ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਅੱਜ ਮੰਗ ਕੀਤੀ ਕਿ 17 ਮਈ ਨੂੰ ਲੁਧਿਆਣਾ ਵਿਖੇ ਉਨ੍ਹਾਂ ਦੇ ਕਾਫਲੇ ’ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਉਹ ਅੱਜ ਭਾਈ ਭੁਪਿੰਦਰ ਸਿੰਘ ਖਾਸੀ ਕਲਾਂ ਵਾਲਿਆਂ ਦੇ ਭੋਗ ਮੌਕੇ ਬੋਲ ਰਹੇ ਸਨ, ਜਿਹੜੇ ਕਿ 17 ਮਈ ਦੇ ਹਮਲੇ ਵਿਚ ਅਕਾਲ ਚਲਾਣਾ ਕਰ ਗਏ ਸਨ।
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਮੁਲਾਕਾਤ ਲਈ ਪਹੁੰਚ ਚੁੱਕੇ ਹਨ। ਖਬਰ ਛਾਪੇ ਜਾਣ ਵੇਲੇ ਤਕ ਕੇਜਰੀਵਾਲ ਗੁਰਦੁਆਰਾ ਪਰਮੇਸ਼ਵਰ ਦੁਆਰ ‘ਚ ਭਾਈ ਢੱਡਰੀਆਂਵਾਲਿਆਂ ਨਾਲ ਮੀਟਿੰਗ ਕਰ ਰਹੇ ਹਨ। ਉਨ੍ਹਾਂ ਦੇ ਨਾਲ ‘ਆਪ’ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਐਚ ਐਸ ਫੂਲਕਾ, ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਸਮੇਤ ਕਈ ਲੀਡਰ ਮੌਜੂਦ ਹਨ।
ਦਮਦਮੀ ਟਕਸਾਲ ਨਾਲ ਸਬੰਧਤ ਵਿਅਕਤੀਆਂ ਨੇ ਪੁਲੀਸ ਤਫ਼ਤੀਸ਼ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹਮਲਾ ਕਰਨ ਦਾ ਇਕਬਾਲ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਸੋਨੀ ਨਾਮੀ ਵਿਅਕਤੀ ਨੇ ਪੁਲੀਸ ਵੱਲੋਂ ਕੀਤੀ ਪੁੱਛ-ਗਿੱਛ ਦੌਰਾਨ ਕਿਹਾ ਹੈ, ‘‘ਸਾਡਾ ਇਰਾਦਾ ਢੱਡਰੀਆਂ ਵਾਲੇ ਨੂੰ ਮਾਰਨ ਦਾ ਨਹੀਂ ਸੀ ਬਲਕਿ ਕੁੱਟਮਾਰ ਕਰਨ ਤੇ ਡਰਾਉਣ ਤੱਕ ਹੀ ਸੀਮਤ ਸੀ।’’ ਟਕਸਾਲ ਦੇ ਬੰਦਿਆਂ ਨੇ ਤਫ਼ਤੀਸ਼ ਦੌਰਾਨ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਕਲੀਨ ਚਿਟ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਹਮਲੇ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਂਜ ਉਨ੍ਹਾਂ ਇਹ ਜ਼ਰੂਰ ਮੰਨਿਆ ਕਿ ਹਮਲੇ ਦੀ ਸਾਜ਼ਿਸ਼ ਡੇਰੇ ’ਚ ਹੀ ਘੜੀ ਗਈ ਸੀ ਅਤੇ ਮੁਢਲੇ ਤੌਰ ’ਤੇ 5 ਬੰਦਿਆਂ ਨੇ ਯੋਜਨਾ ਬਣਾਈ ਸੀ।
ਚੰਡੀਗੜ੍ਹ ਦੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਕੇਂਦਰ ਵਿਖੇ ਪੰਥਕ ਵਿਦਵਾਨਾਂ ਅਤੇ ਪੰਥ ਦਰਦੀਆਂ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿਚ ਉੱਘੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਬੀਤੇ ਦਿਨੀਂ ਲੁਧਿਆਣਾ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।
