Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Bhai Veer Singh

Bhai Veer Singh

ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦੇ ਜੱਦੀ ਘਰ ਵਿੱਚ ਰੱਖੇ ਹੋਏ ਪੁਰਾਣੇ ਅਖਬਾਰ, ਰਸਾਲੇ, ਪੁਸਤਕਾਂ, ਖਰੜੇ ਅਤੇ ਹੋਰ ਦਸਤਾਵੇਜ਼ਾਂ ਨੂੰ ਅਗਲੇ ਕੁਝ ਮਹੀਨਿਆਂ ਵਿੱਚ ਡਿਜੀਟਲ ਕੀਤਾ ਜਾਵੇਗਾ। ਇਹ ਕੰਮ ਭਾਈ ਵੀਰ ਸਿੰਘ ਸਾਹਿਤ ਸਦਨ ਦਿੱਲੀ ਵੱਲੋਂ ਕੀਤਾ ਜਾ ਰਿਹਾ ਹੈ।
ਲੰਘੀ 5 ਦਸੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ ਪੰਜਾਬੀ ਬੋਲੀ ਦਿਹਾੜੇ ਵਜੋਂ ਮਨਾਇਆ ਗਿਆ। ਇਹ ਦਿਨ ਪਿਛਲੇ ਤਿੰਨ ਸਾਲਾਂ ਤੋਂ ਮਨਾਇਆ ਜਾ ਰਿਹਾ ਹੈ। ਇਹ ਸਮਾਗਮ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ, ਭਾਈ ਵੀਰ ਸਿੰਘ ਚੇਅਰ ਅਤੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ਸਾਂਝੇ ਰੂਪ ਵਿੱਚ ਮਨਾਇਆ ਗਿਆ।
ਕੇਂਦਰੀ ਵਿਰਾਸਤ ਮਿਸ਼ਨ ਦੇ ਮੁਖੀ ਬੀ. ਆਨੰਦ, ਸੰਯੁਕਤ ਸਕੱਤਰ ਭਾਰਤ ਸਰਕਾਰ ਨੇ ਭਾਈ ਵੀਰ ਸਿੰਘ ਨਿਵਾਸ, ਅੰਮਿ੍ਤਸਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਵੀ ਮੌਜੂਦ ਸੀ। ਇਸ ਮੌਕੇ ਬੀ. ਆਨੰਦ ਤੇ ਸੋਨਾਲੀ ਗਿਰੀ ਨੇ ਈਕੋ ਅੰਮ੍ਰਿਤਸਰ ਪ੍ਰੋਗਰਾਮ ਅਧੀਨ ਇਕ ਵਰਮੀ ਕੰਪੋਸਟ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਬੀ. ਆਨੰਦ ਨੇ ਭਾਈ ਵੀਰ ਸਿੰਘ ਦੇ ਨਿਵਾਸ ਸਥਾਨ, ਇਸ ਵਿਰਸੇ ਦੇ ਕੇਂਦਰ ਵਿਚ ਚੱਲ ਰਹੀ ਪੁਰਾਤਨ ਖਰੜਿਆਂ ਦੀ ਸਾਂਭ-ਸੰਭਾਲ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਖਾਲਸਾ ਸਮਾਚਾਰ ਦਾ 17 ਨਵੰਬਰ, 1899 ਦਾ ਪਹਿਲਾ ਅੰਕ ਦੇਖ ਕੇ ਖੁਸ਼ੀ ਜ਼ਾਹਰ ਕੀਤੀ।
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਥਾਪਿਤ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ ਅੰਮਿ੍ਤਸਰ ਵਿਖੇ 'ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ' ਵਿਸ਼ੇ 'ਤੇ ਦੋ ਦਿਨਾ ਸੈਮੀਨਾਰ 11-12 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ ।
ਪੰਜਾਬੀ ਅਤੇ ਸਿੱਖ ਧਰਮ ਦੇ ਮਹਾਨ ਵਿਦਵਾਨ ਭਾਈ ਵੀਰ ਸਿੰਗ ਦੇ ਜਨਮ ਦਿਹਾੜੇ ‘ਤੇ ਪੰਜਾਬੀ ਯੁਨੀਵਰਸਿਟੀ ਪਟਿਆਲਾ ਵਿੱਚ ਪੰਜਾਬੀ ਬੋਲੀ ਦਿਹਾੜਾ ਮਨਾਇਆ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਿਛਲੇ ਸਾਲ ਭਾਈ ਵੀਰ ਸਿੰਘ ਜੀ ਦੇ ਜਨਮਦਿਨ ਨੂੰ ਹਰ ਸਾਲ ਪੰਜਾਬੀ ਬੋਲੀ ਦਿਹਾੜੇ' ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।
ਅੱਜ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ ਵੱਲੋਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਥਾਪਿਤ ਭਾਈ ਵੀਰ ਸਿੰਘ ਚੇਅਰ ਨਾਲ ਮਿਲਕੇ ਭਾਈ ਵੀਰ ਸਿੰਘ ਦੇ ਜਨਮ ਦਿਨ (5 ਦਸੰਬਰ) ਨੂੰ ਹਰ ਸਾਲ ਪੰਜਾਬੀ ਬੋਲੀ ਦਿਹਾੜਾ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।