ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਅਤੇ ਬੁਲਾਰੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਅੱਜ ਸਪਸ਼ਟ ਕੀਤਾ ਕਿ ਭਾਈ ਜਗਤਾਰ ਸਿੰਘ ਨੇ "ਜਥੇਦਾਰੀ" ਤੋਂ ਅਸਤੀਫਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦਾ ਜੋ ਪੱਤਰ ਜਨਤਕ ਹੋਇਆ ਹੈ ਉਹ ਪੁਰਾਣਾ ਹੈ ਅਤੇ ਉਸ ਤੋਂ ਬਾਅਦ ਹਾਲਾਤ ਬਦਲ ਚੁੱਕੇ ਹਨ।
ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ (ਰਜਿ:) ਨੇ ਇਹ ਐਲਾਨ ਕੀਤਾ ਹੈ ਕਿ ਉਹ ਦਮਦਮੀ ਟਕਸਾਲ (ਅਜਨਾਲਾ ਧੜਾ) ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਜਥੇਦਾਰ ਦੇ ਤੌਰ ’ਤੇ ਨਿਯੁਕਤੀ ਤੋਂ ਆਪਣੀ ਹਮਾਇਤ ਵਾਪਸ ਲੈਂਦੇ ਹਨ। ਜ਼ਿਕਰਯੋਗ ਹੈ ਕਿ ਭਾਈ ਅਮਰੀਕ ਸਿੰਘ ਅਜਨਾਲਾ ਨੂੰ 10 ਨਵੰਬਰ 2015 ਨੂੰ ਪਿੰਡ ਚੱਬਾ, ਤਰਨਤਾਰਨ ਵਿਖੇ ਹੋਏ ਪੰਥਕ ਇਕੱਠ ਵਿਚ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਐਲਾਨਣ ਮੌਕੇ ਅਖੰਡ ਕੀਰਤਨੀ ਜਥੇ ਨੇ ਹਮਾਇਤ ਦਿੱਤੀ ਸੀ।
ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਪਿਆਓ ਨੂੰ ਢਾਹੁਣ ਦੀ ਤੁਲਨਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜੂਨ 1984 ਦੇ ਹਮਲੇ ਨਾਲ ਕਰਦਿਆਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਇੰਦਰਾ ਗਾਂਧੀ ਦੇ ਬਰਾਬਰ ਸਿੱਖ ਪੰਥ ਦਾ ਦੋਸ਼ੀ ਦੱਸਣ ਵਾਲੇ ਇਕ ਇਸ਼ਤਿਹਾਰ ਦਾ ਸਖ਼ਤ ਨੋਟਿਸ ਲੈਂਦਿਆਂ ਅਖੰਡ ਕੀਰਤਨੀ ਜਥੇ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਘਟੀਆ ਸਿਆਸੀ ਮਨਸੂਬਿਆਂ ਲਈ ਇਸ ਇਸ਼ਤਿਹਾਰ ਵਿਚ 'ਅਖੰਡ ਕੀਰਤਨੀ ਜਥਾ ਅੰਮ੍ਰਿਤਸਰ ਸ਼ਹਿਰੀ' ਦੇ ਨਾਂਅ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਬੇਨਕਾਬ ਕਰਕੇ ਸਾਹਮਣੇ ਲਿਆਂਦਾ ਜਾਵੇ।