ਦਲ ਖਾਲਸਾ ਨੇ ਜੂਨ 1984 ਦੇ ਘੱਲੂਘਾਰੇ ਦੌਰਾਨ ਜੂਝਕੇ ਸ਼ਹਾਦਤਾਂ ਪਾਉਣ ਵਾਲਿਆਂ ਸਿੰਘ-ਸਿੰਘਣੀਆਂ ਦੀ ‘ਸ਼ਹੀਦੀ ਡਾਇਰੈਟਕਟਰੀ’ ਦਾ ਚੌਥਾ ਐਡੀਸ਼ਨ ਛਾਪਣ ਦਾ ਫੈਸਲਾ ਕੀਤਾ ਹੈ। ਸ਼ਹੀਦੀ ਡਾਇਰੈਟਕਟਰੀ ਦੇ ਅਗਲੇ ਐਡੀਸ਼ਨ ਨੂੰ ਛਾਪਣ ਦਾ ਐਲਾਨ ਕਰਦਿਆਂ ਦਲ ਖਾਲਸਾ ਆਗੂ ਕੰਵਰਪਾਲ ਸਿੰਘ ਅਤੇ ਸਰਬਜੀਤ ਸਿੰਘ ਘੁਮਾਣ ਨੇ ਸਿੱਖ ਸੰਗਤਾਂ, ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇੇ ਵਿੱਚ ਜੂਨ 84 ਦੇ ਉਹਨਾਂ ਸ਼ਹੀਦ ਪਰਿਵਾਰਾਂ ਤੱਕ ਪੁਹੰਚ ਕਰਨ ਜਿਨਾਂ ਦੇ ਪਰਿਵਾਰਿਕ ਮੈਂਬਰ ਦਰਬਾਰ ਸਾਹਿਬ ਵਿਖੇ ਸ਼ਹਾਦਤਾਂ ਪ੍ਰਾਪਤ ਕਰ ਗਏ ਸਨ।