ਪਟਿਆਲਾ: ਆਰ.ਐਸ.ਐਸ ਵਲੋਂ ਸਿੱਖ ਪਛਾਣ ਨੂੰ ਜਜ਼ਬ ਕਰਨ ਦੀ ਨੀਤੀ ਤਹਿਤ ਬਣਾਈ ਗਈ ਰਾਸ਼ਟਰੀ ਸਿੱਖ ਸੰਗਤ ਨਾਮੀਂ ਸੰਸਥਾ ਦੇ ਪੰਜਾਬ ਪ੍ਰਧਾਨ ਰੁਲਦਾ ਸਿੰਘ ਦੇ ਕਤਲ ...
ਅੱਜ (ਸੋਮਵਾਰ) ਜੱਜ ਰਵਦੀਪ ਸਿੰਘ ਹੁੰਦਲ ਨੇ ਨਾਭਾ ਜੇਲ੍ਹ ਵਿਚ ਨਜ਼ਰਬੰਦ ਭਾਈ ਰਮਨਦੀਪ ਸਿੰਘ ਗੋਲਡੀ ਨੂੰ 2010 ਦੇ ਇਕ ਕੇਸ ਵਿਚੋਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ 2010 'ਚ ਪਟਿਆਲਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਆਰਿਆ ਸਮਾਜ ਮੰਦਰ ਕੋਲ ਹੋਏ ਇਕ ਬੰਬ ਧਮਾਕਾ ਕੇਸ ਵਿਚ ਐਫ.ਆਈ.ਆਰ. ਨੰ: 159 ਤਹਿਤ ਅਣਪਛਾਤੇ ਲੋਕਾਂ ਦੇ ਮੁਕੱਦਮਾ ਦਰਜ ਕੀਤਾ ਸੀ।
ਰਾਸ਼ਟਰੀ ਸਿੱਖ ਸੰਗਤ ਦੇ ਸਾਬਕਾ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਕੇਸ ਸਬੰਧੀ ਇੱਥੇ ਵਧੀਕ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਵਿੱਚ ਹੋਈ ਸੁਣਵਾਈ ਭਾਈ ਜਗਤਾਰ ਸਿੰਘ ਤਾਰਾ, ਜੋ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਸਬੰਧੀ ਜੇਲ੍ਹ ਵਿੱਚ ਬੰਦ ਹੈ, ਨੂੰ ਅੱਜ ਮਾਡਲ ਜੇਲ੍ਹ ਬੁੜੈਲ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਅਦਾਲਤ ਵਿੱਚ ਪੇਸ਼ ਕਰਕੇ ਪੇਸ਼ੀ ਭੁਗਤਾਈ ਗੲੀ ਜਦਕਿ ਇਸੇ ਕੇਸ ਦੇ ਇੱਕ ਹੋਰ ਮੁਲਜ਼ਮ ਰਮਨਦੀਪ ਸਿੰਘ ਗੋਲਡੀ ਨੂੰ ਨਾਭਾ ਜੇਲ੍ਹ ਵਿੱਚੋਂ ਪੁਲੀਸ ਸਖ਼ਤ ਪਹਿਰੇ ਹੇਠ ਇੱਥੇ ਅਦਾਲਤ ਵਿੱਚ ਲੈ ਕੇ ਆਈ।
ਰਾਸ਼ਟਰੀ ਸਿੱਖ ਸੰਗਤ ਦੇ ਸਾਬਕਾ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਰਮਨਦੀਪ ਸਿੰਘ ਗੋਲਡੀ ਖ਼ਿਲਾਫ਼ ਅੱਜ ਇੱਥੇ ਦੋਸ਼ ਆਇਦ ਹੋ ਗਏ। ਗੋਲਡੀ ਨੂੰ ਨਾਭਾ ਜੇਲ੍ਹ ਵਿੱਚੋਂ ਸਖ਼ਤ ਪ੍ਰਬੰਧਾਂ ਹੇਠ ਇੱਥੇ ਅਦਾਲਤ ਵਿੱਚ ਲਿਆਂਦਾ ਗਿਆ, ਜਦੋਂਕਿ ਤਾਰਾ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਆਰੀਆ ਸਮਾਜ ਚੌਕ ਵਿੱਚ 2010 ਨੂੰ 20 ਅਪ੍ਰੈਲ ਦੀ ਰਾਤ ਨੂੰ ਸਤ ਨਾਰਾਇਣ ਮੰਦਰ ਨੇੜੇ ਹੋਏ ਬੰਬ ਧਮਾਕੇ ਸਬੰਧੀ ਕੇਸ ਦੀ ਸੁਣਵਾਈ ਲਈ ਭਾਈ ਰਮਨਦੀਪ ਸਿੰਘ ਗੋਲਡੀ ਵਾਸੀ ਬਸੀ ਪਠਾਣਾਂ ਨੂੰ ਪੁਲੀਸ ਨਾਭਾ ਜੇਲ੍ਹ ਵਿੱਚੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਧੀਕ ਸੈਸ਼ਨ ਜੱਜ ਪੁਸ਼ਵਿੰਦਰ ਸਿੰਘ ਦੀ ਅਦਾਲਤ ਵਿੱਚ ਲੈ ਕੇ ਆਈ ।
ਸਾਲ 2009 ਵਿੱਚ ਪਟਿਆਲਾ ਵਿੱਚ ਅਣਪਛਾਤੇ ਵਿਅਕਤੀਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਭਗਵਾਵਾਦੀ ਸੰਸਥਾ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਕਾਂਡ ਵਿੱਚ ਅੱਜ ਭਾਈ ਰਮਨਦੀਪ ਸਿੰਘ ਗੋਲਡੀ ਨੂੰ ਵਧੀਕ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ।