ਪਿਛਲੇ ਸਾਲ ਹੋਂਦ ਵਿਚ ਆਈ ਜਥੇਬੰਦੀ ਵਰਲਡ ਸਿੱਖ ਪਾਰਲੀਮੈਂਟ, ਦਿੱਲੀ ਹਾਈਕੋਰਟ ਵੱਲੋਂ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਅਤੇ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 2013 ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਦ ਕਰਦਿਆਂ ਉਮਰ ਕੈਦ ਦੀ ਸਜ਼ਾ ਸੁਨਾਉਣ ਦੇ ਫੈਸਲੇ ਨੂੰ ਬਹੁਤ ਦੇਰੀ ਨਾਲ ਕੀਤਾ ਗਿਆ ਫੈਸਲਾ ਮੰਨਦੀ ਹੈ।
ਦਿੱਲੀ ਹਾਈਕੋਰਟ ਦੇ ਇਕ ਡਵੀਜਨ ਬੈਂਚ ਦੇ ਦੋ ਵੱਖ ਵੱਖ ਜੱਜਾਂ ਵਲੋਂ ਦਿੱਲੀ ਸਿੱਖ ਨਸਲਕੁਸ਼ੀ 1984 ਮਾਮਲੇ ਦੇ ਦੋਸ਼ੀ ਮੰਨੇ ਜਾਂਦੇ ਸਾਬਕਾ ਕਾਂਗਰਸੀ ਸਾਂਸਦ ਸੱਜਣ ਕੁਮਾਰ ਦੀ ਜਮਾਨਤ ਦੀ ਅਰਜੀ ਸੁਣਵਾਈ ਤੋਂ ਕੁਝ ਦਿਨ ਪਹਿਲਾਂ ਖੁਦ ਨੂੰ ਵੱਖ ਕਰ ਲਿਆ ਗਿਆ।
ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਵਿਚ ਨਾਕਾਮਯਾਬ ਰਹੇ ਭਾਰਤੀ ਰਾਜਨੀਤਿਕ ਅਤੇ ਕਾਨੂੰਨੀ ਢਾਂਚੇ ਖਿਲਾਫ 3 ਨਵੰਬਰ ਨੂੰ ਦਲ ਖ਼ਾਲਸਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਵਲੋਂ 'ਨਸਲਕੁਸ਼ੀ ਯਾਦਗਾਰੀ ਮਾਰਚ' ਕੀਤਾ ਗਿਆ। ਤਿੰਨਾਂ ਜਥੇਬੰਦੀਆਂ ਨੇ ਵਿਸ਼ਵ ਦੀਆਂ ਵੱਡੀਆਂ ਤਾਕਤਾਂ ਅਤੇ ਸੰਯੁਕਤ ਰਾਸ਼ਟਰ ਨੂੰ ਇਸ ਮਸਲੇ 'ਤੇ ਆਪਣੀ ਚੁੱਪ ਤੋੜਨ ਅਤੇ ਇਨਸਾਫ ਲਈ ਦਖਲਅੰਦਾਜ਼ੀ ਕਰਨ ਦੀ ਅਪੀਲ ਕੀਤੀ।
ਨਵੰਬਰ 1984 ਦੇ ਦਿੱਲੀ ਸਿੱਖ ਕਤਲੇਆਮ ਦੀ ਅਹਿਮ ਗਵਾਹ ਅਤੇ ਪਾਲਮ ਕਲੋਨੀ ਕਤਲ ਕਾਂਡ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਚੱਲ ਰਹੇ ਅਦਾਲਤੀ ਮਾਮਲੇ ਦੀ ਮੁਦਈ ਬੀਬੀ ਜਗਦੀਸ਼ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਉਸ ਬਿਆਨ ਦਾ ਗੰਭੀਰ ਨੋਟਿਸ ਲਿਆ ਹੈ ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ ਨਹੀਂ ਹੈ। ਬੀਬੀ ਜਗਦੀਸ਼ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ‘ਇਹ ਹੀ ਦੱਸ ਦਿਓ ਕਿ ਇਹ ਕਤਲੇਆਮ ਕਿਸਨੇ ਕਰਵਾਇਆ ਸੀ? ਜੇਕਰ ਕਾਂਗਰਸ ਨੇ ਨਹੀਂ ਕਰਵਾਇਆ ਤਾਂ ਕੈਪਟਨ ਸਮੇਤ ਹੁਣ ਤੀਕ ਕਾਂਗਰਸ ਦੀਆਂ ਕੇਂਦਰੀ ਤੇ ਸੂਬਾਈ ਸਰਕਾਰਾਂ ਤੇ ਉਨ੍ਹਾਂ ਦੇ ਆਗੂ ਕਤਲੇਆਮ ਦੇ ਦੋਸ਼ੀਆਂ ਨੂੰ ਬੇਨਕਾਬ ਕਰਨ ਅੱਗੇ ਕਿਉਂ ਨਹੀ ਆਏ’?
ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਅੰਦਰ ਕਾਂਗਰਸੀ ਨੇਤਾ ਸੱਜਣ ਕੁਮਾਰ ਕੇਸ ਦਾ ਫੈਸਲਾ ਆਉਣ ਦੀ ਆਸ ਸੀ ਪਰ ਅਦਾਲਤ ਨੇ ਫਿਰ 5 ਸਤੰਬਰ ਪਾ ਦਿੱਤੀ। ਅਦਾਲਤ ਵਿਚ ਸੱਜਣ ਕੁਮਾਰ ਕੇਸ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਗਵਾਹ ਜੰਗਸ਼ੇਰ ਸਿੰਘ, ਬੀਬੀ ਨਿਰਪ੍ਰੀਤ ਕੌਰ ਦੋਵਾਂ ਧਿਰਾਂ ਦੇ ਵਕੀਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਨੂੰਨੀ ਸੈਲ ਦੇ ਮੁਖੀ ਜਸਵਿੰਦਰ ਸਿੰਘ ਜੌਲੀ, ਐਡਵੋਕੇਟ ਕਾਮਨਾ ਵਹੋਰਾ, ਐਡਵੋਕੇਟ ਡੀ ਪੀ ਸਿੰਘ ਵੀ ਵਿਸ਼ੇਸ ਤੌਰ 'ਤੇ ਹਾਜ਼ਰ ਸਨ।
ਪੰਜਾਬ ਦੀ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕੀਤਾ ਹੋਇਆ ਹੈ।ਸਿੱਖ ਸਿਆਸਤ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਬੰਦ ਦੇ ਸੱਦੇ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਨੇ ਕਈ ਸਿੱਖ ਆਗੂਆਂ ਅਤੇ ਸਿੱਖ ਕਲਤੇਆਮ ਦੇ ਪੀੜਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਸਮੇਂ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਵਿੱਚ ਸਿੱਖਾਂ ਦੀ ਨਸਲਕੁਸ਼ੀ ਕਰਵਾਉਣ ਵਾਲੇ ਕਾਂਗਰਸ ਪਾਰਟੀ ਦੇ ਆਗੂਆਂ ਦੀ 30 ਸਾਲਾਂ ਤੋਂ ਕੀਤੀ ਜਾ ਰਹੀ ਪੁਸ਼ਤਪਨਾਹੀ ਨੂਮ ਚੋਣੌਤੀ ਦਿੰਦਿਆਂ ਅਤੇ ਭਾਰਤੀ ਇਨਸਾਫ ਦਾ ਚਿਹਰੇ ਨੂੰ ਸੰਸਾਰ ਸਾਹਮਣੇ ਲਿਆਉਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ 1 ਨਵੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਸਿੱਖ ਕੌਮ ਨਾਲ ਹੋਈਆਂ ਵਧੀਕੀਆਂ ਲਈ ਇਨਸਾਫ ਦੀ ਆਸ ਦੀ ਗੱਲ ਤਾਂ ਇੱਕ ਪਾਸੇ, ਸਿੱਖ ਭਾਰਤ ਵਿੱਚ ਆਪਣੇ ਨਾਲ ਹੋਈਆਂ ਵਧੀਕੀਆਂ, ਸਰਕਾਰੀ ਅਤੇ ਗੈਰ ਸਰਕਾਰੀ ਜ਼ੁਲਮ ਦੀ ਗੱਲ ਵੀ ਲੋਕਾਂ ਨੂੰ ਨਹੀਂ ਦੱਸ ਸਕਦੇ। ਜੇਕਰ ਭਾਰਤੀ ਨਿਆਇਕ ਤੇ ਪ੍ਰਬੰਧਕੀ ਢਾਂਚੇ ਨੇ ਸਿੱਖਾਂ ਨੂੰ ਦਿੱਲੀ ਸਿੱਖ ਕਤਲੇਆਮ ਵਰਗੇ ਜ਼ੁਲ਼ਮਾਂ ਲਈ ਇਨਸਾਫ ਤੋਂ ਦੂਰ ਰੱਖਿਆ, ੳੱਥੇ ਭਾਰਤੀ ਫਿਲਮ ਸੈਂਸਰ ਬੋਰਡ ਸਿੱਖਾਂ ਨੂੰ ਆਪਣੇ ‘ਤੇ ਹੋਏ ਇਸ ਕਹਿਰੀ ਜ਼ੁਲਮ ਦੀ ਕਹਾਣੀ ਨੂੰ ਵੀ ਲੋਕਾਂ ਦੇ ਸਾਹਮਣੇ ਰੱਖਣ ਤੋਂ ਰੋਕ ਰਿਹਾ ਹੈ।