ਪੰਜਾਬ ‘ਚ ਨਸ਼ਿਆਂ ਦੀ ਭਰਮਾਰ ਪਿੱਛੇ ਅਸਲ ਸੱਚ ਕੀ ਹੈ? ਕੀ ਕੁਦਰਤੀ ਨਸ਼ਿਆਂ ਨੂੰ ਖੁੱਲ ਦੇਣਾ ਹੱਲ ਹੈ?

ਪੱਤਰਕਾਰ ਮਨਦੀਪ ਸਿੰਘ ਨੇ ਦਲ ਖ਼ਾਲਸਾ ਦੇ ਆਗੂ ਪਰਮਜੀਤ ਸਿੰਘ ਮੰਡ ਨਾਲ ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ, ਇਸ ਦੇ ਇਤਿਹਾਸਕ ਤੇ ਸਿਆਸੀ ਪਹਿਲੂਆਂ ਅਤੇ ਕੁਦਰਤੀ ਨਸ਼ਿਆਂ (ਅਫ਼ੀਮ/ਭੁੱਕੀ) ਨੂੰ ਕਾਨੂੰਨੀ ਮਾਨਤਾ ਦੇਣ ਦੀ ਚੱਲ ਰਹੀ ਬਹਿਸ ਬਾਰੇ ਖਾਸ ਗਲਬਾਤ ਕੀਤੀ ਹੈ।
ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਿੰਨ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਕਰਤਾਰਪੁਰ ਲਾਂਘਾ, ਵਾਹਗਾ ਵਪਾਰ ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਦੇ ਮੁੱਦੇ ’ਤੇ ਦਲ ਖ਼ਾਲਸਾ ਵੱਲੋਂ ਅਮਰੀਕਾ ਨੂੰ ਅਪੀਲ

ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਤੇ ਸਿੱਖਾਂ ਵਿਰੁੱਧ ਵਧ ਰਹੇ ਨਫ਼ਰਤੀ ਅਪਰਾਧਾਂ ਦੇ ਮਾਮਲਿਆਂ ਵਿੱਚ ਅਮਰੀਕਾ ਤੋਂ ਕੂਟਨੀਤਕ ਸਹਿਯੋਗ ਦੀ ਮੰਗ ਕੀਤੀ ਹੈ।
ਘੱਲੂਘਾਰਾ ਯਾਦਗਾਰੀ ਮਾਰਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ: ਦਲ ਖਾਲਸਾ

ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਡੇਢ ਦਹਾਕੇ ਤੋਂ ਦਲ ਖਾਲਸਾ ਵਲੋਂ ਹਰ ਸਾਲ 5 ਜੂਨ ਨੂੰ ਯਾਦਗਾਰੀ ਮਾਰਚ ਕੀਤਾ ਜਾਂਦਾ ਹੈ।
ਸਿੱਖ ਸੰਘਰਸ਼ ਤੋਂ ਲੈ ਕੇ ਦੀਪ ਸਿੱਧੂ ਦੇ ਮਾਮਲੇ ਤੱਕ ਪੰਥਕ ਸਖਸ਼ੀਅਤਾਂ ‘ਤੇ ਹੁਣ ਸਵਾਲ ਕਿਉਂ ਚੁੱਕੇ ਜਾ ਰਹੇ ਹਨ?

ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, ‘ਸਿੱਖ ਸਿਆਸਤ’ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ ਲੈਣ ਅਤੇ ਸੰਸਥਾਗਤ ਅਗਵਾਈ ਦੀਆਂ ਇਤਿਹਾਸਕ ਰਵਾਇਤਾਂ ਨੂੰ ਸੁਰਜੀਤ ਕਰਨ ‘ਤੇ ਸਹਿਮਤੀ ਬਣਾਉਣ ਦੀ ਲੋੜ ਹੈ। ਉਹ ਇੱਕ ਭਵਿੱਖਮੁਖੀ ਸਿਆਸੀ ਦਸਤਾਵੇਜ਼ ਦੀ ਲੋੜ ‘ਤੇ ਵੀ ਜ਼ੋਰ ਦਿੰਦੇ ਹਨ, ਜੋ ਇਸ ਵੱਧ ਰਹੇ ਅਨਿਸ਼ਚਿਤ ਭੂ-ਰਾਜਨੀਤਿਕ ਮਾਹੌਲ ਵਿੱਚ ਸਿੱਖਾਂ ਦੇ ਸਿਆਸੀ ਸਵੈ-ਨਿਰਣੇ (political self-determination) ਦੇ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਜਬੂਤੀ ਨਾਲ ਜਾਰੀ ਰੱਖਿਆ ਜਾ ਸਕੇ।
ਬਦਲ ਰਹੇ ਵਿਸ਼ਵ ਕ੍ਰਮ: ਸਿੱਖਾਂ ਅਤੇ ਪੰਜਾਬ ਸਾਹਮਣੇ ਚੁਣੌਤੀਆਂ ਅਤੇ ਨਵੇਂ ਮੌਕੇ

ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਵਿਸਤਾਰਪੂਰਵਕ ਗੱਲਬਾਤ ਕਰਦੇ ਹਨ। ਉਹ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤਾ ‘ਤੇ ਚਰਚਾ ਕਰਦੇ ਹਨ ਅਤੇ ਇਹ ਸਮਝਾਉਂਦੇ ਹਨ ਕਿ ਸਿੱਖ ਇਨ੍ਹਾਂ ਉਥਲ-ਪੁਥਲ ਭਰੇ ਸਮਿਆਂ ਵਿੱਚ ਕਿਵੇਂ ਰਾਹ ਬਣਾਉਂਦਾ ਹੋਇਆ ਆਪਣੀ ਮੰਜ਼ਿਲ ਸਰ ਕਰ ਸਕਦਾ ਹੈ।
ਦਲ ਖਾਲਸਾ ਦਫ਼ਤਰ ਵਿਖੇ ਦੀਪ ਸਿੱਧੂ ਨਾਲ ਹੋਈ ਮੀਟਿੰਗ ਦੌਰਾਨ ਕੀ ਵਾਪਰਿਆ ਸੀ? | ਕੰਵਰਪਾਲ ਸਿੰਘ ਨੇ ਕੀਤਾ ਖੁਲਾਸਾ

ਪੱਤਰਕਾਰ ਮਨਦੀਪ ਸਿੰਘ ਨੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਜੋ ਇਸ “ਹਮਲੇ ਦੇ ਪ੍ਰਚਾਰ” ਪਿੱਛੇ ਲੁਕੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ।
ਚਾਰ ਸੰਘਰਸ਼ੀ ਸਿੱਖ ਜਥੇਬੰਦੀਆਂ ਨੇ ਸਰਬੱਤ ਖਾਲਸਾ 1986 ਦੀ 40ਵੀਂ ਵਰ੍ਹੇਗੰਢ ’ਤੇ ਅਹਿਮ ਐਲਾਨ ਕੀਤੇ

ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ ਦੀ 40ਵੀਂ ਯਾਦ ਸਾਂਝੇ ਤੌਰ ’ਤੇ ਮਨਾਈ ਗਈ। ਇਸ ਮੌਕੇ 26 ਜਨਵਰੀ 2026 ਵਾਲੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਨਜ਼ਦੀਕ ਇੱਕ ਸਾਂਝਾ ਸਮਾਗਮ ਕੀਤਾ ਗਿਆ।
1986 ਦੇ ਸਰਬੱਤ ਖਾਲਸੇ ਦਾ 40 ਸਾਲ ਬਾਅਦ 26 ਜਨਵਰੀ ਨੂੰ ਅਕਾਲ ਤਖਤ ‘ਤੇ ਹੋਵੇਗਾ ਸੰਘਰਸ਼ੀ ਸਿੱਖਾਂ ਦਾ ਇਕੱਠ

26 ਜਨਵਰੀ 1986 ਦੇ ਸਰਬੱਤ ਖਾਲਸਾ ਦੇ 40 ਸਾਲਾਂ ‘ਤੇ 26 ਜਨਵਰੀ 2026 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਇਕੱਤਰਤਾ ਤੇ ਅਰਦਾਸ ਬਾਰੇ ਪੱਤਰਕਾਰ ਗੁਰਪਾਲ ਸਿੰਘ ਵੱਲੋਂ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਨਾਲ ਕੀਤੀ ਗਈ ਖਾਸ ਗੱਲਬਾਤ ਅੱਜ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ।
ਦਲ ਖਾਲਸਾ ਆਗੂ ਸ. ਪਰਮਜੀਤ ਸਿੰਘ ਮੰਡ ਦੇ ਪਿਤਾ ਜੀ ਚਲਾਣਾ ਕਰ ਗਏ; ਸੰਸਕਾਰ ਭਲਕੇ

ਚੰਡੀਗੜ੍ਹ – ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਮੰਡ ਦੇ ਪਿਤਾ ਸ. ਗੁਰਦੇਵ ਸਿੰਘ ਬੀਤੇ ਕੱਲ ਮਿਤੀ 21 ਅਕਤੂਬਰ 2025 ਨੂੰ ਅਕਾਲ ਚਲਾਣਾ ਕਰ ਗਏ ਹਨ।
