ਸਿਆਸੀ ਸਿੱਖ ਕੈਦੀ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਵੀਰਵਾਰ ਨੂੰ ਆਪਣੇ ਪਿਤਾ ਦੇ ਅੰਤਮ ਸੰਸਕਾਰ ’ਚ ਸ਼ਾਮਲ ਹੋਣ ਲਈ ਸਿਰਫ ਦੋ ਘੰਟੇ ਦੀ ਪੈਰੋਲ ਮਿਲੀ ਸੀ। ਭਾਈ ਭਿਉਰਾ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
ਭਾਈ ਪਰਮਜੀਤ ਸਿੰਘ ਭਿਉਰਾ ਨੂੰ ਆਪਣੇ ਪਿਤਾ ਜਗਜੀਤ ਸਿੰਘ ਦੇ ਅੰਤਮ ਸੰਸਕਾਰ 'ਤੇ ਆਉਣ ਲਈ 2 ਘੰਟੇ ਦੀ ਪੈਰੋਲ ਮਿਲੀ।
ਭਾਈ ਪਰਮਜੀਤ ਸਿੰਘ ਭਿਉਰਾ ਦੇ ਪਿਤਾ ਸ. ਜਗਜੀਤ ਸਿੰਘ ਜੀ ਦੇ ਬੀਤੇ ਦਿਨੀਂ ਹੋਏ ਅਕਾਲ ਚਲਾਣੇ ਉੱਤੇ ਡੂੰਘੇ ਦੁਖ ਦਾ ਇਜ਼ਹਾਰ ਕਰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭਿਉਰਾ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਸ. ਮਾਨ ਨੇ ਕਿਹਾ ਕਿ ਇਸ ਪਰਿਵਾਰ ਦੀ ਖ਼ਾਲਸਾ ਪੰਥ ਨੂੰ ਵੱਡੀ ਦੇਣ ਹੈ।
ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਅਧੀਨ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਚੰਡੀਗੜ ਦੀ ਮਾਡਲ ਜੇਲ੍ਹ ਤੋਂ ਲੁਧਿਆਣਾ ਵਿਚ ਵਿਚਾਰ-ਅਧੀਨ ਇਕ ਕੇਸ ਵਿਚ ਭਾਰੀ ਸੁਰੱਖਿਆ ਵਿਚ ਪੇਸ਼ ਕੀਤਾ ਗਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚੋਂ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਸਰਬੱਤ ਖਾਲਸਾ ਦੇ ਫੈਂਸਲਿਆਂ ਸੰਬੰਧੀ ਤਿਹਾੜ ਜੇਲ ਵਿੱਚ ਨਜਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਵੱਲੋਂ ਚਿੱਠੀ ਲਿੱਖ ਕੇ ਜਾਰੀ ਕੀਤੇ ਗਏ ਬਿਆਨ ਸੰਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਸਿੱਖ ਸਿਆਸਤ ਨਾਲ; ਫੋਨ ਤੇ ਗੱਲ ਕਰਦਿਆਂ ਕਿਹਾ ਕਿ ਭਾਈ ਭਿਓਰਾ ਨੂੰ ਇਸ ਤਰ੍ਹਾਂ ਸਰਬੱਤ ਖਾਲਸਾ ਦੇ ਫੈਂਸਲਿਆਂ ਖਿਲ਼ਾਫ ਨਹੀਂ ਬੋਲਣਾ ਚਾਹੀਦਾ।
ਚੰਡੀਗੜ੍ਹ: ਸਿੱਖ ਰਾਜਨੀਤਿਕ ਕੈਦੀ ਭਾਈ ਪਰਮਜੀਤ ਸਿੰਘ ਭਿਓਰਾ ਵੱਲੋਂ ਸਰਬੱਤ ਖਾਲਸਾ ਸੰਬੰਧੀ ਸਿੱਖ ਸੰਗਤ ਦੇ ਨਾਮ ਲਿਖੀ ਗਈ ਚਿੱਠੀ ਨੇ ਸਿੱਖ ਸਫਾਂ ਦੇ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਭਾਈ ਜਗਤਾਰ ਸਿੰਘ ਹਵਾਰਾ ਦੇ ਨੇੜਲੇ ਸਾਥੀ ਭਾਈ ਭਿਓਰਾ ਵੱਲੋਂ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵੱਲੋਂ ਜਥੇਦਾਰਾਂ ਦੇ ਐਲਾਨ ਵਿੱਚ ਕੀਤੀ ਗਈ ਕਾਹਲ ਦੀ ਸਖਤ ਅਲੋਚਨਾ ਕੀਤੀ ਗਈ ਹੈ।
ਬਹੁ-ਚਰਚਿਤ ਬੁੜੈਲ ਜੇਲ ਫਰਾਰੀ ਕਾਂਡ ਜਿਸ ਵਿੱਚ ਬੇਅੰਤ ਸਿੰਘ ਕਤਲ ਕਾਂਡ ‘ਚ ਨਾਮਜ਼ਦ ਬੱਬਰ ਖਾਲਸਾ ਦੇ ਚੋਟੀ ਦੇ ਖਾੜਕੂ ਭਾਰੀ ਜਗਤਾਰ ਸਿੰਘ ਹਵਾਰਾ, ਭਾਰੀ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਊਰਾ ਚੰੜੀਗੜ੍ਹ ਦੀ ਬੂੜੈਲ ਜੇਲ ਵਿੱਚੋਂ 20 ਅਤੇ 21 ਜਨਵਰੀ, 2004 ਵਿਚਕਾਰਲੀ ਰਾਤ ਨੂੰ ਬੁੜੈਲ ਜੇਲ੍ਹ ਦੀ ਬੈਰਕ ਨੰ: 7 ‘ਚੋਂ 94 ਫੁੱਟ ਲੰਬੀ ਸੁਰੰਗ ਪੁੱਟ ਕੇ ਭੱਜ ਨਿਕਲੇ ਸਨ , ਦੇ ਮਾਮਲੇ ਵਿੱਚ ਪ੍ਰਸ਼ਾਸਨ ਨੇ ਹਾਈਕੋਰਟ 'ਚ ਅਪੀਲ ਪਾਉਂਦਿਆਾ ਕਿਹਾ ਹੈ ਕਿ ਜ਼ਿਲ੍ਹਾ ਅਦਾਲਤ ਵੱਲੋਂ ਬਰੀ ਕੀਤੇ ਗਏ 14 ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾਵੇ ।
ਬੁੜੈਲ ਜੇਲ੍ਹ ਫਰਾਰੀ ਮਾਮਲੇ 'ਚ ਚੰਡੀਗੜ੍ਹ ਦੀ ਇੱਕ ਅਦਲਾਤ ਨੇ ਫੈਸਲਾ ਸੁਣਾਉਦਿਆਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਪਰਮਜੀਤ ਸਿੰਘ ਭਿਉਰਾ ਤੋਂ ਬਿਨਾਂ 14 ਵਿਅਕਤੀਆਂ ਨੂੰ ਬਰੀ ਕਰ ਦਿੱਤਾ।
ਨਵੀਂ ਦਿੱਲੀ (25 ਜੁਲਾਈ, 2013): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਭਾਰਤੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਕੈਦ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੇ ਪ੍ਰੈਸ ਦੇ ਨਾਂ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਕਿ ਸਮੂਹ ਸੰਗਤਾਂ ਸ਼ਹੀਦ ਭਾਈ ਸਾਹਿਬ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ 31 ਅਗਸਤ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾ ਕੇ ਕੇ ਪੰਥਕ ਏਕਤਾ ਦਾ ਸਬੂਤ ਦੇਣ।
« Previous Page