ਬਠਿੰਡਾ/ਬਰਨਾਲਾ: ਪੰਜਾਬ ਦੀ ਹਕੂਮਤ ਤੇ ਕਾਬਜ ਬਾਦਲ ਪਰਿਵਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਿੱਖ ਪ੍ਰਚਾਰਕਾਂ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਬਾਦਲ ਪਰਿਵਾਰ ਨੂੰ ਪੰਥ ਵਿਰੋਧੀ ਆਖਦਿਆਂ ਕਿਹਾ ਕਿ ਹਾਕਮ ਧਿਰ ਦੇ ਆਗੂ ਖਲਨਾਇਕ ਬਣ ਚੁੱਕੇ ਹਨ। ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੰਡਰੀਆਂਵਾਲੇ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਸਤਨਾਮ ਸਿੰਘ ਚੰਦੜ, ਭਾਈ ਹਰਜੀਤ ਸਿੰਘ ਢਪਾਲੀ, ਭਾਈ ਨਿਰਮਲ ਸਿੰਘ ਧੂੜਕੋਟ, ਸੁਖਜੀਤ ਸਿੰਘ ਖੋਸਾ ਅਤੇ ਭਾਈ ਦਲੇਰ ਸਿੰਘ ਖੇੜੀ ਵਾਲਿਆਂ ਵੱਲੋਂ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਸਿੱਖਾਂ ਦੇ ਆਪ ਮੁਹਾਰੇ ਰੋਸ ਨੂੰ ਦਬਾਉਣ ਲਈ ਰੋਸ ਪ੍ਰਗਟ ਕਰ ਰਹੇ ਸਿੰਘਾਂ ਤੇ ਸਰਕਾਰ ਵੱਲੋਂ ਲਾਠੀਚਾਰਜ ਕਰਨਾ,