ਯੂਨਾਈਟਿਡ ਸਿਖਸ ਨੇ ਅੱਜ ਅੰਮ੍ਰਿਤਸਰ ਦੇ ਆਈ. ਜੀ. ਪੀ. ਕਮ ਕਮਿਸ਼ਨਰ ਦੇ ਕੋਲ ਇਕ ਫੋਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ, ਅਖੋਤੀ "ਸੰਤ" ਨਰਾਇਣ ਦਾਸ ਦੇ ਖਿਲਾਫ ਕੀਤੀ ਗਈ ਹੈ, ਜਿਸਨੇ ਪੰਜਵੇਂ ਸਿੱਖ ਗੁਰੂ, ਗੁਰੂ ਅਰਜਨ ਸਾਹਿਬ ਜੀ ਦੇ ਖਿਲਾਫ ਅਪ-ਸ਼ਬਦ ਬੋਲੇ ਹਨ, ਜਿਸ ਕਰਕੇ ਸਿੱਖ ਧਾਰਮਿਕ ਭਾਵਨਾਂਵਾਂ ਨੂੰ ਠੇਸ ਪਹੁੰਚੀ ਹੈ।
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਵਲੋਂ ਅੰਮ੍ਰਿਤਸਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਵਾਂ ਦਫਤਰ ਖੋਲ੍ਹਿਆ ਗਿਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੂੰਘ ਅਤੇ ਭਾਈ ਤਰਲੋਚਨ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਵਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣ ’ਤੇ ਸਖਤ ਨੋਟਿਸ ਲਿਆ ਸੀ। ਇਨ੍ਹਾਂ ਪੰਜਾਂ ਨੂੰ ਸ਼੍ਰੋਮਣੀ ਕਮੇਟੀ ਨੇ ‘ਬਰਖਾਸਤ’ ਕਰ ਦਿੱਤਾ ਸੀ।
ਸੌਦਾ ਸਾਧ ਨੂੰ ਮਾਫੀ ਦੇਣ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਵੱਲੋਂ ਗਿਆਨੀ ਗੁਰਬਚਨ ਸਿੰਘ ਸਮੇਤ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਸੇਵਾ ਮੁਕਤ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ 1 ਜਨਵਰੀ ਦਾ ਸਮਾ ਦਿੱਤਾ ਹੈ।ਪੰਜਾਂ ਪਿਆਰਿਆਂ ਨੇ ਕਿਹਾ ਕਿ ਫੈਸਲਾ ਲਾਗੂ ਨਾ ਹੋਣ ਦੀ ਸੂਰਤ 'ਚ ਅਗਾਮੀ 2 ਜਨਵਰੀ ਨੂੰ ਮੁੜ ਅਗਲਾ ਪ੍ਰੋਗਰਾਮ ਦੇਣ ਦਾ ਐਲਾਨ ਕੀਤਾ ਹੈ ।
ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਤਖਤਾਂ ਦੇ ਜਥੇਦਾਰਾਂ ਦੀਆਂ ਹਰ ਪ੍ਰਕਾਰ ਦੀਆਂ ਸਹੂਲਤਾਂ ਬੰਦ ਕਰ ਦੇਵੇ ।
ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਤੋਂ ਮਾਫੀਨਾਮਾ ਜਾਰੀ ਕਰਨ ਵਾਲੇ ਗਿਆਨੀ ਗੁਰਬਚਨ ਸਿੰਘ ਸਮੇਤ ਤਖਤ ਸਾਿਹਬਾਨ ਦੇ ਜੱਥੇਦਾਰਾਂ ਨੂੰ ਤਲਬ ਕਰਨ ਵਾਲੇ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮੁਅੱਤਲ ਕੀਤੇ ਪੰਜ ਪਿਆਰੇ ਆਪਣੇ ਫੈਸਲੇ ਮੁਤਾਬਿਕ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਬਰਗਾੜੀ ਕੇਸ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਸਿੱਖ ਨੋਜਵਾਨਾਂ ਦੀ ਗ੍ਰਿਫਤਾਰੀ ਦੀ ਕਹਾਣੀ ਪੂਰੀ ਤਰਾਂ ਸ਼ੱਕੀ ਅਤੇ ਵਿਸ਼ਵਾਸ਼ ਕਰਨ ਵਾਲੀ ਨਹੀ। ਵੱਖ-ਵੱਖ ਪ੍ਰੈੱਸ ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਅਤੇ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਨੇ ਪੁਲਿਸ ਵੱਲੋਂ ਪਿੰਡ ਪੰਜਗਰਾਂਈ ਦੇ ਦੋ ਸਕੇ ਭਰਾਵਾਂ ਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਹੋਣ ਦੇ ਪਲਿਸ ਦਾਅਵੇ ਨੂੰ ਰੱਦ ਕੀਤਾ ਹੈ।