ਲੁਧਿਆਣਾ ਵਿਖੇ ਹੋਏ ਹਮਲੇ ਤੋਂ ਬਾਅਦ ਆਪਣੇ ਪਹਿਲੇ ਟੀ.ਵੀ. ਇੰਟਰਵਿਊ ਵਿਚ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਕਿਹਾ ਕਿ ਮੈਨੂੰ ਮਰਵਾਉਣ ਲਈ ਹਮਲਾਵਰ ਬੰਬਈ ਤੋਂ ਬੁਲਾਏ ਗਏ ਸੀ। ਏ.ਬੀ.ਪੀ. ਸਾਂਝਾ ਦੇ ਪੱਤਰਕਾਰ ਯਾਦਵਿੰਦਰ ਕਰਫਿਊ ਨਾਲ ਗੱਲਬਾਤ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਵਿਖੇ 17 ਮਈ ਨੂੰ ਕਾਫਲੇ ’ਤੇ ਹਮਲਾ ਕਰਨ ਵਾਲੇ ਬੰਬਈ ਤੋਂ ਭਾੜੇ ’ਤੇ ਬੁਲਾਏ ਗਏ ਸੀ।
ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਇਹ ਐਲਾਨ ਅੱਜ ਪਟਿਆਲਾ-ਸੰਗਰੂਰ ਰੋਡ ’ਤੇ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਬਾਦਲ ਨੇ ਭਾਈ ਢੱਡਰੀਆਂਵਾਲਿਆਂ ਨਾਲ ਕਰੀਬ ਅੱਧਾ ਘੰਟਾ ਇਕੱਲਿਆਂ ਗੱਲਬਾਤ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਫੋਨ ’ਤੇ ਗੱਲਬਾਤ ਕਰਕੇ ਬੀਤੇ ਦਿਨ ਲੁਧਿਆਣਾ ਵਿਖੇ ਹੋਏ ਕਾਤਲਾਨਾ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਲੁਧਿਆਣਾ ਪੁਲਿਸ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ 'ਤੇ ਹਮਲੇ ਦੇ ਸਬੰਧ ਵਿਚ 4 ਬੰਦੇ ਫੜੇ ਹਨ। ਉਨ੍ਹਾਂ ਨੂੰ ਜੱਜ ਸਾਹਮਣੇ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਮਨਜੀਤ ਸਿੰਘ ਧਰਮਪੁਰਾ ਜ਼ਿਲ੍ਹਾ ਲੁਧਿਆਣਾ, ਗਗਨਦੀਪ ਸਿੰਘ ਪਿੰਡ ਛੰਦੜਾਂ, ਸਾਹਨੇਵਾਲ, ਜਸਪ੍ਰੀਤ ਸਿੰਘ ਪਿੰਡ ਛੰਦੜਾਂ, ਹਰਦੀਪ ਸਿੰਘ ਪਿੰਡ ਕੋਹਾੜ ਨੇੜੇ ਮਲੇਰਕੋਟਲਾ ਨੂੰ 4 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ, “ਸਾਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਜਦੋਂ ਹਮਲਾਵਰ ਗ੍ਰਿਫਤਾਰ ਹੋ ਜਾਣਗੇ ਤਾਂ ਜੇ ਉਹ ਸਿੱਖ ਹੋਏ, ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ’ਤੇ ਸੱਦ ਕੇ ਪੰਥ ’ਚੋਂ ਛੇਕਿਆ ਜਾਵੇ।
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ ਕੱਲ੍ਹ ਲੁਧਿਆਣਾ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ, ਜਿਸ ਦੌਰਾਨ ਉਨ੍ਹਾਂ ਦੇ ਇੱਕ ਕਰੀਬੀ ਸਾਥੀ ਦੀ ਗੋਲੀਆਂ ਲੱਗਣ ਕਾਰਨ ਮੌਤ ਵੀ ਹੋ ਗਈ, ਤੋਂ ਬਾਅਦ ਪਟਿਆਲਾ ਪੁਲੀਸ ਨੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਚੁੱਕ ਲਈ ਹੈ।
« Previous Page — Next Page »