇ 15 ਫਰਵਰੀ ਤੀਕ ਬਰਗਾੜੀ ਇਨਸਾਫ ਮੋਰਚੇ ਦੀਆਂ ਮੰਗਾਂ ਨਾ ਮੰਨੀਆਂ ਤਾਂ ਤੈਅ ਸ਼ੁਦਾ ਰਣਨੀਤੀ ਤਹਿਤ 20 ਫਰਵਰੀ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਜਾਵੇਗਾ।ਕਮੇਟੀ ਨੇ ਇਹ ਵੀ ਸਾਫ ਕੀਤਾ ਹੈ ਕਿ ਸਰਬੱਤ ਖਾਲਸਾ ਦੁਆਰਾ ਥਾਪੇ ਗਏ ਜਥੇਦਾਰ ਮੰਡ,ਜਥੇਦਾਰ ਦਾਦੂਵਾਲ ਤੇ ਜਥੇਦਾਰ ਅਜਨਾਲਾ ਸਰਬੱਤ ਖਾਲਸਾ ਨੂੰ ਹੀ ਜਵਾਬ ਦੇਹ ਹਨ।ਜੇਕਰ ਲੋੜ ਮਹਿਸੂਸ ਹੋਈ ਤਾਂ ਜਥੇਦਾਰ ਹਵਾਰਾ ਸਾਲ 2019 ਦੀ ਵੈਸਾਖੀ ਮੌਕੇ ਸਰਬੱਤ ਖਾਲਸਾ ਸੱਦ ਸਕਦੇ ਹਨ।
ਸਾਡਾ ਪੂਰਾ ਯਕੀਨ ਹੈ ਕਿ ਕਮੇਟੀ ਦੇ ਮੈਂਬਰ ਐਡਵੋਕੇਟ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਮਾਸਟਰ ਸੰਤੋਖ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਸ੍ਰ: ਜਸਪਾਲ ਸਿੰਘ ਹੇਰਾਂ ਵਰਗੇ ਸੂਝਵਾਨ ਗੁਰਸਿੱਖ ਕੌਮ ਨੂੰ ਇਸ ਬਿਖੜੇ ਸਮੇਂ ਵਿੱਚੋਂ ਬਾਹਰ ਕੱਢਣ ਵਿੱਚ ਸਹਾਈ ਹੋਣਗੇ ਅਤੇ ਅਲੱਗ ਅਲੱਗ ਪੰਥਕ ਜੱਥੇਬੰਦੀਆਂ ਨੂੰ ਇੱਕ ਲੜੀ ਵਿੱਚ ਪਰੋ ਕੇ ਕੌਮ ਨੂੰ ਭਵਿੱਖਤ ਸੰਘਰਸ਼ ਲਈ ਸਹੀ ਦਿਸ਼ਾ ਨਿਰਦੇਸ਼ ਦੇਣਗੇ ।
ਦਰਪੇਸ਼ ਕੌਮੀ ਮਸਲਿਆਂ ਤੇ ਬੇਅਦਬੀ ਮਾਮਲਿਆਂ ਤੇ ਵਿਚਾਰ ਕਰਕੇ ਕੋਈ ਸਾਂਝੀ ਰਾਏ ਉਭਾਰਨ ਲਈ ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਬੁਲਾਏ ਗਏ ਦੋ ਦਿਨਾ ‘ਪੰਥਕ ਅਸੈਂਬਲੀ’ ਨਾਮੀ ਇਕੱਠ ਦੇ ਪਹਿਲੇ ਦਿਨ ਇਹ ਵਿਚਾਰ ਖੱੁਲ੍ਹਕੇ ਸਾਹਮਣੇ ਆਈ ਹੈ ਕਿ ਦੇਸ਼ ਦਾ ਨਿਜ਼ਾਮ ਕਿਸੇ ਵੀ ਮੁੱਦੇ ਤੇ ਘੱਟ ਗਿਣਤੀਆਂ ਤੇ ਵਿਸ਼ੇਸ਼ ਕਰਕੇ ਸਿੱਖਾਂ ਨੂੰ ਇਨਸਾਫ ਦੇਣਾ ਹੀ ਨਹੀਂ ਚਾਹੁੰਦਾ। ਕਈ ਬੁਲਾਰਿਆਂ ਦਾ ਇਹ ਵੀ ਮਤ ਸੀ ਕਿ ਇਸਦਾ ਇੱਕ ਕਾਰਣ ਸਿੱਖ ਜਥੇਬੰਦੀਆਂ ਅੰਦਰ ਏਕਤਾ ਅਤੇ ਦਰਪੇਸ਼ ਮਸਲਿਆਂ ਨਾਲ ਨਜਿਠਣ ਲਈ ਇੱਕ ਰਾਏ ਬਣਾਉਣ ਲਈ ਸਾਂਝੇ ਕੌਮੀ ਮੰਚ ਦੀ ਘਾਟ ਹੈ।
ਅੰਮ੍ਰਿਤਸਰ: ਬੀਤੇ ਲੰਬੇ ਸਮੇਂ ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਭਾਈ ਨਰਾਇਣ ਸਿੰਘ ਚੌੜਾ ਅੱਜ ਸ਼ਾਮੀਂ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਹੋਏ ਹਨ। ਭਾਈ ਨਰਾਇਣ ਸਿੰਘ ਚੌੜਾ ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਬੰਦ ਸਿਆਸੀ ਸਿੱਖ ਕੈਦੀ ਭਾਈ ਨਰੈਣ ਸਿੰਘ ਚੌੜਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਲੋਚਨਾ ਕੀਤੀ ਹੈ।
« Previous Page