ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੂੰ ਮਿਲਣ ਤੋਂ ਬਾਅਦ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਮੁਲਤਵੀ ਕਰ ਦਿੱਤੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 'ਚ ਹੋਏ ਕਤਲ ਮਾਮਲੇ ਵਿਚ ਫ਼ਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਘਟਾ ਕੇ ਉਮਰ ਕੈਦ ’ਚ ਤਬਦੀਲ ਕਰਨ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ।
ਭਾਈ ਹਰਨੇਕ ਸਿੰਘ ਭੱਪ ਪੁੱਤਰ ਸ. ਤਾਰਾ ਸਿੰਘ ਪਿੰਡ ਬੁਟਾਰੀ, ਥਾਣਾ ਡੇਹਲੋਂ ਜ਼ਿਲ੍ਹਾ ਲੁਧਿਆਣਾ ਨੂੰ ਅੱਜ (5 ਅਕਤੂਬਰ, 2017) ਜੈਪੁਰ ਦੀ ਇਕ ਅਦਾਲਤ ਨੇ ਕਾਂਗਰਸੀ ਆਗੂ ਰਾਮਨਿਵਾਸ ਮਿਰਧਾ ਦੇ ਪੁੱਤਰ ਰਾਜੇਂਦਰ ਮਿਰਧਾ ਨੂੰ ਅਗਵਾ ਕਰਨ ਦੇ 22 ਸਾਲ ਪੁਰਾਣੇ ਕੇਸ 'ਚ ਦੋਸ਼ੀ ਕਰਾਰ ਦਿੱਤਾ ਹੈ।