ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਦਲ ਖਾਲਸਾ ਨੇ ਜੀ-20 ਦੇਸ਼ਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਧਾਰਮਿਕ ਕੌਮਾਂ ਅਤੇ ਘੱਟ-ਗਿਣਤੀ ਲੋਕਾਂ ਦੀਆਂ ਆਵਾਜ਼ਾਂ ਅਤੇ ਵਿਚਾਰਾਂ ਨੂੰ ਸੁਣਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੂੰ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲੇ ਦੇਸ਼ ਦੇ ਨਿਜ਼ਾਮ ਵੱਲੋਂ ਦਬਾਇਆ ਅਤੇ ਲਿਤਾੜਿਆ ਜਾ ਰਿਹਾ ਹੈ ।
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ ਘੱਟ-ਗਿਣਤੀ ਕੌਮਾਂ ਵਿਰੁੱਧ ਉੁਹ ਜੋ ਕੁਝ ਵੀ ਕਰਦਾ ਹੈ ਉਸਦਾ ਅੰਦਰੂਨੀ ਮਾਮਲਾ ਹੈ, ਨੂੰ ਮੁਢੋ ਰੱਦ ਕਰਨ ਅਤੇ ਸਰਗਰਮ ਦਖਲਅੰਦਾਜੀ ਕਰਕੇ ਜਿਥੇ ਮੋਦੀ ਹਕੂਮਤ ਨੂੰ ਦੁਨੀਆਂ ਸਾਹਮਣੇ ਜੁਆਬਦੇਹ ਬਨਾਉਣ ਉੱਥੇ ਪ੍ਰਭੂਸਤਾ ਸੰਪੰਨ ਸਵੈ-ਰਾਜ ਲਈ ਲੜ ਰਹੀਆਂ ਕੌਮਾਂ ਨੂੰ ਸਵੈ-ਨਿਰਣੇ ਦਾ ਹੱਕ ਦਿਵਾਉਣ ਵਿੱਚ ਮਦਦਗਾਰ ਹੋਣ।
ਦਲ ਖਾਲਸਾ ਵਲੋਂ ਜੱਗੀ ਜੌਹਲ ਅਤੇ ਹੋਰਨਾਂ ਨਜ਼ਰਬੰਦਾਂ ਦਾ ਕੇਸ ਦਿੱਲੀ ਤਬਦੀਲ ਕਰਨ, ਉਹਨਾਂ ਨੂੰ ਤਿਹਾੜ ਜੇਲ ਅੰਦਰ ਤਬਦੀਲ ਕਰਨ, ਲੱਖਾ ਸਿਧਾਣਾ 'ਤੇ 307 ਦੀ ਧਾਰਾ ਅਧੀਨ ਝੂਠਾ ਕੇਸ ਦਰਜ ਕਰਨ. ਭਾਜਪਾ ਤੇ ਕਾਂਗਰਸ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਮੁੱਦੇ ਉਤੇ ਗੰਧਲੀ ਰਾਜਨੀਤੀ ਕਰਨ ਅਤੇ ਚੋਣ ਕਮਿਸ਼ਨ ਵਲੋਂ ਬੇਅਦਬੀ ਮਾਮਲੇ ਵਿੱਚ ਅੜਿਕਾ ਪਾਉਣ ਦੇ ਵਿਰੁੱਧ ਵਿਚ ਰੋਹ ਭਰਪੂਰ ਮਾਰਚ ਕੀਤਾ ਗਿਆ ਹੈ।
ਦੋ ਦਿਨ ਪਹਿਲਾਂ ਜਾਰੀ ਕੀਤੇ ਗਏ ਇਕ ਲਿਖਤੀ ਨੀਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਅਜ਼ਾਦੀ ਪੱਖੀ ਸਿੱਖ ਜਥੇਬੰਦੀ ਦਲ ਖਾਲਸਾ ਨੇ ਕਿਹਾ ਹੈ ਕਿ ਭਾਰਤੀ ਹਕੂਮਤ ਤਹਿਤ ਹੋਣ ਵਾਲੀਆਂ ਚੋਣਾਂ ਵਿਚੋਂ ਸਿੱਖ ਨੂੰ ਇਕ ਕੌਮ ਵਜੋਂ ਕੋਈ ਪ੍ਰਾਪਤੀ ਨਹੀਂ ਹੋ ਸਕਦੀ।
ਹੁਸ਼ਿਆਰਪੁਰ: ਪੰਜਾਬ ਵਿੱਚ ਇਸ ਸਮੇਂ ਗੁੰਡਿਆਂ, ਬਦਮਾਸ਼ਾਂ ਦਾ ਰਾਜ ਚੱਲ ਰਿਹਾ ਹੈ, ਜੋ ਦਿਨ ਦਿਹਾੜੇ ਧੀਆਂ ਦੀਆਂ ਇੱਜਤਾਂ ਨੂੰ ਹੱਥ ਪਾ ਰਹੇ ਹਨ। ਬੀਤੇ ਦਿਨਾਂ ਦੌਰਾਨ ਜਲੰਧਰ ਅਤੇ ਅੰਮ੍ਰਿਤਸਰ ਸਾਹਿਬ ਵਿੱਚ ਨੋਜਵਾਨ ਕੁੜੀਆਂ ਨੂੰ ਬਦਮਾਸ਼ਾਂ ਵੱਲੋਂ ਅਗਵਾ ਕੀਤੇ ਜਾਣ ਦੀਆਂ ਵਾਪਰੀਆਂ ਘਟਨਾਵਾਂ ਬਾਰੇ ਬੋਲਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਕਰਨ ਵਾਲੇ ਬਦਮਾਸ਼ ਅਨਸਰਾਂ ਨੂੰ ਸਰਕਾਰੀ ਸ਼ਹਿ ਪ੍ਰਾਪਤ ਹੈ, ਜਿਸ ਕਾਰਨ ਉਹ ਬਿਨ੍ਹਾਂ ਡਰ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ।
ਗੁਰਦਾਸਪੁਰ ਗੋਲੀਕਾਂਡ ਦੇ ਸ਼ਹੀਦ ਭਾਈ ਜਸਪਾਲ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੇ ਪਿੰਡ ਚੌੜ ਸਿੱਧਵਾਂ ਵਿੱਖੇ ਸ਼ਹੀਦੀ ਸਮਾਗਮ ਕੀਤਾ ਗਿਆ, ਜਿਸ ਵਿੱਚ ਪੰਥਕ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰ ਹੋ ਕੇ ਸ਼ਰਧਾਂ ਦੇ ਫੁੱਲ ਭੇਟ ਕੀਤੇ।
ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਗ੍ਰਿਫਤਾਰੀ ਦੀ ਸਿੱਖ ਯੂਥ ਆਫ ਪੰਜਾਬ ਅਤੇ ਸੋਈ ਜਥੇਬੰਦੀਆਂ ਵੱਲੋਂ ਵੀ ਨਿੰਦਾ ਕੀਤੀ ਗਈ ਹੈ।
ਅੰਮ੍ਰਿਤਸਰ ਸਾਹਿਬ: ਪੰਥਕ ਸਫਾਂ ਵਿੱਚ ਮੁੜ ਨੋਜਵਾਨਾ ਦੀ ਤਾਕਤ ਦਾ ਨਵਾਂ ਰੂਪ ਬਣ ਕੇ ਸਾਹਮਣੇ ਆ ਰਹੀ ਸਿੱਖ ਯੂਥ ਆਫ ਪੰਜਾਬ ਜਥੇਬੰਦੀ ਦੇ ਪ੍ਰਧਾਨ ਭਾਈ ...